Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

'ਵਾਰਨਿੰਗ' ਫਿਲਮ ਦਾ ਟੀਜ਼ਰ ਹੋਇਆ ਰਿਲੀਜ਼, ਸੁਪਰਸਟਾਰ ਫ਼ਿਲਮਜ਼ ਦੇ ਯੂਟਿਊਬ ਚੈਨਲ ਤੇ

Web Admin

Web Admin

5 Dariya News

ਚੰਡੀਗੜ੍ਹ , 02 Jan 2021

Last updated on: Jan 02, 2021, 00:00 IST

ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ ਇਕ ਨਵਾਂ ਦਰਸ਼ਕਾਂ ਦੀ ਮਾਰਕੀਟ ਵੀ ਖੋਲਿਆ। ਗਿੱਪੀ ਗਰੇਵਾਲ ਦੀ ਪ੍ਰੋਡਿਊਸ ਕੀਤੀ 'ਵਾਰਨਿੰਗ'-ਵੈੱਬ ਸੀਰੀਜ਼ ਨੇ ਨਾ ਕਿ ਵਿਊਜ਼ ਦੇ ਨਵੈਂ ਰਿਕਾਰਡ ਸੈੱਟ ਕੀਤੇ ਬਲਕਿ ਇਸਦੀ ਕਹਾਣੀ ਨੇ ਦਰਸ਼ਕਾਂ ਨੂੰ ਆਪਣੀ ਸੀਟਾਂ ਨਾਲ ਬੰਨੇ ਰੱਖਿਆ। ਇਸਦੀ ਕਹਾਣੀ, ਪ੍ਰੋਡਕਸ਼ਨ ਡੀਜਾਇਨ, ਅਦਾਕਾਰੀ ਨੇ ਪੰਜਾਬੀ ਮਨੋਰੰਜਨ ਜਗਤ ਦੇ ਲਈ ਇੱਕ ਨਵਾਂ ਮਿਆਰ ਰਚਿਆ। ਹਾਲਾਂਕਿ, ਸਿਰਫ ਦੋ ਐਪੀਸੋਡਾਂ ਦੇ ਬਾਅਦ, ਸਟਾਰ ਕਾਸਟ ਨੇ ਇਸ ਸੀਰੀਜ਼ ਦੇ ਫਿਲਮ ਚ ਤਬਦੀਲ ਹੋਣ ਦੀ ਘੋਸ਼ਣਾ ਕੀਤੀ ਜੋ 19 ਜੂਨ 2020 ਨੂੰ ਰਿਲੀਜ਼ ਹੋਣ ਵਾਲੀ ਸੀ। ਹਾਲਾਂਕਿ, ਕੋਵਿਡ -19 ਮਹਾਂਮਾਰੀ ਦੇ ਵਿਚਕਾਰ, ਫਿਲਮ ਨਿਰਧਾਰਤ ਮਿਤੀ 'ਤੇ ਜਾਰੀ ਨਹੀਂ ਕੀਤੀ ਗਈ ਸੀ।ਖੈਰ, ਹੁਣ - 'ਵਾਰਨਿੰਗ' ਫਿਲਮ ਆਪਣੇ ਟੀਜ਼ਰ ਦੇ ਨਾਲ ਰਿਲੀਜ਼ ਹੋਣ ਲਈ ਪੂਰੀ ਤਰਾਂ ਤਿਆਰ ਹੈ, ਜੋ 2 ਜਨਵਰੀ 2021 ਨੂੰ ਗਿਪੀ ਗਰੇਵਾਲ ਦੇ ਜਨਮਦਿਨ ਦੇ ਅਵਸਰ ਤੇ ਰਿਲੀਜ਼ ਕੀਤਾ ਗਿਆ। ਫਿਲਮ ਦਾ ਟੀਜ਼ਰ ਸੁਪਰਸਟਾਰ ਫ਼ਿਲਮਜ਼ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ, ਜੋ ਗਿੱਪੀ ਗਰੇਵਾਲ ਦੁਆਰਾ ਪੰਜਾਬੀ ਪ੍ਰਸ਼ੰਸਕਾਂ ਲਈ ਇਕ ਹੋਰ  ਤੋਹਫ਼ਾ ਹੈ।ਵੈੱਬ ਸੀਰੀਜ਼ ਦੀ ਤਰ੍ਹਾਂ, ਅਮਰ ਹੁੰਦਲ ਦੀ ਨਿਰਦੇਸ਼ਿਤ 'ਵਾਰਨਿੰਗ' ਫਿਲਮ ਵਿੱਚ ਪ੍ਰਿੰਸ ਕੇ ਜੇ ਸਿੰਘ, ਧੀਰਜ ਕੁਮਾਰ ਨਾਲ ਗਿਪੀ ਗਰੇਵਾਲ ਮੁੱਖ ਭੂਮਿਕਾਵਾਂ ਵਿੱਚ ਹਨ। ਮਹਾਬੀਰ ਭੁੱਲਰ, ਅਸ਼ੀਸ਼ ਦੁੱਗਲ ਅਤੇ ਹਨੀ ਮੱਟੂ ਉਨ੍ਹਾਂ ਦੀਆਂ ਸਹਾਇਕ ਭੂਮਿਕਾ ਨੂੰ ਦੋਹਰਾ ਰਹੇ ਹਨ। ਕਹਾਣੀ ਗਿੱਪੀ ਗਰੇਵਾਲ ਦੁਆਰਾ ਲਿਖੀ ਗਈ ਹੈ ਜਿਸ ਨੇ ਇਸ ਦਾ ਨਿਰਮਾਣ ਵੀ ਕੀਤਾ ਹੈ। ਪ੍ਰਿੰਸ ਕੇ ਜੇ ਸਿੰਘ ਨੇ ਸੰਵਾਦ ਲਿਖੇ ਹਨ। ਮਨੀਸ਼ ਭੱਟ ਫੋਟੋਗ੍ਰਾਫੀ ਦੇ ਡਾਇਰੈਕਟਰ ਹਨ। ਭਾਣਾ ਐਲ ਏ ਐਗਜੈਕਟਿਵ ਪ੍ਰੋਡੂਸਰ ਹਨ। ਵਿਨੋਦ ਅਸਵਾਲ ਅਤੇ ਹਰਦੀਪ ਦੁੱਲਟ ਕ੍ਰਮਵਾਰ ਪ੍ਰੋਜੈਕਟ ਹੈਡ ਅਤੇ ਲਾਈਨ ਨਿਰਮਾਤਾ ਹਨ।'ਵਾਰਨਿੰਗ' ਦੀ ਰਿਲੀਜ਼ ਦੀ ਤਾਰੀਖ ਅਜੇ ਸਾਹਮਣੇ ਨਹੀਂ ਆਈ ਹੈ। ਫਿਲਮ ਦਾ ਟੀਜ਼ਰ 2 ਜਨਵਰੀ 2021 ਨੂੰ ‘ਸੁਪਰਸਟਾਰ ਫ਼ਿਲਮਜ਼’ ਦੇ ਅਧਿਕਾਰਤ ਯੂਟਿਬ ਚੈਨਲ ‘ਤੇ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

 

Tags: Gippy Grewal , Pollywood , Entertainment , Actress , Cinema , Punjabi Films , Movie , Warning

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD