Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ –ਡਿਪਟੀ ਕਮਿਸ਼ਨਰ

Web Admin

Web Admin

5 Dariya News

ਗੁਰਦਾਸਪੁਰ , 01 Jan 2021

Last updated on: Jan 01, 2021, 00:00 IST

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ  ਉਨ੍ਹਾਂ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕਾਰਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ.ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀਕਮਿਸ਼ਨਰ (ਜ), ਅਰਸ਼ਦੀਪ ਸਿੰਘ ਲੁਬਾਣਾ ਐਸਡੀਐਮ ਗੁਰਦਾਸਪੁਰ ਤੇ ਭੁਪਿੰਦਰ ਸਿੰਘ ਵਿੱਟੀ ਮੈਂਬਰ ਐਸ ਐਸ ਬੋਰਡ, ਵੀ ਮੌਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।ਮੀਟਿੰਗ ਦੌਰਾਨ ਪੀ.ਡਬਲਿਊ.ਡੀ.ਅਧਿਕਾਰੀਆਂ ਨੂੰ ਮੁੱਖ ਮਾਰਡ ਤੇ ਬੋਰਡ ਲਗਾਉਣ, ਚਾਰਦਿਵਾਰੀ ਨੂੰ ਪੇਂਟ ਕੀਤਾ ਜਾਵੇ ਅਤੇ ਸਮੁੱਚੇ ਸਮਾਰਕ ਦੀ ਇਮਾਰਤ ਉੱਪਰ ਲਾਈਟਸ ਲਗਾਈਆਂ ਜਾਣ। ਪੂਲਾਂ ਦੀ ਸਫਾਈ ਕਰਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਰਕ ਦੇ ਵਿਕਾਸ ਕੰਮ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉੱਘੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਡੀ ਐਸ ਪੀ ਬਿ੍ਰਜ ਮੋਹਨ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ , ਸੁਖਜਿੰਦਰ ਸਿੰਘ ਬੀਡੀਪੀਓ, ਦਮਨਜੀਤ ਸਿੰਘ ਰਿਸ਼ਪੈਨਿਸ਼ਟ-ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਵਿਭਾਗ ਤੋਂ, ਸ੍ਰੀਮਤੀ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।

 

Tags: DC Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD