Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲੀ ਵਿਦਿਆਰਥੀਆਂ ਦੀ ਪੰਜਾਬ ਰਾਜ ਨਿਪੁੰਨਤਾ ਖੋਜ਼ ਵਜੀਫ਼ਾ ਪ੍ਰੀਖਿਆ ਕਰਵਾਈ ਗਈ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਕਰਵਾਈ ਗਈ ਸੀ ਤਿਆਰੀ

Web Admin

Web Admin

5 Dariya News

ਬਰਨਾਲਾ , 03 Jan 2021

Last updated on: Jan 03, 2021, 00:00 IST

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚੋਂ ਸਫ਼ਲਤਾ ਲਈ ਵੀ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਪੰਜਾਬ ਰਾਜ ਨਿਪੁੰਨਤਾ ਖੋਜ਼ ਪ੍ਰੀਖਿਆ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ।ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਜ਼ੀਫਾ ਪ੍ਰੀਖਿਆ ਨਿਰਵਿਘਨ ਤਰੀਕੇ ਨਾਲ ਸੰਪੂਰਨ ਹੋ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਚਾਰ ਪ੍ਰੀਖਿਆ ਕੇਂਦਰਾਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ,ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ,ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਗਰਲਜ਼ ਹਾਈ ਸਕੂਲ ਤਪਾ ਅਤੇ ਐਸ.ਐਨ. ਆਰੀਆ ਹਾਈ ਸਕੂਲ ਤਪਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਹੋਈ। ਦਸਵੀਂ ਜਮਾਤ ਦੇ ਕੁੱਲ 616 ਵਿਦਿਆਰਥੀਆਂ ਵੱਲੋਂ ਇਹ ਪ੍ਰੀਖਿਆ ਦਿੱਤੀ ਗਈ।

ਇਸੇ ਤਰ੍ਹਾਂ ਅੱਠਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀਆਂ ਲਈ ਤਿੰਨ ਪ੍ਰੀਖਿਆ ਕੇਂਦਰਾਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ),ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ)ਤਪਾ ਵਿਖੇ ਕਰਵਾਈ ਗਈ।ਅੱਠਵੀਂ ਜਮਾਤ ਦੇ 579 ਵਿਦਿਆਰਥੀਆਂ ਨੇ ਇਹ ਵਜ਼ੀਫਾ ਪ੍ਰੀਖਿਆ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਉਕਤ ਪ੍ਰੀਖਿਆ ਸਬੰਧੀ ਤਿਆਰੀ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਜਿਸ ਤਹਿਤ ਸ਼ੈਸ਼ਨ ਦੇ ਆਰੰਭ ਤੋਂ ਹੀ ਵੱਖ-ਵੱਖ ਵਿਸ਼ਿਆਂ ਦੀਆਂ ਸਲਾਈਡਜ਼ ਬਣਾਕੇ ਵਿਦਿਆਰਥੀਆਂ ਨੂੰ ਭੇਜਣ ਤੋਂ ਇਲਾਵਾ ਸਮੇਂ ਸਮੇਂ 'ਤੇ ਕੁਇਜ਼ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਪ੍ਰਣਾਮਾਂ ਦੀ ਜਾਂਚ ਵੀ ਕੀਤੀ ਗਈ।ਇਸ ਸਬੰਧੀ ਵਿਸ਼ੇਸ਼ ਤੌਰ ‘ਤੇ ਮਾਪੇ-ਅਧਿਆਪਕ ਮਿਲਣੀਆਂ ਕਰਵਾਕੇ, ਮਾਪਿਆਂ ਤੋਂ ਵੀ ਬੱਚਿਆਂ ਦੀ ਤਿਆਰੀ ਦਾ ਜਾਇਜਾ ਲਿਆ ਗਿਆ ਅਤੇ ਮਾਪਿਆਂ ਤੋਂ ਸੁਝਾਅ ਲਏ ਗਏ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ‘ਤੇ ਅਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹਨਾਂ ਟੀਮਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਸੀ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ । ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਦੇ ਚੱਲਦਿਆਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਉਣ ਦੇ ਨਾਲ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਿਰਾਂ ਰਾਹੀਂ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਸੀ।ਅਧਿਕਾਰੀਆਂ ਨੇ ਕਿਹਾ ਕਿ ਵਜ਼ੀਫਾ ਪ੍ਰੀਖਿਆ ਵਿੱਚੋਂ ਵਿਦਿਆਰਥੀਆਂ ਦੇ ਵੱਡੀ ਗਿਣਤੀ ਵਿੱਚ ਸਫ਼ਲ ਹੋਣ ਦੀ ਉਮੀਦ ਹੈ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD