Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

Web Admin

Web Admin

5 Dariya News

ਚੰਡੀਗੜ੍ਹ , 31 Dec 2020

Last updated on: Dec 31, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫੋਨ ਵੰਡ ਕੇ ਆਪਣੀ ਸਰਕਾਰ ਦੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਇਸ ਸਾਲ ਦੇ ਅੰਤ ਤੱਕ 1,74,015 ਸਮਾਰਟ ਫੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਹੋਏ ਵਰਚੁਅਲ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲ ਸਰਕਾਰੀ ਸਕੂਲਾਂ ਵਿੱਚ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਨਿਰਵਿਘਨ ਈ-ਸਿੱਖਿਆ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 12 ਜਮਾਤ ਦੇ ਵਿਦਿਆਰਥੀਆਂ ਨੂੰ 1,30,000 ਸਮਾਰਟ ਫੋਨ ਵੰਡੇ ਗਏ ਸਨ।ਮੁੱਖ ਮੰਤਰੀਨੇ ਇਸ ਸਕੀਮ ਦੇ ਐਲਾਨ ਤੋਂ ਬਾਅਦ ਦਾਖਲਾ ਲੈਣ ਵਾਲੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ 1428 ਸਮਾਰਟ ਫੋਨ ਛੇਤੀ ਦੇਣ ਦਾ ਵਾਅਦਾ ਕੀਤਾ ਜਿਸ ਨਾਲ 87.84 ਕਰੋੜ ਰੁਪਏ ਦੀ ਲਾਗਤ ਵਾਲੀ ਸਕੀਮ ਤਹਿਤ ਫੋਨ ਪ੍ਰਾਪਤ ਕਰਨ ਵਾਲੇ 1946 ਸੀਨੀਅਰ ਸੈਕੰਡਰੀ ਸਕੂਲਾਂ ਦੇ 1,75,442 ਵਿਦਿਆਰਥੀ (88059 ਲੜਕੇ ਅਤੇ 87284 ਲੜਕੀਆਂ) ਹੋ ਜਾਣਗੇ।ਇਸ ਮੌਕੇ ਅੱਜ ਸੂਬੇ ਦੇ 1101 ਸਕੂਲਾਂ ਵਿੱਚ ਵੀ ਨਾਲੋ-ਨਾਲ ਹੋਏ ਸਮਾਰਟ ਫੋਨ ਵੰਡ ਸਮਾਰੋਹਾਂ ਵਿੱਚ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।ਸਾਲ 2020 ਨੂੰ ਮਨੁੱਖਤਾ ਲਈ ਅਣਕਿਆਸਿਆ ਅਤੇ ਔਕੜਾਂ ਭਰਿਆ ਵਰ੍ਹਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਪੰਜਾਬ ਅਤੇ ਪੰਜਾਬੀਅਤ ਜੇਤੂ ਹੋ ਕੇ ਉਭਰਨਗੇ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਤਾਂ ਕਿ ਮੁਲਕ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇ ਬਿਹਤਰ ਨਤੀਜੇ ਯਕੀਨੀ ਬਣਾਏ ਜਾ ਸਕਣ।ਸਮੂਹ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਨਵੇਂ ਵਰ੍ਹੇ ਦੀ ਪੂਰਵ ਸੰਧਿਆ 'ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਇਸ ਸਾਲ ਦੇ ਅੰਤ ਤੱਕ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕਰ ਸਕਣ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਧੁਨਿਕ ਢਾਂਚੇ ਨਾਲ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। 

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸਰੂਮ, ਸਮਾਰਟ ਕਲਾਸਰੂਮ ਵਿੱਚ ਤਬਦੀਲ ਕੀਤੇ ਗਏ ਹਨ ਅਤੇ ਚਾਰ ਕਰੋੜ ਰੁਪਏ ਦੀ ਲਾਗਤ 394 ਸਕੂਲਾਂ ਵਿੱਚ 3502 ਟੈਬਲਟ ਵੀ ਮੁਹੱਈਆ ਕਰਵਾਏ ਗਏ ਹਨ।ਸਾਲ 2017 ਤੋਂ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਲਾਗੂ ਕਰਨ ਵਾਲਾ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਸ ਦੇ ਅਧੀਨ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਲਗਪਗ 3.71 ਲੱਖ ਵਿਦਿਆਰਥੀਆਂ ਨੇ ਅੰਗਰੇਜ਼ੀ ਨੂੰ ਪ੍ਰੀਖਿਆ ਦੇ ਮਾਧਿਅਮ ਵਜੋਂ ਚੁਣਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੇ ਸੁਧਾਰਾਂ ਨਾਲ ਸਿੱਖਿਆ ਦਾ ਮਿਆਰ ਵਧਿਆ ਅਤੇ ਪ੍ਰਾਈਵੇਟ ਸਕੂਲਾਂ ਤੋਂ ਸ਼ਿਫਟ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਨਾਲ 14.9 ਫੀਸਦੀ ਦਾ ਅਣਕਿਆਸਿਆ ਇਜ਼ਾਫਾ ਹੋਇਆ ਹੈ।ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਧੋਂ ਸੰਗਤੀਆਂ ਦੇ ਵਿਦਿਆਰਥੀ ਅਮਰੀਕ ਸਿੰਘ, ਅਨੁਜਦੀਪ ਸਿੰਘ, ਦਵਿੰਦਰ ਸਿੰਘ, ਗੁਰਤੇਜ ਸਿੰਘ, ਪਰਵੀਰ ਸਿੰਘ ਅਤੇ ਸਹਿਜਪ੍ਰੀਤ ਸਿੰਘ ਤੋਂ ਇਲਾਵਾ ਝੰਜੇੜੀ ਦੇ ਨਰਿੰਦਰ ਕੌਰ, ਖੁਸ਼ੀ ਰੁਕਸਾਨਾ ਅਤੇ ਸ਼ਿਵਾਨੀ ਦੇਵੀ ਨੇ ਮੁੱਖ ਮੰਤਰੀ ਪਾਸੋਂ ਸਮਾਰਟ ਫੋਨ ਪ੍ਰਾਪਤ ਕੀਤੇ।ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਅਤੇ ਸਕੂਲ ਸਿੱਖਿਆ ਮੰਤਰੀ ਨੂੰ ਵਧਾਈ ਦਿੱਤੀ।ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਖਾਸ ਕਰਕੇ ਕਮਜ਼ੋਰ ਤਬਕਿਆਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਵਿਆਪਕ ਕਾਰਜ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਿਆ ਹੈ ਤਾਂ ਕਿ ਕੋਵਿਡ ਦੇ ਸਮੇਂ ਦੌਰਾਨ ਆਨਲਾਈਨ ਸਿੱਖਿਆ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਯਕੀਨੀ ਬਣਾਈ ਜਾ ਸਕੇ।ਇਸ ਦੌਰਾਨ ਖੇਡ ਤੇ ਯੁਵਕ ਸੇਵਾਵਾਂ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਕੂਲ ਸਿੱਖਿਆ ਮੰਤਰੀ ਨੂੰ ਖੇਡ ਗਤੀਵਿਧੀਆਂ ਲਈ ਘੱਟੋ-ਘੱਟ ਇਕ ਪੀਰੀਅਡ ਲਾਜ਼ਮੀ ਬਣਾਉਣ ਲਈ ਆਖਿਆ ਤਾਂ ਕਿ ਵਿਦਿਆਰਥੀਆਂ ਨੂੰ ਖੇਡਾਂ ਲਈ ਵੱਡੇ ਪੱਧਰ 'ਤੇ ਉਤਸ਼ਾਹਤ ਕੀਤਾ ਜਾ ਸਕੇ।ਆਪਣੇ ਸੰਬੋਧਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਜਿਸ ਨਾਲ ਸੂਬੇ ਨੂੰ ਨਵੀਆਂ ਪ੍ਰਾਪਤੀਆਂ ਹਾਸਲ ਹੋਈਆਂ ਹਨ।ਇਸ ਮੌਕੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab Smart Connect Scheme , #PunjabSmartConnectScheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD