Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਆਨਲਾਈਨ ਸਿੱਖਿਆ ਦੇਣ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਿਆ : ਸੁਖਬਿੰਦਰ ਸਿੰਘ ਸਰਕਾਰੀਆ

ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਾਉਣ ਵਾਲਾ ਵੀ ਸਰਵੋਤਮ ਰਾਜ ਬਣਿਆ

Web Admin

Web Admin

5 Dariya News

ਤਰਨਤਾਰਨ , 31 Dec 2020

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ 34 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1638 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਇਸ ਤੋਂ ਪਹਿਲਾ ਦੋ ਪੜਾਵਾਂ ‘ਚ 4779 ਫੋਨ ਪ੍ਰਦਾਨ ਕੀਤੇ ਗਏ ਸਨ। ਇਸ ਤਰ੍ਹਾਂ ਤਰਨਤਾਰਨ ਜਿਲ੍ਹੇ ‘ਚ ਕੁੱਲ 6417 ਸਮਾਰਟ ਫੋਨ ਵੰਡੇ ਗਏ ਹਨ।ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ।ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਪੰਜਾਬ, ਦੇਸ਼ ਦੇ ਮਹਿਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਪੰਜ ਪੈਰਾਮੀਟਰਜ ਅੰਦਰ 267 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 106 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ  ਸਿੰਘ ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚ 48% ਅਤੇ ਕੁੱਲ 17% ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਆਕਰਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ।ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹੁਕਾ ਦੀ ਵਿਦਿਆਰਥਣ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ।ਸ੍ਰੀ ਸਤਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਉਪਰਾਲਾ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ, ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਪਾਲ ਸਿੰਘ ਸੰਧਾਵਾਲੀਆ, ਪ੍ਰੇਮ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਤਰਨਤਾਰਨ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD