Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ : ਬੀ.ਸ੍ਰੀਨਿਵਾਸਨ

ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ : ਬੀ.ਸ੍ਰੀਨਿਵਾਸਨ

Web Admin

Web Admin

5 Dariya News

ਬਠਿੰਡਾ , 31 Dec 2020

Last updated on: Dec 31, 2020, 00:00 IST

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਉਨਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਇਹ ਸਮਾਰਟ ਮੋਬਾਇਲ ਫੋਨ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਲਈ ਵਿੱਦਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਰਚੂਅਲ ਮੀਟਿੰਗ ਉਪਰੰਤ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਸਰੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡਣ ਦੌਰਾਨ ਦਿੱਤੀ।ਸਮਾਰਟ ਕੁਨੈਕਟ ਸਕੀਮ ਤਹਿਤ ਰਾਜ ਪੱਧਰੀ ਹੋਈ ਇਸ ਵਰਚੂਅਲ ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਰਟ ਮੋਬਾਇਲ ਫ਼ੋਨ ਕੋਵਿਡ ਮਹਾਂਮਾਰੀ ਦੇ ਚਲਦਿਆਂ ਸਿੱਖਿਆ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਹੋਰ ਵੀ ਵਧੇਰੇ ਲਾਹੇਵੰਦ ਸਿੱਧ ਹੋਣਗੇ।ਉਨਾਂ ਦੱਸਿਆ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਵਿੱਚ ਬਾਰਵੀਂ ਜਮਾਤ ਵਿੱਚ ਪੜ ਰਹੇ  ਵਿਦਿਆਰਥੀਆਂ ਦੇ ਜੀਵਨ ਵਿਚ ਵੱਡੀ ਤਬਦੀਲੀ ਲਿਆਉਂਦਿਆਂ ਆਨਲਾਇਨ ਸਿੱਖਿਆ ਹਾਸਲ ਕਰਨ ਵਿਚ ਵਰਦਾਨ ਸਾਬਤ ਹੋਣਗੇ। ਇਸ ਦੌਰਾਨ ਉਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਈਆਂ 7 ਵਿਦਿਆਰਥਣਾਂ ਨੂੰ ਆਪਣੇ ਹੱਥੀ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਜ਼ਿਲੇ ਅੰਦਰ ਤੀਜੇ ਪੜਾਅ ਤਹਿਤ 67 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ ਰਹੇ 1480 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫ਼ੋਨਾਂ ਦੀ ਵੰਡ ਕੀਤੀ ਗਈ ਅਤੇ ਬਾਕੀ ਰਹਿੰਦੇ 128 ਵਿਦਿਆਰਥੀਆਂ ਨੂੰ ਵੀ ਜਲਦ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਏ ਜਾਣਗੇ।ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਜ਼ਿਲੇ ਵਿੱਚ ਪੈਂਦੇ ਹਲਕਾ ਬਠਿੰਡਾ ਦਿਹਾਤੀ ਵਿੱਚ 634, ਹਲਕਾ ਬਠਿੰਡਾ ਸ਼ਹਿਰੀ ਵਿੱਚ 3, ਹਲਕਾ ਭੁੱਚੋ ਮੰਡੀ  ਵਿੱਚ 10, ਹਲਕਾ ਮੌੜ ਵਿੱਚ 379, ਹਲਕਾ ਰਾਮਪੁਰਾ ਵਿੱਚ 14, ਹਲਕਾ ਤਲਵੰਡੀ ਸਾਬੋ ਵਿੱਚ 440 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਕੀਤੀ ਗਈ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀ ਹਾਜ਼ਰ ਸਨ। 

 

Tags: DC Bathinda , Punjab Smart Connect Scheme , #PunjabSmartConnectScheme , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD