Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ : ਪਵਨ ਦੀਵਾਨ

ਐਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਵਿਕਾਸ ਚ ਯੋਗਦਾਨ ਪਾਉਣ ਦੀ ਕੀਤੀ ਅਪੀਲ

Web Admin

Web Admin

5 Dariya News

ਚੰਡੀਗੜ੍ਹ , 30 Dec 2020

Last updated on: Dec 30, 2020, 00:00 IST

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪ੍ਰਦੇਸ਼ ਅੰਦਰ ਉਦਯੋਗਿਕ ਵਿਕਾਸ ਵਾਸਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸਦੀ ਬਦੌਲਤ ਸੂਬੇ ਅੰਦਰ ਜਿੱਥੇ ਨਵੀਂ ਇੰਡਸਟਰੀ ਆਈ ਹੈ। ਉਥੇ ਹੀ ਪੁਰਾਣੇ ਉਦਯੋਗ ਵੀ ਇਕ ਵਾਰ ਫਿਰ ਤੋਂ ਤਰੱਕੀ ਦੇ ਮਾਰਗ ਤੇ ਤੁਰ ਪਏ ਹਨ। ਇਹ ਸ਼ਬਦ ਦੀਵਾਨ ਨੇ ਉਦਯੋਗ ਭਵਨ ਸਥਿਤ ਬੋਰਡ ਦੇ ਦਫਤਰ ਚ ਯੂ.ਕੇ ਤੋਂ ਵਿਸੇਸ ਤੌਰ ਤੇ ਪਹੁੰਚੇ ਐਨਆਰਆਈ ਭਾਈਚਾਰੇ ਦੇ ਇਕ ਵਫਦ ਨਾਲ ਮੀਟਿੰਗ ਦੌਰਾਨ ਕਹੇ।ਦੀਵਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਤਰੱਕੀ ਦੇ ਮਾਰਗ ਤੇ ਚੱਲ ਰਿਹਾ ਹੈ। ਇਸ ਦਿਸ਼ਾ ਚ, ਜਿਥੇ ਇਨਵੈਸਟ ਪੰਜਾਬ ਸਕੀਮ ਹੇਠ ਸੂਬੇ ਅੰਦਰ ਨਵੀਂ ਇੰਡਸਟਰੀ ਨੂੰ ਲਿਆਇਆ ਜਾ ਰਿਹਾ ਹੈ। ਉਥੇ ਹੀ, ਪੁਰਾਣੀ ਇੰਡਸਟਰੀ ਨੂੰ ਇਕ ਵਾਰ ਫਿਰ ਤੋਂ ਪੈਰਾਂ ਤੇ ਖੜ੍ਹਾ ਕੀਤਾ ਗਿਆ ਹੈ। ਦੀਵਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਤੇ ਬਗੈਰ ਸੂਬੇ ਦੀ ਤਰੱਕੀ ਬਾਰੇ ਨਹੀਂ ਸੋਚਿਆ ਜਾ ਸਕਦਾ, ਜਿਹੜੇ ਵੱਡੀ ਗਿਣਤੀ ਚ ਲੋਕਾਂ ਰੁਜਗਾਰ ਪ੍ਰਦਾਨ ਵੀ ਕਰਦੇ ਹਨ। ਦੀਵਾਨ ਨੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਲਿਆਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਵੀ ਦੱਸਿਆ। ਦੀਵਾਨ ਨੇ ਐਨਆਰਆਈ ਭਾਈਚਾਰੇ ਨੂੰ ਪੰਜਾਬ ਦੇ ਵਿਕਾਸ ਚ ਯੋਗਦਾਨ ਪਾਉਣ ਵਾਸਤੇ ਇੱਥੇ ਨਿਵੇਸ਼ ਕਰਨ ਦੀ ਅਪੀਲ ਵੀ ਕੀਤੀ। ਖ਼ਾਸ ਤੌਰ ਤੇ ਐਨਆਰਆਈ ਭਾਈਚਾਰਾ ਸੂਬੇ ਦੇ ਸਿੱਖਿਆ ਅਤੇ ਸਿਹਤ ਖੇਤਰ ਚ ਆਪਣਾ ਯੋਗ ਦਾ ਅਹਿਮ ਯੋਗਦਾਨ ਪਾ ਸਕਦਾ ਹੈ।ਇੰਡੀਅਨ ਓਵਰਸੀਜ਼ ਕਾਂਗਰਸ ਬਰਮਿੰਘਮ, ਯੂ ਕੇ ਦੇ ਪ੍ਰਧਾਨ ਜਤਿੰਦਰ ਸਿੰਘ (ਜਿੰਦਾ ਸ਼ੇਰਗਿੱਲ) ਨੇ ਕਿਹਾ ਕਿ ਐੱਨਆਰਆਈ ਭਾਈਚਾਰਾ ਦੇਸ਼ ਤੋਂ ਮੀਲਾਂ ਦੂਰ ਰਹਿਣ ਦੇ ਬਾਵਜੂਦ ਇੱਥੋਂ ਦੀ ਮਿੱਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਐਨਆਰਆਈ ਭਾਈਚਾਰੇ ਵੱਲੋਂ ਸਮੇਂ-ਸਮੇਂ ਤੇ ਆਪਣੇ ਪਿੰਡਾਂ ਦੇ ਵਿਕਾਸ ਵਾਸਤੇ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਐੱਨਆਰਆਈ ਭਾਈਚਾਰੇ ਦੀ ਮਜਬੂਤੀ ਵਾਸਤੇ ਕੀਤੇ ਜਾ ਰਹੇ ਕੰਮਾਂ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਵਿੱਚ ਲਗਾਏ ਗਏ ਐੱਨਆਰਆਈ ਕੋਆਰਡੀਨੇਟਰ ਲਈ ਵੀ ਪ੍ਰਸ਼ੰਸਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੁਦੇਸ਼ ਰਾਣਾ, ਸੌਰਭ ਅਰੋੜਾ, ਹਿਤਰਾਜ ਭੂੰਬਲਾ, ਹਰਵਿੰਦਰ ਸਿੰਘ ਵੀ ਮੌਜੂਦ ਰਹੇ।  

 

Tags: Pawan Dewan , Congress , Punjab Congress , Punjab Large Industrial Development Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD