Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਪ' ਨੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂਆਂ ਨੂੰ ਨੋਟਿਸ ਭੇਜਣੇ ਸ਼ੁਰੂ ਕੀਤੇ : ਰਾਘਵ ਚੱਢਾ

20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ 'ਤੇ ਦੇਸ਼ ਦੇ ਕਿਸਾਨਾਂ ਲਈ ਵਰਤੀ ਭੱਦੀ ਭਾਸ਼ਾ

Web Admin

Web Admin

5 Dariya News

ਮੋਗਾ , 02 Jan 2021

Last updated on: Jan 02, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣਾ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਇਸ 'ਚ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾ ਰਹੀ ਹੈ। ਇਸ ਕੜੀ 'ਚ ਪਹਿਲਾਂ 3 ਲੀਗਲ ਨੋਟਿਸ ਕਿਸਾਨਾਂ ਵੱਲੋਂ ਗੁਜਰਾਤ ਦੇ ਉਪ-ਮੁੱਖ ਮੰਤਰੀ ਨਿਤਿਨ ਪਟੇਲ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੂੰ ਭੇਜੇ ਗਏ ਹਨ।ਰਾਘਵ ਚੱਢਾ ਨੇ ਕਿਹਾ ਕਿ, 'ਕਿਸਾਨਾਂ ਨੇ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਿਸ ਦੇ ਬਦਲੇ ਉਨ੍ਹਾਂ ਨੂੰ ਗਾਲਾਂ ਮਿਲੀਆਂ। ਭਾਜਪਾ ਦੇ ਮੰਤਰੀਆਂ, ਚੁਣੇ ਹੋਏ ਪ੍ਰਤੀਨਿਧਾਂ ਅਤੇ ਆਗੂਆਂ ਨੇ ਕਿਸਾਨਾਂ ਲਈ ਗਲਤ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ, ਦੇਸ਼ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦੱਸਿਆ। ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ? ਹੁਣ ਕਿਸਾਨ ਅਪਮਾਨ ਅਤੇ ਗਾਲਾਂ ਨਹੀਂ  ਸਹਿਣ ਵਾਲੇ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ। ਭਾਜਪਾ ਦੇ ਆਗੂਆਂ ਦੀ ਅਪਮਾਨਜਨਕ, ਨਿੰਦਣਯੋਗ ਅਤੇ ਕਲੰਕਿਤ ਕਰਨ ਵਾਲੀਆਂ ਟਿੱਪਣੀਆਂ ਖਿਲਾਫ ਅਦਾਲਤ ਵੱਲ ਰੁਖ ਕਰਨ ਵਾਲੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਕਾਨੂੰਨੀ ਸਲਾਹ ਅਤੇ ਮਦਦ ਦੇ ਰਹੀ ਹੈ ਅਤੇ ਸਾਡਾ ਇਹ ਵਿਸ਼ਵਾਸ ਹੈ ਕਿ ਜਿੱਤ ਕਿਸਾਨਾਂ ਦੀ ਹੋਵੇਗੀ।'ਰਾਘਵ ਚੱਢਾ ਨੇ ਕਿਹਾ ਕਿ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ ਉੱਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ। ਜਿਵੇਂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਸੰਸਦ ਮੈਂਬਰ ਗਿਰੀਰਾਜ ਸਿੰਘ, ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਆਦਿ ਦੇ ਨਾਮ ਸ਼ਾਮਲ ਹਨ।

ਰਾਘਵ ਚੱਢਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ 12 ਦਸੰਬਰ ਨੂੰ ਕਿਸਾਨਾਂ ਦੇ ਲਈ ਕਿਹਾ ਸੀ, 'ਕਿਸਾਨ ਅੰਦੋਲਨ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅੰਦੋਲਨ 'ਚ ਕਿਸਾਨਾਂ ਦੇ ਹਿੱਤ ਦੀ ਗੱਲ ਨਹੀਂ ਹੋ ਰਹੀ। ਕਿਸਾਨ ਅੰਦੋਲਨ 'ਚ ਵਿਦੇਸ਼ੀ ਤਾਕਤਾਂ ਦਾਖਲ ਹੋ ਰਹੀਆਂ ਹਨ। ਖਾਲਿਸਤਾਨ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਗਾਏ ਜਾ ਰਹੇ ਹਨ।' ਇਸ ਤੋਂ ਦੁੱਖੀ ਹੋ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜਗਦੇਵ ਕਾਲਨ ਦੇ ਰਹਿਣ ਵਾਲੇ ਕੁਲਦੀਪ ਸਿੰਘ ਧਾਲੀਵਾਲ ਨੇ ਲੀਗਲ ਨੋਟਿਸ ਭੇਜਿਆ ਹੈ।ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੇ 17 ਦਸੰਬਰ ਨੂੰ ਕਿਹਾ ਸੀ ਕਿ, 'ਕਿਸਾਨਾਂ ਦੇ ਨਾਮ 'ਤੇ ਇਸ ਅੰਦੋਲਨ ਵਿੱਚ ਦੇਸ਼ ਵਿਰੋਧੀ, ਅੱਤਵਾਦੀ, ਖਾਲਿਸਤਾਨੀ, ਕਮਿਊਨਿਸਟ ਅਤੇ ਚੀਨ ਸਮਰਥਕ ਲੋਕ ਸ਼ਾਮਲ ਹੋ ਗਏ ਹਨ। ਅਸੀਂ ਦੇਖ ਸਕਦੇ ਹਾਂ ਕਿ ਉਥੇ ਪੀਜਾ ਅਤੇ ਪਕੌੜੇ ਖਾਧੇ ਜਾ ਰਹੇ ਹਨ ਅਤੇ ਇਹ ਸਭ ਉਥੇ ਮੁਫਤ ਵਿੱਚ ਮਿਲ ਰਹੇ ਹਨ। ਦੇਸ਼ ਵਿਰੋਧੀ ਤਾਕਤਾਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਲਈ ਲੱਖਾਂ ਰੁਪਏ ਦੇ ਰਹੀਆਂ ਹਨ।' ਇਸ ਤੋਂ ਦੁੱਖੀ ਹੋ ਕੇ ਜਲੰਧਰ ਦੇ ਰਹਿਣ ਵਾਲੇ ਕਿਸਾਨ ਰਮਣੀਕ ਸਿੰਘ ਰੰਧਾਵਾ ਨੇ ਉਨ੍ਹਾਂ ਲੀਗਲ ਨੋਟਿਸ ਭੇਜਕੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫੀ ਮੰਗਣ ਅਤੇ ਕਿਸਾਨਾਂ ਖਿਲਾਫ ਬੋਲੇ ਗਏ ਅਪਮਾਨਜਨਕ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ।ਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੇ ਬਿਆਨ ਦਿੱਤਾ ਸੀ ਕਿ ਕਿਸਾਨਾਂ ਦਾ ਜੋ ਅੰਦੋਲਨ ਚਲ ਰਿਹਾ ਹੈ, ਉਸ ਨੂੰ ਖਾਲਿਸਤਾਨੀਆਂ ਵੱਲੋਂ ਫੰਡ ਦਿੱਤਾ ਗਿਆ ਹੈ। ਇਸ ਤੋਂ ਦੁੱਖੀ ਹੋ ਕੇ ਸੰਗਰੂਰ ਦੇ ਕਿਸਾਨ ਸੁਖਵਿੰਦਰ ਸਿੰਘ ਸਿੱਧੂ (ਮਹਿੰਦਰ ਸਿੰਘ ਸਿੱਧੂ) ਨੇ ਉਨ੍ਹਾਂ ਨੂੰ ਲੀਗਲ ਨੋਟਿਸ ਭੇਜਕੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫੀ ਮੰਗਣ ਅਤੇ ਕਿਸਾਨਾਂ ਖਿਲਾਫ ਬੋਲੇ ਗਏ ਅਪਮਾਨ ਜਨਕ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਬੀਬੀ ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ), ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਦੀਪਕ ਜ਼ਿਲ੍ਹਾ ਸਕੱਤਰ, ਅਮਨ ਰਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਤੇਜਿੰਦਰ ਬਰਾੜ ਜ਼ਿਲ੍ਹਾ ਖਜ਼ਾਨਚੀ, ਅਵਤਾਰ ਬੰਟੀ ਪ੍ਰਬੰਧਕ, ਬੀਰ ਸਿੰਘ, ਨਸੀਬ ਬਾਵਾ, ਨਵਦੀਪ ਸੰਘਾ, ਅਜੈ ਸ਼ਰਮਾ, ਅਮ੍ਰਿਤਪਾਲ ਸਿੱਧੂ, ਸੰਜੀਵ ਕੋਚਰ, ਅਜਮੇਰ ਕਾਲੜਾ, ਮਨਪ੍ਰੀਤ ਰਿੰਕੂ, ਵਿਕਰਮ ਘਾਤੀ ਤੇ ਗੋਲਡੀ ਹਾਜ਼ਰ ਸਨ।

 

Tags: Raghav Chadha , AAP , Aam Aadmi Party , Harpal Singh Cheema , Aam Aadmi Party Punjab , AAP Punjab , Moga , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD