Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਵੱਲੋਂ ਵੱਖ-ਵੱਖ ਵਾਰਡਾਂ ’ਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Web Admin

Web Admin

5 Dariya News

ਨਵਾਂਸ਼ਹਿਰ , 01 Jan 2021

Last updated on: Jan 01, 2021, 00:00 IST

ਵਿਧਾਇਕ ਅੰਗਦ ਸਿੰਘ ਵੱਲੋਂ ਨੇ ਨਵਾਂਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ 35.87 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਪੱਕਾ ਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨਾਂ ਵਾਰਡ ਨੰ: 1 ਵਿਚ ਮਹਾਲੋਂ ਤੋਂ ਬੰਗਾ ਰੋਡ ’ਤੇ 23.32 ਲੱਖ ਰੁਪਏ ਦੀ ਲਾਗਤ ਵਾਲੀ ਗਲੀ, ਵਾਰਡ ਨੰ: 5 ਵਿਚ ਸਲੋਹ ਤੋਂ ਜੇਠੂਮਜਾਰਾ ਰੋਡ ’ਤੇ 7.34 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਅਤੇ ਪੰਡੋਰਾ ਮੁਹੱਲਾ ਵਿਖੇ 5.21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਇਸ ਦੌਰਾਨ ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਮੌਕੇ ਉਨਾਂ ਸਬੰਧਤ ਇਲਾਕਿਆਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਫੌਰੀ ਹੱਲ ਦਾ ਭਰੋਸਾ ਦਿਵਾਇਆ।ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਇਲਾਕੇ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲਾ ਪ੍ਰ੍ਰੀਸ਼ਦ ਚੇਅਰਪਰਸਨ ਹਰਮੇਸ਼ ਕੌਰ, ਕੁਲਦੀਪ ਰਾਣਾ, ਮਾਸਟਰ ਲਲਿਤ ਸ਼ਰਮਾ, ਡਾ. ਕਮਲਜੀਤ ਲਾਲ, ਪਰਵੀਨ ਭਾਟੀਆ, ਜੈਦੀਪ ਜਾਂਗੜਾ, ਸਚਿਨ ਦੀਵਾਨ, ਜੋਗਿੰਦਰ ਸਿੰਘ ਭਗੌਰਾਂ, ਰੋਮੀ ਖੋਸਲਾ, ਰਾਜਿੰਦਰ ਚੋਪੜਾ, ਚੇਤ ਰਾਮ ਰਤਨ, ਜੋਗਿੰਦਰ ਛੋਕਰ, ਰਾਜੇਸ਼ ਗਾਬਾ, ਦੀਪੂ ਜਾਂਗੜਾ, ਵਿੱਕੀ ਕਿਰਪਾਲ, ਪਿ੍ਰੰਸ ਭਾਟੀਆ, ਮਨੀ ਭਾਟੀਆ, ਰਚਨਾ ਛਾਬੜਾ, ਸੁਰਜੀਤ ਮਹਾਲੋਂ, ਪਰਵਿੰਦਰ ਬੱਤਰਾ ਅਤੇ ਗੋਪਾਲ ਮੋਹਨ ਜਾਂਗੜਾ ਤੋਂ ਇਲਾਵਾ ਸਬੰਧਤ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD