Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਬਰਨਾਲਾ ਵਿਚ 12ਵੀਂ ਦੇ 815 ਹੋਰ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ : ਤੇਜ ਪ੍ਰਤਾਪ ਸਿੰਘ ਫੂਲਕਾ

ਤੀਜੇ ਪੜਾਅ ਤਹਿਤ ਜ਼ਿਲ੍ਹੇ ਦੇ ਕਰੀਬ 20 ਸਕੂਲਾਂ ਵਿਚ ਹੋਏ ਵਰਚੂਅਲ ਸਮਾਗਮ

Web Admin

Web Admin

5 Dariya News

ਬਰਨਾਲਾ , 31 Dec 2020

Last updated on: Dec 31, 2020, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਸੂਬਾ ਭਰ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਰਹਿੰਦੇ ਵਿਦਿਆਰਥੀਆਂ ਨੂੰ ਤੀਜੇ ਪੜਾਅ ਅਧੀਨ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਰਚੂਅਲ ਸਮਾਗਮ ਹੋਇਆ। ਇਸ ਦੌਰਾਨ ਸਦਮ ਮੁਕਾਮ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਅੱਜ ਤੀਜੇ ਪੜਾਅ ਵਿਚ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ 20 ਸਕੂਲਾਂ ਦੇ  815 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸਿੱਖਿਆ ਨੂੰ ਸਮੇਂ ਦੇ ਹਾਣ ਦੇ ਬਣਾÎਉਂਦੇ ਹੋਏ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਦੇ ਮੁਕੰਮਲ ਹੋਣ ਨਾਲ 1,75,015 ਸਮਾਰਟ ਫੋਨ ਵਿਦਿਆਰਥੀਆਂ ਨੂੰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਸਮੇਂ ਗਿਆਰਵੀਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਬਾਰ੍ਹਵੀਂ ਜਮਾਤ ਦੌਰਾਨ ਸਮਾਰਟ ਫੋਨ ਦਿੱਤੇ ਜਾਣਗੇ। ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਇਸ ਮਗਰੋਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ 19 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ, ਉਥੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 815 ਸਮਾਰਟ ਫੋਨ ਅਤੇ ਤਿੰਨ ਪੜਾਵਾਂ ਵਿਚ ਕੁੱਲ ਲਗਭਗ 3700 ਫੋਨ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ,  ਡੀਐਮ (ਸਪੋਰਟਸ) ਸਿਮਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ ਇੰਚਾਰਜ ਦਿਨੇਸ਼ ਕੁਮਾਰ, ਕੰਪਿਊਟਰ ਅਧਿਆਪਕ ਬਾਲਾ ਸੁੰਦਰੀ, ਹਰਪ੍ਰੀਤ ਸਿੰਘ, ਰੇਸ਼ਮ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD