Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ : ਗੁਰਪ੍ਰੀਤ ਸਿੰਘ ਜੀ.ਪੀ.

ਵਿਧਾਇਕ ਜੀ.ਪੀ. ਨੇ ਖੇੜਾ ਬਲਾਕ ਦੇ 29 ਪਿੰਡਾਂ ਨੂੰ ਵੱਖ-ਵੱਖ ਕਾਰਜਾਂ ਲਈ 02 ਕਰੋੜ 26 ਲੱਖ ਦੇ ਚੈਕ ਵੰਡੇ

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 01 Jan 2021

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਖੇੜਾ ਬਲਾਕ ਦੇ ਬਸੀ ਪਠਾਣਾ ਹਲਕੇ ਵਿੱਚ ਪੈਂਦੇ 29 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 26 ਲੱਖ ਰੁਪਏ ਦੇ ਚੈਕ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਵਿਕਾਸ ਕਰਵਾਇਆ ਜਾ ਰਿਹਾ ਹੈ ਉਸੇ ਤਰ੍ਹਾਂ ਪਿੰਡਾਂ ਵਿੱਚ ਵੀ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ । ਉਨ੍ਹਾਂ 1 ਕਰੋੜ 50 ਲੱਖ ਰੁਪਏ ਪੇਂਡੂ ਵਿਕਾਸ ਫੰਡ ਅਤੇ 76 ਲੱਖ ਰੁਪਏ 15ਵੇਂ ਵਿੱਤ ਕਮਿਸ਼ਨ ਦੇ ਵੰਡੇ। ਸ. ਜੀ.ਪੀ. ਨੇ ਕਿਹਾ ਕਿ ਕੋਵਿਡ-19 ਵਰਗੀ ਚੁਣੋਤੀ ਨੇ ਕਾਫੀ ਨੁਕਸਾਨ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਕੋਰੋਨਾ ’ਤੇ ਠੱਲ ਪਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਖੜੋਤ ਨਹੀਂ ਆਉਣ ਦਿੱਤੀ, ਜਿਸ ਕਾਰਨ ਅੱਜ ਰਾਜ ਦੇ ਹਰੇਕ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਝੁਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾਂ ਹੀ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਪੰਜਾਬ ਦੇਸ਼ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋ ਕਈ ਅਹਿਮ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਅੰਦਰ ਸੂਬੇ ਦੀ ਦਿੱਖ ਬਦਲ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਬਸੀ ਪਠਾਣਾ ਹਲਕੇ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਪੱਧਰ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਬੀ.ਡੀ.ਪੀ.ਓ. ਖੇੜਾ ਸ਼੍ਰੀ ਮਹਿੰਦਰਜੀਤ ਸਿੰਘ, ਮਨੋਜ ਕੁਮਾਰ, ਜਸਵਿੰਦਰ ਚੁੰਨੀ, ਕੁਲਦੀਪ ਸਿੰਘ ਸਰਪੰਚ ਰਸੂਲਪੁਰਾ, ਗੁਰਪ੍ਰੀਤ ਸੈਂਪਲੀ, ਸੁਰਜੀਤ ਸਿੰਘ, ਗੁਰਪਾਲ ਸਿੰਘ ਤੇ ਜਸਵੀਰ ਸਿੰਘ ਭਾਦਲਾ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ ਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

 

Tags: Gurpreet Singh GP , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD