Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ `ਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

ਕੈਪਟਨ ਸਮਾਰਟ ਕੁਨੈਕਟ ਸਕੀਮ ਅਧੀਨ ਸੂਬੇ ਭਰ ਵਿੱਚ 1.75 ਲੱਖ ਲੜਕੇ ਅਤੇ ਲੜਕੀਆਂ ਨੂੰ ਸਮਾਰਟ ਫੋਨ ਮਿਲੇ

Web Admin

Web Admin

5 Dariya News

ਐਸ.ਏ.ਐਸ. ਨਗਰ , 31 Dec 2020

Last updated on: Dec 31, 2020, 00:00 IST

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਤੌਰ `ਤੇ ਸਮਰੱਥ ਬਣਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੈਪਟਨ ਸਮਾਰਟ ਕੁਨੈਕਟ ਸਕੀਮ ਤਹਿਤ ਬਾਰ੍ਹਵੀਂ ਜਮਾਤ `ਚ ਪੜ੍ਹਦੇ 1.75 ਲੱਖ ਤੋਂ ਵੱਧ ਲੜਕੇ ਅਤੇ ਲੜਕੀਆਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾਏ ਗਏ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਡੀ.ਏ.ਸੀ. ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐਸ.ਏ.ਐਸ ਨਗਰ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਸੌਂਪਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦਾ ਸਮਾਗਮ ਵਿੱਦਿਅਕ ਸਾਲ 2020 ਦੌਰਾਨ ਬਾਰ੍ਹਵੀਂ ਜਮਾਤ `ਚ ਦਾਖਲ ਹੋਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਤੀਜਾ ਅਤੇ ਅੰਤਮ ਪੜਾਅ ਹੈ, ਪਰ ਇਹ ਯੋਜਨਾ ਅਗਲੇ ਵਿਦਿਅਕ ਵਰ੍ਹੇ ਵਿੱਚ ਵੀ ਜਾਰੀ ਰਹੇਗੀ। ਮੰਤਰੀ ਨੇ ਦੱਸਿਆ ਕਿ ਐਸ.ਏ.ਐਸ.ਨਗਰ ਦੇ ਲਗਭਗ 5671 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ।ਸੀਨੀਅਰ ਵਿਦਿਆਰਥੀਆਂ ਲਈ ਸਮਾਰਟ ਫੋਨਾਂ ਤੋਂ ਇਲਾਵਾ, ਰਾਜ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 3500 ਟੈਬਲੇਟ ਵੀ ਪ੍ਰਦਾਨ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਸ਼ੁਰੂਆਤੀ ਉਮਰ ਵਿਚ ਹੀ ਡਿਜੀਟਲ ਇੰਟਰਫੇਸ ਦਾ ਤਜਰਬਾ ਹਾਸਲ ਕਰ ਸਕਣ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਸਮਾਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਣ ਲਈ ਈ-ਕਨਟੈਂਟ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਕੋਵਿਡ ਚੁਣੌਤੀ ਦੇ ਬਾਵਜੂਦ ਆਪਣੀ ਪੜ੍ਹਾਈ ਜਾਰੀ ਰੱਖ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ਚੰਦ ਸ਼ਰਮਾ, ਸਾਬਕਾ ਕੌਂਸਲਰ ਕੇ.ਐਸ. ਬੇਦੀ, ਏ.ਡੀ.ਸੀ. ਰਾਜੀਵ ਕੁਮਾਰ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD