Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਮਾਰਟ ਕੁਨੈਕਟ ਸਕੀਮ ਦੇ ਤੀਸਰੇ ਗੇੜ ‘ਚ ਮੁੱਖ ਮੰਤਰੀ ਪੰਜਾਬ ਵਲੋਂ 50 ਹਜਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫਾ- ਵੰਡੇ ਸਮਾਰਟ ਫੋਨ

ਡਿਪਟੀ ਕਮਿਸ਼ਨਰ ਵਲੋਂ ਅੰਤਿਮ ਗੇੜ ‘ਚ ਜ਼ਿਲੇ ਦੇ 60 ਸਕੂਲਾਂ ਦੇ 4357 ਵਿਦਿਆਰਥੀਆਂ ਨੂੰ ਸਮਾਰਟ ਫੋਨ ਕੀਤੇ ਪ੍ਰਦਾਨ

Web Admin

Web Admin

5 Dariya News

ਅਮ੍ਰਿਤਸਰ , 31 Dec 2020

Last updated on: Dec 31, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਸਮਾਰਟ ਕੁਨੈਕਟ ਸਕੀਮ ਤਹਿਤ ਸੂਬੇ ਦੇ 50 ਹਜਾਰ ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਆਨਲਾਈਨ ਉਦਘਾਟਨ ਕਰਨ ਨਾਲ ਇਹ ਮੁਹਿੰਮ ਨੇਪਰੇ ਚੜ ਗਈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜ਼ਿਲੇ ਦੇ 11 ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ 60 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 4357 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਹੜੇ ਜ਼ਿਲ਼ਾ ਸਿੱਖਿਆ ਅਫਸਰ (ਸੈ.ਸਿੱ) ਅੰਮਿ੍ਰਤਸਰ ਸਤਿੰਦਰਬੀਰ ਸਿੰਘ ਤੇ ਕੰਵਲਜੀਤ ਸਿੰਘ ਡੀ.ਈ.ਓ. (ਐ.ਸਿੱ) ਅੰਮਿ੍ਰਤਸਰ ਦੀ ਸਾਂਝੀ ਅਗਵਾਈ ਹੇਠ ਹੋਏ ਜ਼ਿਲ਼ਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਫੋਨ ਵੰਡਣ ਦੀ ਰਸਮ ਅਦਾ ਕੀਤੀ। ਇਸਤੋਂ ਪਹਿਲਾਂ ਦੋ ਪੜਾਵਾਂ ਵਿੱਚ ਜ਼ਿਲੇ ਦੇ ਵੱਖ ਵੱਖ ਸਕੁਲਾਂ ਦੇ 9560 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਸਨ। ਇਥੇ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 88 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਬਾਰਵੀਂ ਜਮਾਤ ‘ਚ ਪੜਦੇ 175448 ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ 4 ਕਰੋੜ ਰੁਪਏ ਦੀ ਲਾਗਤ ਨਾਲ 3500 ਦੇ ਕਰੀਬ ਟੈਬਲੈਟ ਸਕੂਲਾਂ ਨੂੰ ਵੰਡੇ ਗਏ ਹਨ।ਇਸ ਮੌਕੇ ਐਨ.ਐਸ.ਯੂ.ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋੋਨਾ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਸਮਾਰਟ ਫੋਨ ਵੰਡ ਕੇ ਸਿੱਖਿਆ ਨਾਲ ਜੋੜੀ ਰੱਖਣ ਦਾ ਉਪਰਾਲਾ ਸਿਰੇ ਚੜਾਇਆ ਹੈ, ਉਨਾਂ ਕਿਹਾ ਕਿ ਤੁਸੀਂ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਤੁਹਾਡੀ ਕਥਨੀ ਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ।

ਇਸ ਸਮੇਂ ਵੱਡੀ ਗਿਣਤੀ  ਵਿੱਚ ਹਾਜਰ ਸਕੂਲੀ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਤੇ ਹਾਜਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ‘ਚ ਸੌਖ ਪ੍ਰਧਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੁਲਾਂ ਦੇ ਬੱਚੇ ਆਧੁਨਿਕ ਤਕਨੀਕ ਨਾਲ ਜੁੜਦੇ ਹੋਏ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਨਣਗੇ। ਉਨਾਂ ਦੱਸਿਆ ਕਿ ਕੋਰੋਨਾ ਸੰਕਟ ਦੌਰਾਨ ਜਿਥੇ ਸੂਬਾ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਉਥੇ ਹੀ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਚੋਂ ਅੱਵਲ ਰਿਹਾ ਹੈ। ਸ. ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਜ਼ਿਲ਼ੇ ਦੇ ਸਾਰੇ ਸਕੂਲ ਸਮਾਰਟ ਬਣ ਗਏ ਹਨ।ਉਨਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸਨੇ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ ਜਿਸਤੋਂ ਪ੍ਰੇਰਿਤ ਹੋ ਕੇ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ ਰੱਖੀ ਹੈ ਜਦਕਿ ਸੂਬੇ ਅੰਦਰ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ 3.5 ਲੱਖ ਤੋਂ ਵਧੇਰੇ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ।ਇਸ ਸਮੇਂ ਗਲਬਾਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਵਿਦਿਆਰਥਣ ਅਨਮੋਲ ਕੌਰ ਤੇ ਮੁਸਕਾਨ ਕੌਰ ਨੇ ਸਾਂਝੇ ਤੌਰ ਤੇ ਕਿਹਾ ਕਿ ਉਨਾਂ ਨੂੰ ਕੋਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਉਨਾਂ ਨੂੰ ਸਲਾਨਾ ਇਮਤਿਹਾਨਾਂ ਦੇ ਨਜ਼ਦੀਕ ਸਮਾਰਟ ਫੋਨ ਮੁਹੱਈਆ ਕਰਵਾਕੇ ਬਿਹਤਰ ਤਰੀਕੇ ਨਾਲ ਪੜਾਈ ਕਰਨ ਦਾ ਰਸਤਾ ਖੋਲ ਦਿਤਾ ਹੈ। ਉਨਾਂ ਕਿਹਾ ਕਿ ਉਹ ਇੰਨਾਂ ਫੋਨਾਂ ਰਾਹੀਂ ਪੰਜਾਬ ਐਜੂਕੇਅਰ ਐਪ ਅਤੇ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੁਆਰਾ ਸਿੱਖਿਆ ਹਾਸਲ ਕਰਨਗੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰੁਣ ਪੱਪਲ ਚੇਅਰਮੈਨ ਮਾਰਕੀਟ ਕਮੇਟੀ ਅੰਮਿ੍ਰਤਸਰ, ਵਿਕਾਸ ਹੀਰਾ ਐਸ.ਡੀ.ਐਮ. ਅੰਮਿ੍ਰਤਸਰ, ਸ਼੍ਰੀਮਤੀ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ, ਸਤਿੰਦਰਬੀਰ ਸਿੰਘ ਜ਼ਿਲ਼ਾ ਸਿੱਖਿਆ ਅਫਸਰ (ਸੈ.ਸਿੱ), ਕੰਵਲਜੀਤ ਸਿੰਘ ਜ਼ਿਲਾ ਸਿੱਖਿਆ ਅਫਸਰ (ਐ.ਸਿੱ), ਹਰਭਗਵੰਤ ਸਿੰਘ, ਰਜੇਸ਼ ਕੁਮਾਰ (ਦੋਵੇਂ ਉੱਪ ਜ਼ਿਲਾ ਸਿੱਖਿਆ ਅਫਸਰ), ਡਾ: ਅਮਰਪਾਲੀ ਪਿ੍ਰੰਸੀਪਲ ਕਟੜਾ ਕਰਮ ਸਿੰਘ, ਪਿ੍ਰੰਸੀਪਲ ਮਨਦੀਪ ਕੌਰ ਮਾਲ ਰੋਡ, ਜਸਕਰਨ ਸਿੰਘ ਐਮ.ਆਈ.ਐਸ., ਪਰਮਿੰਦਰ ਸਿੰਘ ਕੜਿਆਲ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਮਿਸ ਅਦਰਸ਼ ਸ਼ਰਮਾ ਜ਼ਿਲ਼ਾ ਨੋਡਲ ਅਫਸਰ, ਸ਼੍ਰੀਮਤੀ ਪ੍ਰਤਿਭਾ ਲੈਕਚਰਾਰ ਮਾਲਰੋਡ ਸਮੇਤ ਹੋਰ ਹਾਜਰ ਸਨ।

 

Tags: DC Amritsar , Punjab Smart Connect Scheme , #PunjabSmartConnectScheme , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD