Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੇਂ ਸਾਲ ਮੌਕੇ ਵਿਧਾਇਕ ਪਿੰਕੀ ਨੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖ ਕੇ ਫਿਰੋਜ਼ਪੁਰ ਦੇ ਇਤਿਹਾਸ ਦੇ ਨਵੇਂ ਚੈਪਟਰ ਦੀ ਕੀਤੀ ਸ਼ੁਰੂਆਤ

ਫਿਰੋਜ਼ਪੁਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ, ਲੱਡੂ ਵੰਡ ਕੇ ਇੱਕ ਦੂਜੇ ਨੂੰ ਦਿੱਤੀ ਵਧਾਈ

Web Admin

Web Admin

5 Dariya News

ਫਿਰੋਜ਼ਪੁਰ , 01 Jan 2021

Last updated on: Jan 01, 2021, 00:00 IST

ਨਵੇਂ ਸਾਲ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ  ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟa ਸੈਂਟਰ ਦਾ ਨੀਂਹ ਪੱਥਰ ਰੱਖ ਕੇ ਫਿਰੋਜ਼ਪੁਰ ਦੇ ਇਤਿਹਾਸ ਦੇ ਇੱਕ ਨਵੇਂ ਚੈਪਟਰ ਦੀ ਸ਼ੁਰੂਆਤ ਕੀਤੀ। ਪੀਜੀਆਈ ਸੈਟੇਲਾਈਟ ਸੈਂਟਰ ਦੇ ਨੀਂਹ ਪੱਥਰ ਰੱਖਣ ਨਾਲ ਫਿਰੋਜ਼ਪੁਰ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਇਸ ਦੀ ਖੁਸ਼ੀ ਵਿਚ ਲੋਕਾਂ ਵੱਲੋਂ ਆਪਣੇ ਆਪਣੇ ਇਲਾਕਿਆਂ ਵਿਚ ਲੱਡੂ ਵੰਡ ਕੇ ਇੱਕ ਦੂਜੇ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਅੱਜ ਨਵੇਂ ਸਾਲ ਮੌਕੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਕਿਉਂਕਿ ਇਹ ਨਾ ਸਿਫਰ ਉਨ੍ਹਾਂ ਦਾ ਸੁਫਨਾ ਹੈ ਬਲਕਿ ਪੂਰੇ ਫਿਰੋਜ਼ਪੁਰ ਵਾਸੀਆਂ ਦਾ ਸੁਫਨਾ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਕੰਮ ਪੂਰਾ ਹੋ ਜਾਏਗਾ ਤੇ ਫਿਰੋਜ਼ਪੁਰ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇ ਨਾਲ ਨਾਲ ਵੱਡੇ ਪੱਧਰ ਤੇ ਰੋਜ਼ਗਾਰ ਵੀ ਮਿਲੇਗਾ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪੀਜੀਆਈ ਸੈਂਟਰ ਦੇ ਬਣਨ ਨਾਲ ਨਾ ਸਿਰਫ ਫਿਰੋਜ਼ਪੁਰ ਦੇ ਲੋਕਾਂ ਨੂੰ ਬਲਕਿ ਪੂਰੀ ਮਾਲਵਾ ਬੈਲਟ ਦੇ ਲੋਕਾਂ ਨੂੰ ਫਾਇਦਾ ਮਿਲੇਗਾ ਉਨ੍ਹਾਂ ਕਿਹਾ ਕਿ ਇਸ ਦੇ ਬਣਨ ਨਾਲ 25 ਤੋਂ 45 ਹਜ਼ਾਰ ਤੱਕ ਲੋਕਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ਤੇ ਨੋਕਰੀ ਵੀ ਮਿਲੇਗੀ। ਉਨ੍ਹਾ ਦੱਸਿਆ ਕਿ ਇਸ ਦੇ ਨਾਲ ਹੀ ਲੋਕਾਂ ਲਈ ਇੱਕ ਹੋਰ ਖੁਸ਼ੀ ਦੀ ਗੱਲ ਹੈ ਜੋ ਕਿ ਜੋ ਪੀਜੀਆਈ ਸੈਟੇਲਾਈਟਰ ਪਹਿਲਾਂ 400 ਕਰੋੜ ਦੀ ਲਾਗਤ ਨਾਲ 100 ਬੈੱਡ ਵਾਲਾ ਤਿਆਰ ਕੀਤਾ ਜਾਣਾ ਸੀ, ਹੁਣ ਇਸ ਵਿਚ ਵਾਧਾ ਕਰਦਿਆਂ ਇਹ ਪੀਜੀਆਈ ਸੈਟੇਲਾਈਟ ਸੈਂਟਰ ਕਰੀਬ 2000 ਕਰੋੜ ਰੁਪਏ ਦੀ ਲਾਗਤ ਨਾਲ 400 ਬੈੱਡ ਵਾਲਾ ਤਿਆਰ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ, ਧਰਮਜੀਤ ਗਿਆਨ ਹਾਂਡਾ ਅਤੇ ਐਡਵੋਕੇਟ ਗੁਲਸ਼ਨ ਮੌਂਗਾ ਨੇ ਕਿਹਾ ਕਿ ਕੋਵਿਡ19 ਵੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਪੀਜੀਆਈ ਸੈਟੇਲਾਈਟ ਸੈਂਟਰ ਦੇ ਕੰਮ ਨੂੰ ਸ਼ੁਰੂ ਕਰਵਾਉਣ ਦੇ ਸੁਫਨੇ ਨੂੰ ਪੁਰਾ ਕਰਨ ਨੂੰ ਨਹੀਂ ਰੋਕ ਸਕਿਆ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦ੍ਰਿੜ ਸਕੰਲਪ ਕਰ ਕੇ ਹੀ ਅੱਜ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਜਲਦ ਹੀ ਲੋਕਾਂ ਨੂੰ ਫਿਰੋਜ਼ਪੁਰ ਵਿਚ ਹੀ ਵਧੀਆ ਮੈਡੀਕਲ ਸਹੂਲਤਾਂ ਮਿਲਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਐਸਪੀ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD