Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਤੀਜੇ ਪੜਾਅ ਤਹਿਤ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਵਿਦਿਆਰਥੀਆਂ ਨੂੰ ਤਕਸੀਮ ਕੀਤੇ ਸਮਾਰਟ ਫੋਨ

ਕਿਹਾ, ਅਗਲੇ ਸੈਸ਼ਨ ਵਿਚ ਵੀ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Web Admin

Web Admin

5 Dariya News

ਨਵਾਂਸ਼ਹਿਰ , 31 Dec 2020

Last updated on: Dec 31, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿਚ ਪੜਦੇ ਵਿਦਿਆਰਥੀਆਂ ਨੂੰ ਸਮਾਰਅ ਫੋਨ ਦੇਣ ਦੀ ਮੁਹਿੰਮ ਅੱਜ ਸਫਲਤਾ ਪੂਰਵਕ ਨੇਪਰੇ ਚੜ ਗਈ। ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਤੀਜੇ ਪੜਾਅ ਤਹਿਤ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 875 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਤਰਾਂ ਜ਼ਿਲੇ ਦੇ ਬਾਰਵੀਂ ਜਮਾਤ ਦੇ ਕੁਲ 3755 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਅੱਜ ਟੀਚਾ ਪੂਰਾ ਹੋ ਗਿਆ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਐਮ. ਐਲ. ਏ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕੀਤੇ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਿਆਂ ਅਤੇ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਫੋਨ ਪ੍ਰਦਾਨ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਅਤੇ ਹੋਰਨਾਂ ਸ਼ਖਸੀਅਤਾਂ ਨੇ ਰਾਜ ਪੱਧਰੀ ਸਮਾਗਮ ਨਾਲ ਸਿੱਧੇ ਤੌਰ ’ਤੇ ਆਨਲਾਈਨ ਜੁੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਹੋਰਨਾਂ ਮੰਤਰੀ ਸਾਹਿਬਾਨ ਤੇ ਸ਼ਖਸੀਅਤਾਂ ਦੇ ਵਿਚਾਰ ਸੁਣੇ। ਇਸ ਮੌਕੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਲ ਕਰਨ ’ਚ ਸੌਖ ਪ੍ਰਦਾਨ ਕਰਨ ਦੇ ਮਕਸਦ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। 

ਉਨਾਂ ਕਿਹਾ ਕਿ ਅਗਲੇ ਸੈਸ਼ਨ ਵਿਚ ਵੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨਾਂ ਕਿਹਾ ਕਿ ਆਨਲਾਈਨ ਸਿੱਖਿਆ ਦੇਣ ਵਿਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਸੂਬਾ ਬਣਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਵਾਲਾ ਸਰਬੋਤਮ ਰਾਜ ਬਣਿਆ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਬਣਾਉਣ ਤੋਂ ਇਲਾਵਾ ਉਨਾਂ ਵਿਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ’ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਦਾਖ਼ਲੇ ਦੇ ਵਾਧੇ ਤੋਂ ਪ੍ਰਤੱਖ ਰੂਪ ਵਿਚ ਪਤਾ ਲੱਗਦਾ ਹੈ ਕਿ ਸਰਕਾਰੀ ਸਕੂਲ ਹੁਣ ਹਰ ਪੱਖੋਂ ਸਮੇਂ ਦੇ ਹਾਣ ਦੇ ਬਣ ਚੁੱਕੇ ਹਨ ਅਤੇ ਮਾਪਿਆਂ ਨੂੰ ਆਕਰਸ਼ਿਤ ਕਰ ਰਹੇ ਹਨ। ਉਨਾਂ ਕਿਹਾ ਕਿ ਜ਼ਿਲੇ ਦੇ ਨੌਜਵਾਨਾਂ ਲਈ ਉਨਾਂ ਵੱਲੋਂ ਵਿਸ਼ੇਸ਼ ਪ੍ਰਾਜੈਕਟ ਲਿਆਂਦੇ ਗਏ ਹਨ, ਜਿਨਾਂ ਲਈ ਜਲਦ ਹੀ ਕੰਮ ਸ਼ੁਰੂ ਹੋ ਰਿਹਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਦੌਰਾਨ ਕਿਹਾ ਕਿ ਸਮਾਰਟ ਫੋਨਾਂ ਰਾਹੀਂ ਵਿਦਿਆਰਥੀਆਂ ਨੂੰ ਕੋਰੋਨਾ ਸੰਕਟ ਦੌਰਾਨ ਆਨਲਾਈਨ ਪੜਾਈ ਬਿਹਤਰ ਢੰਗ ਨਾਲ ਕਰਨ ਦੇ ਰਾਹ ਖੁੱਲੇ ਹਨ। ਇਸ ਦੌਰਾਨ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਨਾਂ ਨੂੰ ਆਨਲਾਈਨ ਪੜਾਈ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਹੁਣ ਪੰਜਾਬ ਸਰਕਾਰ ਨੇ ਉਨਾਂ ਦੀ ਇਹ ਮੁਸ਼ਕਲ ਹੱਲ ਕਰ ਦਿੱਤੀ ਹੈ।ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਪਿ੍ਰੰਸੀਪਲ ਪਵਨ ਇੰਦਰਜੀਤ ਕੌਰ, ਸਤਨਾਮ ਸਿੰਘ ਕਾਹਮਾ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸਰਪੰਚ ਪਰਮਿੰਦਰ ਜੀਤ ਕੌਰ, ਸਿੱਖਿਆ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ, ਪ੍ਰੈੱਸ ਮੀਡੀਆ ਕੋਆਰਡੀਨੇਟਰ ਨਿਰਮਲ ਸਿੰਘ, ਹਿਤੇਸ਼ ਸਹਿਗਲ, ਵਿਨੇ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ, ਪੰਚਾਇਤ ਮੈਂਬਰ, ਵਿਦਿਆਰਥੀ ਅਤੇ ਉਨਾਂ ਦੇ ਮਾਪੇ ਹਾਜ਼ਰ ਸਨ। 

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Angad Singh , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD