Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਮਾਰਟ ਕੁਨੈਕਟ ਸਕੀਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦਾਨ : ਨਾਜਰ ਸਿੰਘ ਮਾਨਸ਼ਾਹੀਆ

ਤੀਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

Web Admin

Web Admin

5 Dariya News

ਮਾਨਸਾ , 31 Dec 2020

Last updated on: Dec 31, 2020, 00:00 IST

ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਕਾਨਫਰੰਸ ਰਾਹੀਂ ਕੀਤੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ ਸਮੇਤ ਹੋਰ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਦੇ 1370 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਸ. ਮਾਨਸਾਹੀਆ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਦੇ ਚਲਦਿਆਂ ਸੰਕਟ ਦੇ ਸਮੇਂ ਵਿੱਚ ਇਹ ਸਮਾਰਟ ਫੋਨ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦੇ ਚਲਦਿਆਂ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦਾ ਪੱਧਰ ਕਾਫ਼ੀ ਉਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਸ. ਅਜੀਤਇੰਦਰ ਸਿੰਘ ਮੋਫ਼ਰ ਨੇ ਵੀ ਪੰਜਾਬ ਸਰਕਾਰ ਦੇ ਉਦਮ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਮਾਰਟ ਕੁਨੈਕਟ ਯੋਜਨਾ ਤਹਿਤ ਮੁਫ਼ਤ ਸਮਾਰਟ ਫੋਨ ਪ੍ਰਦਾਨ ਕਰਕੇ ਸਰਕਾਰ ਨੇ ਸੰਕਟ ਦੇ ਸਮੇਂ ਵਿੱਚ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ ਹੈ ਅਤੇ ਯਕੀਨੀ ਤੌਰ ’ਤੇ ਸਾਡੇ ਵਿਦਿਆਰਥੀ ਆਪਣੀ ਲਗਨ ਤੇ ਮਿਹਨਤ ਨਾਲ ਅਕਾਦਮਿਕ ਪੱਧਰ ’ਤੇ ਵੱਡੀਆਂ ਪ੍ਰਾਪਤੀਆਂ ਦਰਜ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਬਾਂਸਲ, ਯੁਥ ਆਗੂ ਚੁਸਪਿੰਦਰਵੀਰ ਸਿੰਘ ਭੁਪਾਲ, ਗੁਰਪ੍ਰੀਤ ਕੌਰ ਗਾਗੋਵਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਗੁਰਲਾਭ ਸਿੰਘ, ਪ੍ਰਿੰਸੀਪਲ ਸ਼੍ਰੀ ਅਸ਼ੋਕ ਕੁਮਾਰ ਅਤੇ ਸ਼੍ਰੀ ਨਰਿੰਦਰ ਸਿੰਘ ਮੋਹਲ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ। 

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD