Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਮਾਨਸ਼ਾਹੀਆ ਨੇ ਏਅਰ ਰਾਈਫ਼ਲ ਸ਼ੂਟਿੰਗ ਰੇਂਜ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਮਾਨਸਾ , 01 Jan 2021

Last updated on: Jan 01, 2021, 00:00 IST

ਐਮ.ਐਲ.ਏ. ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈ ਕੇ ਵਿਖੇ 10 ਮੀਟਰ ਏਅਰ ਰਾਇਫ਼ਲ ਸ਼ੂਟਿੰਗ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਵੀ ਮੌਜੂਦ ਸਨ।ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪਿੰਡ ਵਾਸੀ ਅਤੇ ਸਕੂਲ ਸਟਾਫ ਵਧਾਈ ਦਾ ਪਾਤਰ ਹੈ ਜਿੰਨ੍ਹਾਂ ਦੇ ਉਦਮ ਸਦਕਾ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਪਹਿਲਾਂ ਤੋਂ ਹੀ ਇਕ ਸ਼ੂਟਿੰਗ ਰੇਂਜ ਬਣੀ ਹੋਈ ਹੈ, ਜਿਸ ਵਿਚ ਵਾਧਾ ਕਰਦਿਆਂ ਇਕ ਹੋਰ ਨਵੀਂ ਸ਼ੂਟਿੰਗ ਰੇਂਜ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਵਿਚ ਜ਼ਿਆਦਾ ਲੇਨਜ਼ ਅਤੇ ਵਧੀਆ ਉਪਕਰਣ ਹੋਣਗੇ ਅਤੇ ਇੱਕੋ ਸਮੇਂ ਜ਼ਿਆਦਾ ਖਿਡਾਰੀ ਇਸ ਵਿਚ ਅਭਿਆਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਸ਼ੁੱਭ ਮੌਕੇ ’ਤੇ ਖਿਡਾਰੀਆਂ ਲਈ ਇਹ ਵੱਢਮੁੱਲਾ ਤੋਹਫ਼ਾ ਹੈ।ਐਮ.ਐਲ.ਏ. ਨੇ ਕਿਹਾ ਕਿ ਜੋ ਮਾਨਸਾ ਇਲਾਕੇ ਦੇ ਸ਼ੂਟਿੰਗ ਦੇ ਖਿਡਾਰੀ ਹਨ ਉਨ੍ਹਾਂ ਨੂੰ ਇਸ ਦਾ ਬਹੁਤ ਲਾਭ ਮਿਲੇਗਾ, ਕਿਉਂਕਿ ਉਨ੍ਹਾਂ ਨੂੰ ਅਭਿਆਸ ਲਈ ਪਹਿਲਾਂ ਜ਼ਿਲ੍ਹੇ ਤੋਂ ਬਾਹਰ ਦੂਰ ਦੁਰਾਡੇ ਜਾਣਾ ਪੈਦਾ ਸੀ। ਹੁਣ ਉਹ ਖਿਡਾਰੀ ਇਥੇ ਆ ਕੇ ਅਭਿਆਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਖੇਡਾਂ ਵਿਚ ਵੀ ਫਫੜੇ ਭਾਈ ਕੇ ਦਾ ਨਾਮ ਰੌਸ਼ਨ ਹੋਵੇਗਾ। ਚੰਗੇ ਵਿਦਿਆਰਥੀਆਂ ਦੇ ਨਾਲ ਨਾਲ ਚੰਗੇ ਖਿਡਾਰੀ ਵੀ ਜ਼ਿਲ੍ਹੇ ‘ਚੋਂ ਪੈਦਾ ਹੋਣਗੇ ਅਤੇ ਜ਼ਿਲ੍ਹੇ ਦੇ ਨਾਲ ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਇਸ ਮੌਕੇ ਡੀ.ਡੀ.ਪੀ.ਓ. ਸ੍ਰੀ ਨਵਨੀਤ ਜੋਸ਼ੀ, ਬੀ.ਡੀ.ਪੀ.ਓ. ਕਵਿਤਾ ਗਰਗ, ਐਸ.ਐਮ.ਸੀ. ਚੇਅਰਮੈਨ ਅਮ੍ਰਿਤਪਾਲ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਕੁਲਦੀਪ ਸਿੰਘ ਪੀ.ਟੀ.ਆਈ, ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ, ਸਰਪੰਚ ਇਕਬਾਲ ਸਿੰਘ ਫਫੜੇ ਭਾਈ ਕੇ, ਸਰਪੰਚ ਕੁਲਦੀਪ ਸਿੰਘ ਬੱਪੀਆਣਾ ਅਤੇ ਜ਼ਿਲ੍ਹੇ ਦੇ ਵੱਖ ਵੱਖ ਸ਼ੂਟਰ ਵਿਦਿਆਰਥੀ ਮੌਜੂਦ ਸਨ।

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD