Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਆਨਲਾਈਨ ਸਿੱਖਿਆ ਦੇਣ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਿਆ

ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਾਉਣ ਵਾਲਾ ਵੀ ਸਰਵੋਤਮ ਰਾਜ ਬਣਿਆ

Web Admin

Web Admin

5 Dariya News

ਫਿਰੋਜ਼ਪੁਰ , 31 Dec 2020

Last updated on: Dec 31, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਅੱਜ ਨੇਪਰੇ ਚੜ੍ਹ ਗਈ ਹੈ। ਇਸ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ‘ਚ ਹੋਏ ਫੋਨ ਵੰਡ ਸਮਾਗਮ ‘ਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 1075  ਵਿਦਿਆਰਥੀਆਂ ਨੂੰ ਫੋਨ ਵੰਡੇ ਗਏ। ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਹੋਏ ਸਮਾਗਮ ‘ਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ  ਪਰਮਿੰਦਰ ਸਿੰਘ ਪਿੰਕੀ ਤੇ  ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਹਿਲ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ। ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਇਸ ਤੋਂ ਪਹਿਲਾ ਦੋ ਪੜਾਵਾਂ ‘ਚ 4093 ਫੋਨ ਪ੍ਰਦਾਨ ਕੀਤੇ ਗਏ ਸਨ। ਇਸ ਤਰ੍ਹਾਂ ਜਿਲ੍ਹੇ ‘ਚ ਕੁੱਲ 5168 ਸਮਾਰਟ ਫੋਨ ਵੰਡੇ ਗਏ ਹਨ।ਇਸ ਮੌਕੇ ਆਪਣੇ ਸੰਬੋਧਨ ‘ਚ ਮੁੱਖ ਮਹਿਮਾਨ ਪਰਮਿੰਦਰ ਸਿੰਘ ਪਿੰਕੀ  ਨੇ ਕਿਹਾ ਕਿ ਜਿਲ੍ਹੇ ‘ਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ‘ਚ ਪੰਜਾਬ, ਦੇਸ਼ ਦੇ ਮੋਹਰੀ ਸੂਬਾ ਬਣ ਗਿਆ ਹੈ ਅਤੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵਧਣ ਦੇ ਮਾਮਲੇ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਆਧੁਨਿਕ ਸਹੂਲਤਾਂ ਸਦਕਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ  265 ਸਕੂਲ ਸਮਾਰਟ ਬਣ ਚੁੱਕੇ ਹਨ। ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਹੁਣ ਤੱਕ 290 ਪ੍ਰੋਜੈਕਟਰ ਪ੍ਰਦਾਨ ਕੀਤੇ ਗਏ ਹਨ। 

ਇਸ ਤੋਂ ਇਲਾਵਾ ਸਕੂਲਾਂ ‘ਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ‘ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਕੁਲਵਿੰਦਰ ਕੌਰ  ਨੇ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੀ ਬਦਲੀ ਨੁਹਾਰ ਨੂੰ ਦੇਖਦੇ ਹੋਏ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀ ਗਿਣਤੀ ‘ਚ 15 ਫੀਸਦੀ ਵਾਧਾ ਹੋਇਆ ਹੈ। ਜਿਸ ਤੋਂ ਪ੍ਰਤੱਖ ਰੂਪ ‘ਚ ਪਤਾ ਲੱਗਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਆਕਰਸ਼ਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਹਨ। ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਵਰੇ੍ਹ ਪਹਿਲਾ ਆਰੰਭ ਹੋ ਚੁੱਕੀ ਹੈ ਅਤੇ ਤਿੰਨ ਲੱਖ ਤੋਂ ਵਧੇਰੇ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ  ਦੀ ਵਿਦਿਆਰਥੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਸੰਕਟ ਦੌਰਾਨ ਆਨਲਾਈਨ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਣੇ ਪਿਤਾ ਕੋਲ ਹੀ ਘਰ ‘ਚ ਇਕਲੌਤਾ ਫੋਨ ਹੋਣ ਕਰਕੇ, ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਸਮਾਰਟ ਫੋਨ ਪ੍ਰਦਾਨ ਕਰਕੇ, ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨ ਨੇੜੇ ਆਉਣ ‘ਤੇ ਬਿਹਤਰ ਤਰੀਕੇ ਨਾਲ ਪੜ੍ਹਾਈ ਕਰਨ ਦਾ ਰਸਤਾ ਖੋਲ੍ਹ ਦਿੱਤਾ ਹੈ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.) ਕੁਲਵਿੰਦਰ ਕੌਰ  ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਕੋਮਲ ਅਰੋੜਾ ,ਉਪ ਜਿਲ੍ਹਾ ਸਿੱਖਿਆ ਅਫਸਰ (ਅ) ਸੁਖਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ  ਚਰਨਜੀਤ ਸਿੰਘ ਚਹਿਲ, ਸੁਖਵਿੰਦਰ ਅਟਾਰੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD