Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤੀਜੇ ਗੇੜ੍ਹ ਵਿੱਚ ਜ਼ਿਲ੍ਹਾ ਮੋਗਾ ਦੇ 1578 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ

ਇਹ ਸਕੀਮ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਿਤ ਹੋਵੇਗੀ : ਸੰਦੀਪ ਹੰਸ

Web Admin

Web Admin

5 Dariya News

ਮੋਗਾ , 31 Dec 2020

Last updated on: Dec 31, 2020, 00:00 IST

ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵ੍ਹੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਤੀਜੇ ਗੇੜ ਦਾ ਅੱਜ ਜ਼ਿਲ੍ਹਾ ਮੋਗਾ ਵਿੱਚ ਵੀ ਆਗਾਜ ਹੋ ਗਿਆ ਹੈ। ਇਸ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਜ਼ਿਲ੍ਹਾ ਮੋਗਾ ਦੇ ਚੁਣਵੇਂ ਵਿਦਿਆਰਥੀਆਂ ਨੂੰ ਇਨ੍ਹਾਂ ਸਮਾਰਟ ਫੋਨਾਂ ਦੀ ਵੰਡ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹੰਸ ਨੇ ਦੱਸਿਆ ਕਿ ਇਸ ਯੋਜਨਾ ਦੇ ਤੀਜੇ ਗੇੜ੍ਹ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਆਗਾਜ਼ ਕੀਤਾ ਹੈ। ਜਦਕਿ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੰਤਰੀ ਸਾਹਿਬਾਨ ਵਿਸੇਸ਼ ਤੌਰ ਤੇ ਪਹੁੰਚ ਕੇ ਆਪਣੇ ਹੱਥਾਂ ਨਾਲ ਵਿਦਿਆਰਥੀਆਂ ਨੂੰ ਇਹ ਫੋਨ ਸਪੁਰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ। ਅੱਜ ਜ਼ਿਲ੍ਹਾ ਮੋਗਾ ਦੇ 1578 ਬੱਚਿਆਂ ਨੂੰ ਸਮਾਰਟਫੋਨ ਦੀ ਵੰਡ ਕੀਤੀ ਗਈ। ਇਸ ਸਕੀਮ ਦੇ ਪਹਿਲੇ ਅਤੇ ਦੂਜੇ ਗੇੜ ਤਹਿਤ ਵੀ ਜ਼ਿਲ੍ਹਾ ਮੋਗਾ ਦੇ 4774 ਵਿਦਿਆਰਥੀ ਲਾਭਪਾਤਰੀ ਬਣੇ ਸਨ। ਜ਼ਿਲ੍ਹਾ ਮੋਗਾ ਦੇ ਕੁੱਲ 6364 ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਜਾਣੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਹੰਸ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀ ਜਮਾਤ ਦੇ 1 ਲੱਖ 73 ਹਜ਼ਾਰ 823 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਦਿੱਤੇ ਜਾਣੇ ਹਨ। ਜ਼ਿਲ੍ਹਾ ਮੋਗਾ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵਿਧਾਇਕ ਸਾਹਿਬਾਨ, ਹੋਰ ਚੁਣੇ ਹੋਏ ਨੁਮਾਇੰਦੇ ਅਤੇ ਅਧਿਕਾਰੀ ਆਪਣੇ ਪੱਧਰ ਤੇ ਵੰਡ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ। ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਸਮਾਰਟ ਫੋਨ ਪ੍ਰਸਿੱਧ ਮੋਬਾਇਲ ਨਿਰਮਾਤਾ ਕੰਪਨੀ ਲਾਵਾ ਵੱਲੋ ਤਿਆਰ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।ਉਹਨਾਂ ਕਿਹਾ ਕਿ ਇਹ ਸਕੀਮ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਿਤ ਹੋਵੇਗੀ।ਇਸ ਮੌਕੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨ੍ਹਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ। 

 

Tags: DC Moga , #PunjabSmartConnectScheme , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD