Thursday, 09 May 2024

 

 

ਖ਼ਾਸ ਖਬਰਾਂ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ

 

ਆਨਲਾਈਨ ਸਿੱਖਿਆ ਦੇਣ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਿਆ

ਤੀਸਰੇ ਪੜਾਅ ਤਹਿਤ ਤਿੰਨਾਂ ਵਿਧਾਨ ਸਭਾ ਹਲਕਿਆਂ ‘ਚ 23 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1310 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

Web Admin

Web Admin

5 Dariya News

ਪਠਾਨਕੋਟ , 31 Dec 2020

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ 23 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1310 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਵਿਖੇ ਸਕੂਲ ਪਿ੍ਰੰਸੀਪਲ ਜਗੀਰ ਕੌਰ ਦੀ ਅਗਵਾਈ ਵਿੱਚ ਹੋਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਜਲਿ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਮੁੱਖ ਮਹਿਮਾਨ ਦੇ ਤੌਰ ਤੇ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਸਰਪੰਚ ਅਸਵਨੀ ਕੁਮਾਰ ਸਮੇਤ ਹੋਰ ਸਖਸੀਅਤਾਂ ਨੇ ਵਿਸੇਸ ਮਹਿਮਾਨ ਦੇ ਤੌਰ ਤੇ ਸਾਮਲ ਹੋ ਕੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ। ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਇਸ ਤੋਂ ਪਹਿਲਾ ਦੋ ਪੜਾਵਾਂ ‘ਚ  ਫੋਨ ਪ੍ਰਦਾਨ ਕੀਤੇ ਗਏ ਸਨ। ਇਸ ਤਰ੍ਹਾਂ ਜਿਲ੍ਹੇ ‘ਚ ਕੁੱਲ 5283 ਸਮਾਰਟ ਫੋਨ ਵੰਡੇ ਗਏ ਹਨ।ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਜਲਿ੍ਹਾ ਸਿੱਖਿਆ ਅਫਸਰ ਵਰਿੰਦਰ ਪਰਾਸਰ ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ 154 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 500 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 15 ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਆਕਰਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰ੍ਹੇ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾਂ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ। ਸਕੂਲ ਦੀ ਪਿ੍ਰੰਸੀਪਲ ਜਗੀਰ ਕੌਰ ਨੇ ਅਖੀਰ ‘ਚ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।    

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD