Saturday, 18 May 2024

 

 

ਖ਼ਾਸ ਖਬਰਾਂ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ

 

ਡਾ. ਗੁਰਦੀਪ ਸਿੰਘ ਕਪੂਰ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲਿਆ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 01 Jan 2021

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਨਵੇਂ ਸਾਲ ਦੇ ਸ਼ੁੱਭ ਮੌਕੇ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ਼ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਬਤੌਰ ਜ਼ਿਲ੍ਹਾ ਟੀਕਾਕਰਨ ਅਫਸਰ ਤੈਨਾਤ ਸਨ।ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਰਸਮੀ ਤੌਰ ਉੱਤੇ ਜਾਣ-ਪਛਾਣ ਕਰਦੇ ਹੋਏ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੈਨੂੰ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਭੂਮੀ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।ਉਨ੍ਹਾਂ ਕਿਹਾ ਕਿ ਉਹ ਕੰਮਕਾਜ ਦੀ ਸਹਾਇਕ ਸੁਪਰਵੀਜਨ ਵਿਚ ਭਰੋਸਾ ਰੱਖਦੇ ਹਨ ਅਤੇ ਹਮੇਸ਼ਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੇ ਵਿਸ਼ਵ ਅੰਦਰ ਚੱਲ ਰਹੀ ਕਰੋਨਾ ਮਹਾਂਮਾਰੀ ਉੱਤੇ ਕਾਬੂ ਪਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡਣਗੇ।ਇਸ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਨੂੰ ਠੱਲ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋ ਮੁਹੱਈਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਿਹਤ ਸਕੀਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਫਾਇਦਾ ਮਿਲ ਸਕੇ।ਇਸ ਤੋਂ ਇਲਾਵਾਂ ਉਹ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੀ ਕੋਸ਼ਿਸ ਕਰਨਗੇ। 

ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ।ਇਸ ਮੌਕੇ ਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਅਪਰਾਜਿਤਾ ਕਪੂਰ ਲੈਕਚਰਾਰ, ਰੋਟੇਰੀਅਨ ਜੀ.ਐੱਸ. ਬਾਵਾ ਹੁਸ਼ਿਆਰਪੁਰ, ਜਸਵਿੰਦਰ ਕੌਰ, ਕਰਨਲ ਬਲਵਿੰਦਰ ਸਿੰਘ, ਡਾ. ਅਜੈ ਬੱਗਾ ਸਾਬਕਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ, ਡਾ. ਅਵਨੀਤ ਸਿੰਘ ਸਲੂਜਾ, ਮਿਸਟਰ ਦੀਵਾਨ, ਸਰਦਾਰ ਗੁਰਜੋਤ ਸਿੰਘ, ਸ਼੍ਰੀ ਭੰਡਾਰੀ ਜੀ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਡਾ. ਕੁਲਵਿੰਦਰ ਕੁਮਾਰ ਐੱਸ.ਐਮ.ਓ., ਡਾ. ਗੁਰਿੰਦਰਜੀਤ ਸਿੰਘ ਐੱਸ.ਐੱਮ.ਓ. ਜ਼ਿਲ੍ਹਾ ਐਪੀਡੀਮੋਲਾਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਠਾਕੁਰ, ਬਲਾਕ ਐਜੂਕੇਟਰ ਸ੍ਰੀ ਵਿਕਾਸ ਵਿਰਦੀ, ਹੈਲਥ ਸੁਪਰਵਾਈਜਰ ਸੁਲਿੰਦਰ ਬਾਂਸਲ, ਡਰੱਗ ਕੰਟਰੋਲਰ ਗੁਰਜੀਤ ਸਿੰਘ ਰਾਣਾ, ਸੀਨੀਅਰ ਅਸਿਸਟੈਂਟ ਗੁਰਪ੍ਰੀਤ ਸਿੰਘ, ਸੀਨੀਅਰ ਸਹਾਇਕ ਅਜੇ ਕੁਮਾਰ, ਸੀਨੀਅਰ ਸਹਾਇਕ ਤਰਨਦੀਪ ਸਿੰਘ, ਅਸਿਸਟੈਂਟ ਕੰਟਰੋਲਰ (ਵਿੱਤ) ਪਵਨ ਕੁਮਾਰ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ, ਸੀਨੀਅਰ ਸਹਾਇਕ ਜਤਿੰਦਰ ਕੌਰ, ਸੀਨੀਅਰ ਸਹਾਇਕ ਜਸਵੰਤ ਰਾਏ, ਹੈਲਥ ਸੁਪਰਵਾਈਜਰ ਰਾਜੀਵ ਕੁਮਾਰ, ਸਾਹਿਲ ਸੈਣੀ, ਕਲਰਕ ਪੂਨਮ, ਕੁਲਵਿੰਦਰ ਸਿੰਘ, ਜਗਤਾਰ ਸਿੰਘ ਸਮੇਤ ਦਫਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਿਰ ਸਨ।

                                           

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD