Monday, 17 June 2024

 

 

ਖ਼ਾਸ ਖਬਰਾਂ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ

 

ਪੰਜਾਬ ਰੋਜਗਾਰ ਉਤਪਤੀ ਵਿਭਾਗ ਵੱਲੋਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਬੇਰੁਜ਼ਗਾਰ ਨੌਜਵਾਨਾਂ ਲਈ ਲਾਹੇਵੰਦ ਕਿਤਾਬਚਾ ਜਾਰੀ

Web Admin

Web Admin

5 Dariya News

ਚੰਡੀਗੜ੍ਹ , 31 Dec 2020

ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਇਕ ਵਿਲੱਖਣ ਪਹਿਲ ਕੀਤੀ ਹੈ ਅਤੇ ਸਰਕਾਰ ਦੀਆਂ ਨੌਜ਼ਵਾਨਾਂ ਲਈ ਲਾਭਕਾਰੀ ਸਕੀਮਾਂ ਦਾ ਇੱਕ ਕਿਤਾਬਚਾ ਤਿਆਰ ਕੀਤਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜਗਾਰ ਹਾਸਲ ਕਰਨ ਲਈ ਸੇਧ ਦਿੱਤੀ ਜਾ ਸਕੇ।ਅੱਜ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰੋਜਗਾਰ ਉਤਪਤੀ ਅਤੇ ਟ੍ਰੇਨਿੰਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸੰਯੁਕਤ ਡਾਇਰੈਕਟਰ ਸ੍ਰੀਮਤੀ ਗੁਰਮੀਤ ਕੌਰ ਦੀ ਹਾਜਰੀ ਵਿੱਚ ਇਹ ਕਿਤਾਬਚਾ ਜਾਰੀ ਕੀਤਾ।ਸ੍ਰੀ ਰਾਹੁਲ ਤਿਵਾੜੀ ਨੇ ਵਿਭਾਗ ਦੇ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਤਾਬਚਾ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਲਈ ਨਵੇਂ ਸਾਲ ਦਾ ਇਕ ਕੀਮਤੀ ਤੋਹਫਾ ਹੈ ਜੋ ਉਨਾਂ ਦੇ ਹੁਨਰ ਅਤੇ ਯੋਗਤਾਵਾਂ ਅਨੁਸਾਰ ਨੌਕਰੀ ਪ੍ਰਾਪਤ ਕਰਨ ਵਿਚ ਉਨਾਂ ਦੀ ਸਹਾਇਤਾ ਕਰੇਗਾ। ਉਨਾਂ ਕਿਹਾ ਕਿ ਇਸ ਵਿੱਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ‘ਆਪਣੀ ਗੱਡੀ ਆਪਣਾ ਰੋਜਗਾਰ’, ‘ਮੇਰਾ ਕਾਮ ਮੇਰਾ ਮਨ’ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੋਜਗਾਰ ਮੇਲੇ ਵਰਗੀਆਂ ਗਤੀਵਿਧੀਆਂ ਅਤੇ ਬੇਰੋਜਗਾਰੀ ਭੱਤਾ, ਸਵੈ ਰੁਜਗਾਰ ਵਿੱਚ ਸਹੂਲਤਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਹੈ।ਉਨਾਂ ਕਿਹਾ ਕਿ ਇਸ ਦਸਤਾਵੇਜ ਵਿੱਚ ਨਾ ਸਿਰਫ਼ ਰੋਜਗਾਰ ਉਤਪਤੀ ਵਿਭਾਗ ਬਾਰੇ ਜਾਣਕਾਰੀ ਹੈ ਸਗੋਂ ਸਾਰੀਆਂ ਹੁਨਰ ਵਿਕਾਸ ਯੋਜਨਾਵਾਂ ਅਤੇ ਕੋਰਸਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਤਿਵਾੜੀ ਨੇ ਅੱਗੇ ਕਿਹਾ, ’ਇਹ ਮੌਜੂਦਾ ਅਤੇ ਭਵਿੱਖ ਦੇ ਸਾਰੇ ਕਰਮਚਾਰੀਆਂ ਲਈ ਹਵਾਲੇ ਵਾਸਤੇ ਇੱਕ ਤਿਆਰ ਸਰੋਤ ਵਜੋਂ ਕੰਮ ਕਰੇਗੀ ਅਤੇ ਜਾਣਕਾਰੀ ਦੀ ਸਪੱਸਟਤਾ ਕਾਰਜ ਕੁਸਲਤਾ ਤੇ ਪਾਰਦਰਸਤਾ ਨੂੰ ਵਧਾਉਣ ਵਿਚ ਸਹਾਇਕ ਹੋਵੇਗੀ।’ਉਨਾਂ ਅੱਗੇ ਕਿਹਾ ਕਿ ਇਸ ਕਿਤਾਬਚੇ ਵਿੱਚ ਖੇਤਰੀ ਦਫ਼ਤਰਾਂ - ਜਿਲਾ ਰੋਜਗਾਰ ਅਤੇ ਕਾਰੋਬਾਰ ਵਿਭਾਗ ਬਿਊਰੋ, ਵਿਭਾਗ ਦੇ ਅਧੀਨ ਕੰਮ ਕਰ ਰਹੇ ਮਿਸਨਾਂ ਜਿਵੇਂ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸਨ ਅਤੇ ਪੰਜਾਬ ਹੁਨਰ ਵਿਕਾਸ ਮਿਸਨ ਬਾਰੇ ਪੂਰੀ ਜਾਣਕਾਰੀ ਹੈ। ਇਸ ਤੋਂ ਇਲਾਵਾ ਇਸ ਵਿੱਚ ਆਰਮਡ ਫੋਰਸਿਜ-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੀਪੇਰਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ ਪ੍ਰੀਪੇਰਟਰੀ ਇੰਸਟੀਚਿਊਟ ਫਾਰ ਗਰਲਜ, ਸੈਂਟਰ ਫਾਰ ਟ੍ਰੇਨਿੰਗ ਐਂਡ ਇਮਲਾਈਮੈਂਟ ਆਫ ਪੰਜਾਬ ਯੂਥ ਦੇ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਕੰਮ ਕਰ ਰਹੀਆਂ ਸੰਸਥਾਵਾਂ ਬਾਰੇ ਵੀ ਪੂਰੀ ਜਾਣਕਾਰੀ ਹੈ।  

 

Tags: Punjab Admin , Rahul Tewari , Harpreet Singh Sudan , Gurmeet Kaur , Punjab Employment Generation department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD