Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਮੋਹਰੀ ਭੁਮਿਕਾ ਦੀ ਕੀਤੀ ਸ਼ਲਾਘਾ

ਸ਼ਹੀਦ ਪਰਿਵਾਰ ਫੰਡ ਵੱਲੋਂ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ

Web Admin

Web Admin

5 Dariya News

ਜਲੰਧਰ , 01 Jan 2021

Last updated on: Jan 01, 2021, 00:00 IST

ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਅੱਜ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਮਾਤ ਭੂਮੀ ਦੀ ਸੇਵਾ ਕਰਨ ਦੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਿਆ ਹੈ।ਸ਼ਹੀਦ ਪਰਿਵਾਰ ਫੰਡ ਵੱਲੋਂ ਅੱਜ ਇਥੇ ਹਿੰਦ ਸਮਾਚਾਰ ਗਰਾਊਂਡ ਵਿਖੇ ਕਰਵਾਏ ਗਏ ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੋਂ ਇਲਾਵਾ ਦੇਸ਼ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ । ਇਸ ਮੌਕੇ ਉਨ੍ਹਾਂ ਨਾਲ ਹਿੰਦ ਸਮਾਚਾਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਅਤੇ ਸੰਯੁਕਤ ਸੰਪਾਦਕ ਸ਼੍ਰੀ ਅਵਿਨਾਸ਼ ਚੋਪੜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਰੀਬ 15-20 ਲੱਖ ਪੰਜਾਬੀ ਹਥਿਆਰਬੰਦ ਫੋਰਸਾਂ, ਪੈਰਾ ਮਿਲਟਰੀ ਫੋਰਸਾਂ ਅਤੇ ਪੁਲਿਸ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ ਇੰਨੀ ਹੀ ਗਿਣਤੀ ਵਿੱਚ ਬਜ਼ੁਰਗ ਕਈ ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਫੌਜ ਵਿੱਚੋਂ ਸੇਵਾ ਮੁਕਤ ਹੋਏ ਹਨ।ਅੱਤਵਾਦ ਪੀੜਤਾਂ ਅਤੇ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਸ਼ਹੀਦ ਪਰਿਵਾਰ ਫੰਡ ਰਾਹੀਂ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਲਈ ਹਿੰਦ ਸਮਾਚਾਰ ਸਮੂਹ ਦੀ ਸ਼ਲਾਘਾ ਕਰਦਿਆਂ ਮੁੱਖ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਹ ਇਕ ਨੇਕ ਕਾਰਜ ਹੈ, ਜਿਸ ਦੀ ਸਾਰਿਆਂ ਨੂੰ ਪ੍ਰਸ਼ੰਸਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਆਪਣੀ ਸਥਾਪਨਾ ਤੋਂ ਬਾਅਦ ਤੋਂ ਹੀ ਸ਼ਹੀਦ ਪਰਿਵਾਰ ਫੰਡ ਨੇ ਇਸ ਉਪਰਾਲੇ ਰਾਹੀਂ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਰਾਹਤ ਦਿੱਤੀ ਹੈ। ਸ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਸ੍ਰੀ ਵਿਜੇ ਚੋਪੜਾ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਅੱਜ ਵੀ ਸੰਸਥਾ ਲੋੜਵੰਦ ਲੋਕਾਂ ਲਈ ਮਦਦ ਦਾ ਹੱਥ ਵਧਾ ਰਹੀ ਹੈ।

ਮੁੱਖ ਪ੍ਰਮੁੱਖ ਸਕੱਤਰ ਨੇ ਨਿਡਰ ਪੱਤਰਕਾਰੀ ਵਿੱਚ ਇੱਕ ਮਾਪਦੰਡ ਸਥਾਪਤ ਕਰਨ ਤੋਂ ਇਲਾਵਾ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਹਿੰਦ ਸਮਾਚਾਰ ਸਮੂਹ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ।ਸੂਬੇ ਵਿੱਚ ਕਾਲੇ ਦਿਨਾਂ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਵ. ਲਾਲਾ ਜਗਤ ਨਾਰਾਇਣ ਅਤੇ ਸਵ. ਰਮੇਸ਼ ਚੰਦਰ ਦੇ ਮਹਾਨ ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਅਤੇ ਸ਼੍ਰੀ ਅਵਿਨਾਸ਼ ਚੋਪੜਾ ਪਰਿਵਾਰ ਦੀ ਦੇਸ਼ ਦੀ ਸੇਵਾ ਕਰਨ ਦੀ ਸ਼ਾਨਦਾਰ ਰਵਾਇਤ ਨੂੰ ਅੱਗੇ ਵਧਾ ਰਹੇ ਹਨ। ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਹਰੇਕ ਨੂੰ ਆਪਣੀ ਮਿਹਨਤ, ਪਸੀਨੇ ਅਤੇ ਖੂਨ ਨਾਲ ਮਨੁੱਖਤਾ ਦੀ ਸੇਵਾ ਕਰਨ ਦਾ ਇਹ ਜੋਸ਼ ਨਸੀਬ ਨਹੀਂ ਹੁੰਦਾ, ਸਾਨੂੰ ਸਾਰਿਆਂ ਨੂੰ ਦੇਸ਼ ਦੀ ਸੇਵਾ ਕਰਨ ਲਈ ਇਨ੍ਹਾਂ ਦੇ ਨਕਸ਼-ਏ-ਕਦਮਾਂ 'ਤੇ ਚਲਣਾ ਚਾਹੀਦਾ ਹੈ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ 1987 ਵਿੱਚ ਆਪਣੀ ਪੋਸਟਿੰਗ ਦੇ ਇਕ ਕਿੱਸੇ ਨੂੰ ਸਾਂਝਾ ਕਰਦਿਆਂ ਕਿਹਾ ਕਿ ਜਦੋਂ ਅੰਮ੍ਰਿਤਸਰ ਵਿੱਚ ਹੋਏ ਦੋ ਬੰਬ ਧਮਾਕਿਆਂ ਵਿੱਚ ਭਾਰੀ ਜਾਨੀ ਨੁਕਸਾਨ ਹੋਇਆ ਸੀ। ਪੰਜਾਬ ਵਿੱਚ ਕਾਲੇ ਦਿਨਾਂ ਦੌਰਾਨ ਬਹੁਤ ਨੁਕਸਾਨ ਹੋਇਆ ਪਰ ਹਿੰਦ ਸਮਾਚਾਰ ਸਮੂਹ ਨੇ ਅੱਤਵਾਦ ਪੀੜਤਾਂ ਦੀ ਮਦਦ ਕੀਤੀ ਉਹ ਵੀ ਆਪਣੇ ਪਰਿਵਾਰ ਦੀ ਕੀਮਤ 'ਤੇ।ਸੁਰੇਸ਼ ਕੁਮਾਰ ਨੇ ਕਿਹਾ ਕਿ ਉਹ ਇਸ ਸਮਾਰੋਹ ਤੋਂ ਵੱਧ ਨਵੇਂ ਸਾਲ ਦੀ ਚੰਗੀ ਸ਼ੁਰੂਆਤ ਦੀ ਉਮੀਦ ਨਹੀਂ ਕਰ ਸਕਦੇ, ਜਿਸ ਦਾ ਉਦੇਸ਼ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ । ਉਨ੍ਹਾਂ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਲੋੜਵੰਦ ਲੋਕਾਂ ਨੂੰ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਹਤ ਸਮੱਗਰੀ ਵੰਡਣ ਲਈ ਹਿੰਦ ਸਮਾਚਾਰ ਸਮੂਹ ਦੀ ਸ਼ਲਾਘਾ ਵੀ ਕੀਤੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਸ਼੍ਰੀ ਵਿਜੇ ਚੋਪੜਾ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਦੇ 581ਵੇਂ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ, ਐਸਐਸਪੀ ਡਾ. ਸੰਦੀਪ ਗਰਗ, ਨਗਰ ਨਿਗਮ ਦੇ ਸ਼੍ਰੀ ਕਰਨੇਸ਼ ਸ਼ਰਮਾ, ਸਿਟੀਜ਼ਨ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸ਼੍ਰੇ ਕੇ.ਕੇ. ਸ਼ਰਮਾ ਅਤੇ ਹੋਰ ਵੀ ਮੌਜੂਦ ਸਨ।

 

 

Tags: Punjab Admin , Suresh Kumar , Commissioner of Police Jalandhar , Gurpreet Singh Bhullar , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD