Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ

ਸਮਾਰਟ ਫੋਨ ਵਿਦਿਆਰਥੀਆਂ ਨੂੰ ਬੋਰਡ ਦੀਆਂ ਫਾਈਨਲ ਪ੍ਰੀਖਿਆਵਾਂ ਦੀ ਬਿਹਤਰ ਢੰਗ ਨਾਲ ਤਿਆਰੀ ਕਰਨ ਵਿੱਚ ਸਹਾਇਕ ਹੋਣਗੇ : ਡੀਸੀ ਘਨਸ਼ਿਆਮ ਥੋਰੀ

Web Admin

Web Admin

5 Dariya News

ਜਲੰਧਰ , 31 Dec 2020

Last updated on: Dec 31, 2020, 00:00 IST

ਇਹ ਯਕੀਨੀ ਬਣਾਉਂਦਿਆਂ ਕਿ ਕੋਵਿਡ ਮਹਾਂਮਾਰੀ ਦਰਮਿਆਨ ਕੋਈ ਵੀ ਬੱਚਾ ਈ-ਲਰਨਿੰਗ ਤੋਂ ਵਾਂਝਾ ਨਾ ਰਹਿ ਜਾਵੇ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 10 ਵਿਦਿਆਰਥੀਆਂ ਨੂੰ ਫੋਨ ਸੌਂਪ ਕੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ।ਜ਼ਿਲ੍ਹੇ ਦੀਆਂ 9 ਥਾਵਾਂ 'ਤੇ ਇਕੋ ਸਮੇਂ ਕਰਵਾਏ ਗਏ ਸਮਾਗਮਾਂ ਦੌਰਾਨ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਕੁੱਲ 3468 ਸਮਾਰਟ ਫੋਨ ਵੰਡੇ ਗਏ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਮਾਰਟ ਫੋਨ ਵਿਦਿਆਰਥੀਆਂ ਲਈ ਆਉਣ ਵਾਲੀਆਂ ਬੋਰਡ ਦੀਆਂ ਫਾਈਨਲ ਪ੍ਰੀਖਿਆਵਾਂ ਦੀ ਬਿਹਤਰ ਢੰਗ ਨਾਲ ਤਿਆਰੀ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅਧਿਐਨ ਵਿੱਚ ਮਹਾਂਮਾਰੀ ਕਾਰਨ ਕੋਈ ਰੁਕਾਵਟ ਨਾ ਆਵੇ, ਇਸ ਲਈ ਇਹ ਮਹੱਤਵਪੂਰਣ ਡਿਜੀਟਲ ਪਹਿਲ ਕੀਤੀ ਗਈ। ਮਹਾਂਮਾਰੀ ਕਾਰਨ ਨਿਯਮਿਤ ਕਲਾਸਾਂ ਮਾਰਚ ਤੋਂ ਰੁਕੀਆਂ ਹੋਈਆਂ ਸਨ।ਉਨ੍ਹਾਂ ਕਿਹਾ ਕਿ ਸਮਾਰਟ ਫੋਨਾਂ ਨੇ ਵਿਦਿਆਰਥੀਆਂ/ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਰਾਹੀਂ ਸਿੱਖਣ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਹੈ।ਥੋਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀ ਆਪਣੇ ਕੋਰਸ ਸੰਬੰਧੀ ਢੁੱਕਵੀਂ ਜਾਣਕਾਰੀ ਸਰਲਤਾ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਉਹ ਸਮਾਰਟ ਫੋਨ ਦੀ ਮਦਦ ਨਾਲ ਆਸਾਨੀ ਨਾਲ ਨਾਗਰਿਕ ਸੇਵਾਵਾਂ ਦਾ ਵੀ ਆਨਲਾਈਨ ਲਾਭ ਪ੍ਰਾਪਤ ਕਰ ਸਕਣਗੇ।ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰੋਜ਼ਗਾਰ ਦੇ ਮੌਕਿਆਂ, ਰੋਜ਼ਗਾਰ ਮੇਲਿਆਂ ਅਤੇ ਭਰਤੀ ਮੁਹਿੰਮਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਲੰਧਰ ਵਿੱਚ 11894 ਸਮਾਰਟ ਫੋਨ ਵੰਡੇ ਗਏ ਹਨ, ਜਿਨ੍ਹਾਂ ਵਿੱਚ ਪਹਿਲੇ ਪੜਾਅ ਵਿੱਚ 2116, ਦੂਜੇ ਅਤੇ ਤੀਜੇ ਪੜਾਅ ਵਿੱਚ ਕ੍ਰਮਵਾਰ 6310 ਅਤੇ 3468 ਸ਼ਾਮਲ ਹਨ।ਇਸ ਮੌਕੇ ਡੀਈਓ ਸੈਕੰਡਰੀ ਹਰਿੰਦਰਪਾਲ ਸਿੰਘ, ਡਿਪਟੀ ਡੀਈਓ ਸੈਕੰਡਰੀ ਰਾਜੀਵ ਜੋਸ਼ੀ, ਕਾਂਗਰਸੀ ਆਗੂ ਬਲਦੇਵ ਸਿੰਘ ਦੇਵ, ਅੰਗਦ ਦੱਤਾ ਅਤੇ ਹੋਰ ਮੌਜੂਦ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD