Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿ਼ਲ੍ਹੇ ਦੇ 17 ਸਰਕਾਰੀ ਸਕੂਲਾਂ ਦੇ 705 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਵਧਾਈ ਦੇ ਦਿੱਤੇ ਵਿਦਿਆ ਦੇ ਟਿਪਸ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Dec 2020

Last updated on: Dec 31, 2020, 00:00 IST

ਪੰਜਾਬ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਅੱਜ ਜਿ਼ਲ੍ਹੇ ਦੇ 17 ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 705 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਸਮੇਤ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਜਾ ਕੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਵੰਡੇ ਹਨ।ਇਸ ਮੌਕੇ ਵਿਧਾਇਕ ਸ਼੍ਰੀ ਨਾਗਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਮਾਰਟ ਫੋਨਾਂ ਨਾਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਉਨ੍ਹਾਂ ਦੱਸਿਆ ਕਿ ਕਨੈਕਟ ਪੰਜਾਬ ਸਕੀਮ ਦੇ ਤਹਿਤ ਰਾਜ ਭਰ ਵਿੱਚ ਕੁੱਲ 43 ਹਜ਼ਾਰ ਫੋਨ ਵੰਡੇ ਗਏ ਹਨ। ਸ. ਨਾਗਰਾ ਨੇ ਦੱਸਿਆ ਕਿ ਜਿਸ ਗਤੀ ਨਾਲ ਸਰਕਾਰੀ ਸਕੂਲਾਂ ਦਾ ਮਿਆਰ ਉਪਰ ਚੁੱਕਿਆ ਜਾ ਰਿਹਾ ਹੈ ਤੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵੱਧ ਸੁਵਿਧਾਵਾਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾ ਕੇ ਉਨ੍ਹਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ ਇਸ ਨਾਲ ਬੱਚਿਆਂ ਦਾ ਅਤੇ ਉਨ੍ਹਾਂ ਦੇ ਮਾਪਿਆਂ ਦਾ ਰੁਝਾਨ ਮਹਿੰਗੀ ਫੀਸ ਵਾਲੇ ਪ੍ਰਾਈਵੇਟ ਸਕੂਲਾਂ ਤੋਂ ਹੱਟ ਕੇ ਜਿਆਦਾ ਪੜ੍ਹੇ ਲਿਖੇ ਅਧਿਆਪਕਾਂ ਵਾਲੇ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ।ਸ. ਨਾਗਰਾ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਗਿਣਤੀ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਵੱਧ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਹੀ ਬੀਤੇ ਸਾਲ ਨਾਲੋਂ 38 ਫੀਸਦੀ ਬੱਚੇ ਵੱਧ ਗਏ ਹਨ ਅਤੇ ਰਿਜਲਟ ਅਜਿਹੇ ਆ ਰਹੇ ਹਨ ਕਿ ਪ੍ਰਾਈਵੇਟ ਸਕੂਲਾਂ ਨੂੰ ਕਿਤੇ ਮਾਤ ਦੇ ਰਹੇ ਹਨ।ਉਨ੍ਹਾਂ ਦੱਸਿਆ ਕਿ ਸੰਗਤਪੁਰ ਸੋਢੀਆਂ ਦੇ ਇਸ ਸਕੂਲ ਵਿੱਚ ਹੀ 100 ਫੀਸਦੀ ਪਾਸ ਅਤੇ ਜਿਆਦਾਤਰ ਬੱਚੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਰਹੇ ਹਨ।ਇਸ ਮੌਕੇ ਉਨ੍ਹਾਂ ਬੱਚਿਆਂ ਅਤੇ ਹਲਕਾ ਨਿਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ 12ਵੀਂ ਜਮਾਤ ਦੇ ਬੱਚਿਆਂ ਨੂੰ ਕਿਹਾ ਕਿ ਜੇਕਰ ਉਹ ਆਉਣ ਵਾਲੇ 60-65 ਦਿਨ ਪੂਰੇ ਜੋਰ ਨਾਲ ਪੜਾਈ ਕਰ ਲੈਂਦੇ ਹਨਤਾਂ ਉਨ੍ਹਾਂ ਦਾ ਭਵਿੱਖ ਬਹੁਤ ਵਧੀਆ ਹੋਣਾ ਤੈਅ ਹੈ, ਨਾਲ ਹੀ ਉਨ੍ਹਾਂ ਬੱਚਿਆਂ ਨੂੰ ਵਿ‌ਦਿਆ ਦੇ ਟਿਪਸ ਵੀ ਦਿੱਤੇ।ਬੱਚਿਆ ਨੂੰ ਸਮਾਰਟ ਫੋਨ ਦੇਣ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਮਾਰਕੀਟ ਕਮੇਟੀ ਸਰਹਿੰਦ ਦੇ  ਵਾਈਸ ਚੇਅਰਮੈਨ ਹਰਬੰਸ ਸਿੰਘ, ਕਾਂਗਰਸ ਦੇ ਉਘੇ ਨੇਤਾ ਭੁਪਿੰਦਰ ਸਿੰਘ ਬਧੌਛੀ, ਗੁਰਮੁੱਖ ਸਿੰਘ ਪੰਡਰਾਲੀ, ਪਰਮਵੀਰ ਸਿੰਘ ਟਿਵਾਣਾ, ਸਰਪੰਚ ਹੂਸੈਨਪੁਰਾ ਰਣਜੀਤ ਸਿੰਘ, ਜਿ਼ਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ. ਅਵਤਾਰ ਸਿੰਘ, ਸਵਰਨ ਸਿੰਘ ਭੁੱਲਰ, ਸੰਤ ਰਾਮ ਬਲਾਕ ਚੇਅਰਮੈਨ, ਇੰਦਰਜੀਤ ਸਿੰਘ ਖਰੇ, ਅਮਰਿੰਦਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਬਿੱਟੂ ਤੇ ਪੂਰਨ ਸਹਿਗਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD