Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਾਜਿੰਦਰ ਰਾਜ ਨੇ ਸੰਭਾਲਿਆ ਸਿਵਲ ਸਰਜਨ ਫਿਰੋਜ਼ਪੁਰ ਦਾ ਅਹੁੱਦਾ

ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ -ਸਿਵਲ ਸਰਜਨ

Web Admin

Web Admin

5 Dariya News

ਫਿਰੋਜ਼ਪੁਰ , 01 Jan 2021

Last updated on: Jan 01, 2021, 00:00 IST

ਡਾ: ਰਾਜਿੰਦਰ ਰਾਜ ਨੇ ਫਿਰੋਜ਼ਪੁਰ ਵਿਖੇ ਸਿਵਲ ਸਰਜਨ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਵਿਖੇ ਬਤੌਰ ਜ਼ਿਲਾ ਪਰਿਵਾਰ ਭਲਾਈ ਅਫਸਰ ਨਿਯੁਕਤ ਸਨ। ਸਿਵਲ ਸਰਜਨ ਡਾ. ਰਾਜਿੰਦਰ ਰਾਜ ਇੱਕ ਜੱਚਾ ਬੱਚਾ ਰੋਗ ਮਾਹਿਰ ਡਾਕਟਰ ਹਨ। ਸਟਾਫ ਨਾਲ ਪਲੇਠੀ ਇੰਟਰੋਡਕਟਰੀ ਮੀਟਿੰਗ ਵਿੱਚ ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਰੋਗ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਆਪਣੇ ਟੈਸਟ ਜਲਦੀ ਕਰਵਾਏ ਜਾਣ ਤਾਂ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਮੇਂ ਸਮੇਂ ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਜ਼ਿਲੇ ਨੂੰ ਕਰੋਨਾ ਮੁਕਤ ਰੱਖਿਆ ਜਾ ਸਕੇ। ਇਹ ਵੀ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਹਨਾਂ ਦਾ ਪਰਮ ਲਕਸ਼ ਹੈ ਜਿਸ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਵੱਲ ਉਚੇਚੀ ਤਵੱਜੋ ਦਿੱਤੀ ਜਾਵੇਗੀ।ਇਸ ਅਵਸਰ ਤੇ ਜ਼ਿਲੇ ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦੀ ਤੈਨਾਤੀ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ:ਸੰਜੀਵ ਗੁਪਤਾ,ਜ਼ਿਲਾ ਟੀਕਾਕਰਨ ਅਫਸਰ ਡਾ:ਸਤਪਾਲ ਭਗਤ,ਡਿਪਟੀ ਮੈਡੀਕਲ ਕਮਿਸ਼ਨਰ ਡਾ:ਰਾਜਿੰਦਰ ਮਨਚੰਦਾ,ਸੀਨੀਅਰ ਮੈਡੀਕਲ ਅਫਸਰ ਡਾ:ਮੀਨਾਕਸ਼ੀ ਅਬਰੋਲ,ਡਾ:ਵਨੀਤਾ ਭੁੱਲਰ,ਜ਼ਿਲਾ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ,ਜ਼ਿਲਾ ਪੋਗ੍ਰਾਮ ਮੈਨੇਜਰ ਹਰੀਸ਼ ਕਟਾਰੀਆ, ਵਿਕਾਸ ਕਾਲੜਾ,ਸੁਪਰਡੈਂਟ ਰਵੀ ਕਾਂਤਾ,ਮਨਜੀਤ ਕੌਰ,ਪਰਮਵੀਰ ਮੌਂਗਾ ਅਤੇ ਵਿਪਿਨ ਸ਼ਰਮਾਂ ਹਾਜ਼ਿਰ ਸਨ।

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD