Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

ਸੈਂਟਰ ਨੂੰ 1 ਜਨਵਰੀ ਤੋਂ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਕੈਂਪ ਦਫ਼ਤਰ ਤੋਂ ਚਾਲੂ ਕੀਤਾ ਜਾਵੇਗਾ

Web Admin

Web Admin

5 Dariya News

ਐਸ.ਏ.ਐਸ ਨਗਰ , 31 Dec 2020

Last updated on: Dec 31, 2020, 00:00 IST

ਵਾਤਾਵਰਣ ਦੀ ਸੰਭਾਲ ਅਤੇ ਸਥਾਈ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ  ਬਾਇਓਟੈਕਨਾਲੌਜੀ ਇਨਕਿਊਬੇਟਰ (ਪੀ.ਬੀ.ਟੀ.ਆਈ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਰਲ ਕੇ ਇਨਵਾਇਰਨਮੈਂਟ ਰਿਸੋਰਸ ਸੈਂਟਰ (ਈ.ਆਰ.ਸੀ.) ਸਥਾਪਤ ਕੀਤਾ ਜਾਵੇਗਾ।ਇਸ ਸੈਂਟਰ ਨੂੰ 7.5 ਕਰੋੜ ਰੁਪਏ ਸਥਾਪਤ ਕਰਨ ਲਈ ਇਕਰਾਰਨਾਮੇ ’ਤੇ ਪੀ.ਬੀ.ਟੀ.ਆਈ. ਵੱਲੋਂ ਸੀ.ਈ.ਓ. ਡਾ. ਅਜੀਤ ਦੂਆ ਅਤੇ ਪੀ.ਪੀ.ਸੀ.ਬੀ. ਵੱਲੋਂ ਮੈਂਬਰ ਸਕੱਤਰ ਕਰੁਨੇਸ਼ ਗਰਗ ਨੇ ਹਸਤਾਖਰ ਕੀਤੇ। ਇਸ ਮੌਕੇ ਸਾਇੰਸ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਅਤੇ ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋਫੈਸਰ ਐਸ.ਐਸ. ਮਰਵਾਹਾ ਵੀ ਮੌਜੂਦ ਸਨ।ਲੋੜ ਨੂੰ ਮੁੱਖ ਰੱਖਦੇ ਹੋਏ ਇਹ ਸੈਂਟਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿਖੇ ਪੀ.ਬੀ.ਟੀ.ਆਈ. ਦੇ ਕੈਂਪ ਆਫਿਸ ਵਿਖੇ 1 ਜਨਵਰੀ ਤੋਂ ਚਾਲੂ ਕੀਤਾ ਜਾਵੇਗਾ ਤਾਂ ਜੋ ਵਾਤਾਵਰਣ ਨਾਲ ਸਬੰਧਤ ਖੋਜ, ਉਦਯੋਗ ਜਗਤ, ਸਰਕਾਰੀ ਵਿਭਾਗਾਂ, ਪੰਜਾਬ ਦੀਆਂ ਹੋਰ ਸਬੰਧਿਤ ਧਿਰਾਂ ਅਤੇ ਨਾਲ ਲਗਦੇ ਸੂਬਿਆਂ ਦੀਆਂ ਹੁਨਰ ਵਿਕਾਸ ਅਤੇ ਸਲਾਹ ਮਸ਼ਵਰੇ ਸਬੰਧੀ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ।ਇਸ ਮੌਕੇ ਸਾਇੰਸ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਸੈਂਟਰ ਦੀ ਸਥਾਪਨਾ ਨਾਲ ਵਾਤਾਵਰਣ ਦੀ ਨਿਗਰਾਨੀ ਸਬੰਧੀ ਪ੍ਰਬੰਧ ਨੂੰ ਮਜ਼ਬੂਤੀ ਮਿਲੇਗੀ ਅਤੇ ਇਸ ਦੀ ਸਾਂਭ ਸੰਭਾਲ ਲਈ ਸੂਬੇ ਵਿੱਚ ਨੀਤੀ ਲਾਗੂ ਕੀਤੇ ਜਾਣ ਦੇ ਨਾਲ ਹੀ ਸਾਇੰਸ ਅਤੇ ਟੈਕਨਾਲੌਜੀ ਰਾਹੀਂ ਵਾਤਾਵਰਣ ਨੂੰ ਦਰਪੇਸ਼ ਮਸਲਿਆਂ ਨਾਲ ਨਜਿੱਠਣ ਦੀ ਸਮਰੱਥਾ ਵੀ ਮਜ਼ਬੂਤ ਹੋਵੇਗੀ।ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾ. ਐਸ.ਐਸ. ਮਰਵਾਹਾ ਨੇ ਇਸ ਮੌਕੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਕੋਈ ਵੀ ਅਜਿਹੀ ਸੰਸਥਾ ਨਹੀਂ ਜੋ ਕਿ ਵਾਤਾਵਰਣ ਨਾਲ ਸਬੰਧਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਦਯੋਗ ਜਗਤ ਅਤੇ ਹੋਰ ਸਬੰਧਤ ਧਿਰਾਂ ਦੀ ਮਦਦ ਕਰ ਸਕੇ। ਉਨਾਂ ਅੱਗੇ ਕਿਹਾ ਕਿ ਇਸ ਸੈਂਟਰ ਵੱਲੋਂ ਸੂਬਾਈ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਤਕਨੀਕੀ ਮਦਦ ਦਿੱਤੀ ਜਾਵੇਗੀ ਤਾਂ ਜੋ ਖੋਜ ਸਬੰਧੀ ਲੋੜਾਂ ਤੋਂ ਇਲਾਵਾ ਹਰੇਕ ਸੂਬੇ ਦੀ ਜ਼ਰੂਰਤ ਅਨੁਸਾਰ ਮਾਪਦੰਡ ਨਿਰਧਾਰਿਤ ਕੀਤੇ ਜਾ ਸਕਣ ਅਤੇ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਕਾਰਜਵਿਧੀ ਨਿਰਧਾਰਿਤ ਕੀਤੀ ਜਾ ਸਕੇ।ਉਨਾਂ ਅੱਗੇ ਕਿਹਾ ਕਿ ਇਸ ਸੈਂਟਰ ਵੱਲੋਂ ਸਾਇੰਸ ਅਤੇ ਟੈਕਨਾਲੌਜੀ ਨਾਲ ਸਬੰਧਿਤ ਜਾਣਕਾਰੀ ਉਦਯੋਗਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਮੁਹੱਈਆ ਕਰਵਾਈ ਜਾ ਸਕੇ ਜਿਸ ਨਾਲ ਕਿ ਪ੍ਰਦੂਸ਼ਣ ਕੰਟਰੋਲ ਪਲਾਂਟਾਂ/ਉਪਕਰਣਾਂ/ਤਕਨੀਕਾਂ ਦੀ ਕਾਰਗੁਜਾਰੀ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ਸੈਂਟਰ ਵੱਲੋਂ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ ਅਤੇ ਹਵਾਈ ਪ੍ਰਦੂਸ਼ਣ ਕੰਟਰੋਲ ਉਪਕਰਣਾਂ ਨੂੰ ਚਲਾਉਣ ਵਾਲਿਆਂ, ਲੈਬਾਰੇਟਰੀ ਸਟਾਫ ਅਤੇ ਸਰਕਾਰੀ ਅਧਿਕਾਰੀਆਂ ਲਈ ਹੁਨਰ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਜਾਣਗੇ। ਇਹ ਸੈਂਟਰ ਆਪਣੇ ਟੀਚੇ ਹਾਸਲ ਕਰਨ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਸੰਗਠਨਾਂ ਨਾਲ ਤਾਲਮੇਲ ਕੀਤਾ ਜਾਵੇਗਾ।ਡਾ. ਮਰਵਾਹ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸੈਂਟਰ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਸਟਾਫ ਤੋਂ ਇਲਾਵਾ ਬਾਹਰੀ ਮਾਹਿਰਾਂ ਦੀ ਮੁਹਾਰਤ ਦਾ ਫਾਇਦਾ ਸਾਰੀਆਂ ਸਬੰਧਤ ਧਿਰਾਂ ਨੂੰ ਮਿਲੇਗਾ। ਸੀ.ਈ.ਓ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਡਾ. ਅਜੀਤ ਦੂਆ ਨੇ ਦੱਸਿਆ ਕਿ ਸਮਾਂ ਬੀਤਣ ਦੇ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ਮਦਦ ਨਾਲ ਇਸ ਸੈਂਟਰ ਨੂੰ ਹੋਰ ਵੀ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।

 

Tags: Punjab Admin , Punjab Biotechnology Incubator , PBTI , Punjab Pollution Control Board , PPCB , Environment Resource Centre , ERC , Rahul Tewari , Prof. SS Marwaha , Dr Ajit Dua , Krunesh Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD