Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜਿਲਾ ਰੂਪਨਗਰ ਵਿਚ ਕੋਰੋਨਾ ਵਇਰਸ ਸੰਕਟ ਦੇ ਬਾਵਜੂਦ ਸਿਖਿਆ ਵਿਭਾਗ ਨੇ ਕੀਤੀ ਪੂਰਾ ਸਾਲ ਵਧੀਆ ਮਿਸਾਲ ਪੇਸ਼

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਮੁਕਾਬਲਿਆ ਵਿਚ ਲਿਆ ਵੱਧ ਚੜ ਕੇ ਹਿੱਸਾ

Web Admin

Web Admin

5 Dariya News

ਰੂਪਨਗਰ , 30 Dec 2020

Last updated on: Dec 30, 2020, 00:00 IST

ਕੋਵਿਡ-19 ਦੇ ਪ੍ਰਕੋਪ ਵਾਲੇ ਸਾਲ 2020 ‘ਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸੰਕਟਮਈ ਸਥਿਤੀਆਂ ਦੌਰਾਨ ਵੀ ਆਪਣੀਆਂ ਵਿੱਦਿਅਕ ਸਰਗਰਮੀਆਂ ਲਈ ਬਦਲਵੇਂ ਰਾਹ ਲੱਭ ਕੇ, ਆਪਣੇ ਟੀਚਿਆਂ ਦੀ ਪੂਰਤੀ ਕੀਤੀ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜ ਕੁਮਾਰ ਖੋਸਲਾ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.)ਜਰਨੈਲ ਸਿੰਘ ਨੇ ਦੱਸਿਆ ਕਿ ਲੰਘ ਰਹੇ ਵਰੇ੍ਹ ਦੌਰਾਨ ਨਵੇਂ ਵਿੱਦਿਅਕ ਸ਼ੈਸ਼ਨ 2020-21 ਦੇ ਆਰੰਭ ਹੋਣ ‘ਤੇ ਕਰੋਨਾ ਸੰਕਟ ਨੇ ਸੁਆਲੀਆਂ ਨਿਸ਼ਾਨ ਲਗਾ ਦਿੱਤੇ ਸਨ। ਪਰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਭਾਗ ਨੇ ਸਮੇਂ ਸਿਰ 1 ਅਪ੍ਰੈਲ ਤੋਂ ਆਪਣਾ ਵਿੱਦਿਅਕ ਸ਼ੈਸ਼ਨ ਸ਼ੁਰੂ ਕੀਤਾ ਅਤੇ ਆਨਲਾਈਨ ਵਿੱਦਿਅਕ ਸਰਗਰਮੀਆਂ ਰਾਹੀਂ ਘਰ ਬੈਠੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਸਮੱਗਰੀ ਪ੍ਰਦਾਨ ਕਰਨੀ ਸ਼ੁਰੂ ਕੀਤੀ। ਦੂਰਦਰਸ਼ਨ, ਰੇਡੀਓ ਤੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਮਿਹਨਤੀ ਅਧਿਆਪਕਾਂ ਦੁਆਰਾ ਤਿਆਰ ਕੀਤੇ ਡਿਜ਼ੀਟਲ ਪਾਠਕ੍ਰਮ ਨਾਲ ਆਨਲਾਈਨ ਜਮਾਤਾਂ ਲਗਾਕੇ, ਵੱਡਾ ਕਦਮ ਚੁੱਕਿਆ। ਇਸ ਦੇ ਨਾਲ ਹੀ ਅਧਿਕਾਰੀਆਂ ਦੀ ਹੱਲਾਸ਼ੇਰੀ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਮੇਂ ਸਿਰ ਵਿਦਿਆਰਥੀਆਂ ਨੂੰ ਪੁਸਤਕਾਂ ਤੇ ਹੋਰ ਸਮੱਗਰੀ ਸਮੇਂ ਸਿਰ ਘਰੋ-ਘਰੀ ਪੁੱਜਦੀ ਕੀਤੀ। ਡੀ.ਈ.ਓਜ਼, ਨੇ ਦੱਸਿਆ ਕਿ ਬੱਚਿਆਂ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਆਨਲਾਈਨ ਕਸਰਤਾਂ ਵੀ ਬੱਚਿਆਂ ਨੂੰ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜਿਲ੍ਹਾ ਰੂਪਨਗਰ ਦੇ 8146 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। 

ਪ੍ਰਾਇਮਰੀ ਦੇ ਬੱਚਿਆਂ ਵੱਲੋਂ ਤਿਆਰ ਕੀਤਾ ਸੱਭਿਆਚਾਰਕ ਪ੍ਰੋਗਰਾਮ ਹਰ ਐਤਵਾਰ ਡੀ.ਡੀ. ਪੰਜਾਬੀ ‘ਤੇ ਪ੍ਰਸਾਰਿਤ ਕੀਤਾ ਗਿਆ। ਇਸ ਤੋਂ ਇਲਾਵਾ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ 96.95 ਫੀਸਦੀ ਆਇਆ ਜੋ ਕਿ ਇੱਕ ਨਵਾਂ ਕੀਰਤੀਮਾਨ ਬਣਿਆ। ਵਿਭਾਗ ਦੀ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਮਾਪਿਆਂ ਤੱਕ ਨੇ ਸਲਾਹਿਆ।ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜ ਕੁਮਾਰ ਖੋਸਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲੇ੍ਹ ਦੇ ਸਰਕਾਰੀ ਸਕੂਲਾਂ ‘ਚ 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕਰਨਾ ਵੱਡਾ ਕਦਮ ਰਿਹਾ। ਇਸ ਦੇ ਨਾਲ ਹੀ ਜਿਲ੍ਹੇ ਦੇ ਇੱਕ ਸਕੂਲ ਨੂੰ 40 ਟੈਬਲਟ ਵੀ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲਾਂ ਦੇ ਢਾਂਚਾਗਤ ਵਿਕਾਸ ਲਈ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਮਾਰਟ ਸਕੂਲ ਮੁਹਿੰਮ ਵੀ ਸਿਖਰਾਂ ਨੂੰ ਛੂਹ ਗਈ। ਸਕੂਲਾਂ ਦੀ ਹਰ ਪੱਖੋਂ ਬਦਲੀ ਦਸ਼ਾ ਤਹਿਤ ਹੀ ਸਕੂਲਾਂ ‘ਚ ਆਕਰਸ਼ਕ ਫਰਨੀਚਰ ਤਿਆਰ ਕਰਨ ਦੀ ਵੀ ਸਕੂਲ ਅਧਿਆਪਕਾਂ ਵੱਲੋਂ ਮੁਹਿੰਮ ਚਲਾਈ ਗਈ। ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਸਫਲਤਾ ਨੂੰ ਦੇਖਦੇ ਹੋਏ, ਹਰ ਪ੍ਰਾਇਮਰੀ ਸਕੂਲ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਗਈਆਂ। ਸਿੱਖਿਆ ਵਿਭਾਗ ਵੱਲੋਂ ਆਪਣੀ ਕਾਰਗੁਜ਼ਾਰੀ ਦੇ ਸਵੈਮੁਲਾਂਕਣ ਲਈ ਪੰਜਾਬ ਪ੍ਰਾਪਤੀ ਸਰਵੇਖਣ ਵੀ ਕਰਵਾਇਆ। ਜਿਸ ‘ਚ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਕਰੋਨਾ ਸੰਕਟ ਘਟਣ ਦੇ ਨਾਲ ਹੀ ਰਾਜ ਦੇ ਸਰਕਾਰੀ ਸਕੂਲਾਂ ‘ਚ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਆਫਲਾਈਨ ਲੱਗਣੀਆਂ ਆਰੰਭ ਹੋਗਈਆਂ ਅਤੇ ਇਸੇ ਮਹੀਨੇ ਪ੍ਰੀਖਿਆਵਾਂ ਵੀ ਹੋ ਗਈਆਂ।ਜਿਲਾ ਰੂਪਨਗਰ ਨਾਲ ਸੰਬੰਧਿਤ ਸਿੱਖਿਆ ਵਿਭਾਗ ਦੇ ਬਣੇ ਸਮਾਰਟ ਸਕੂਲਾ ਦਾ ਦ੍ਰਿਸ਼

 

Tags: Education , Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD