Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਭਿੰਡੀ ਸੈਦਾਂ ਦੇ ਨਵੇਂ ਬਣੇ 5 ਕਮਰਿਆਂ ਦਾ ਉਦਘਾਟਨ

ਸਕੂਲ ਵਿੱਚ ਬਣੇ 8 ਸਮਾਰਟ ਕਲਾਸਰੂਮ ਦਾ ਵੀ ਕੈਬਨਿਟ ਮੰਤਰੀ ਵਲੋਂ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 03 Jan 2021

Last updated on: Jan 03, 2021, 00:00 IST

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਢਲੀਆਂ ਤੇ ਆਧੁਨਿਕ ਸਹੂਲਤਾਂ ਸੂਬੇ ਦੀ ਜਨਤਾ ਲਈ ਖਿੱਚ ਦਾ ਕਾਰਨ ਬਣ ਰਹੀਆਂ ਹਨ ਅਤੇ ਇੰਨ੍ਹਾਂ ਸ਼ਹੂਲਤਾਂ ਕਾਰਨ ਹੀ ਜ਼ਿਲ਼੍ਹਾ ਅੰਮ੍ਰਿਤਸਰ ਦੇ ਸਰਕਾਰੀ ਸਕੁਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ।ਸ. ਸਰਕਾਰੀਆ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਭਿੰਡੀ ਸੈਦਾਂ ਵਿਖੇ ਨੌਜੁਆਨ ਆਗੂ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜ਼ਿਲ਼੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਯਤਨਾਂ ਸਦਕਾ ਨਵੇਂ ਬਣੇ 5 ਕਲਾਸਰੂਮ ਅਤੇ 8 ਸਮਾਰਟ ਕਲਾਸਰੂਮ ਦਾ ਉਦਘਾਟਨ ਕਰਨ ਉਪਰੰਤ ਵੱਡੀ ਗਿਣਤੀ ਵਿੱਚ ਹਾਜਰ ਸਕੂਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰ ਰਹੇ ਸਨ। ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਕੰਵਲਜੀਤ ਸਿੰਘ ਅਤੇ ਸੀ.ਐਚ.ਟੀ. ਮਨਜੀਤ ਸਿੰਘ ਔਲਖ ਦੀ ਸਾਂਝੀ ਅਗਵਾਈ ਹੇਠ ਉਦਗਾਟਨੀ ਸਮਾਗਮ ਦੌਰਾਨ ਬੋਲਦਿਆਂ ਸ. ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਦਿਆਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ 175443 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਜੋ ਕਿ ਸਲਾਨਾ ਇਮਤਿਹਾਨਾਂ ਵਿੱਚ ਵਿਦਿਆਰਥੀਆਂ ਲਈ ਲਾਭਦਾਇਕ ਹੋਣਗੇ।ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿਤੀ ਜਾਵੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਪ੍ਰਧਾਨ, ਸਰਪੰਚ ਸੱਤਾ ਸਿੰਘ, ਵਿਭਾਗ ਦੇ ਜੇ.ਈ. ਸ਼੍ਰੀਮਤੀ ਸ਼ਿਵਾਨੀ, ਰਜਿੰਦਰ ਸਿੰਘ ਅੰਮ੍ਰਿਤਸਰ, ਸੁਖਬੀਰ ਸਿੰਘ ਮੰਤਰੀ, ਮਲਕੀਤ ਸਿੰਘ ਕੱਦਗਿੱਲ, ਸੁਖਵਿੰਦਰ ਸਿੰਘ ਮਾਨ, ਹਰਪਾਲ ਸਿੰਘ ਵੇਰਕਾ, ਯਾਦਮਨਿੰਦਰ ਸਿੰਘ ਧਾਰੀਵਾਲ, ਗੁਰਭੇਜ ਸਿੰਘ ਧਾਰੀਵਾਲ, ਗਗਨਦੀਪ ਖੁਸੂਪੁਰਾ, ਮੈਕੀ ਭਿੰਡੀਸੈਦਾਂ,  ਰਾਜਬੀਰ ਸਿੰਘ, ਕੁਲਵੰਤ ਸਿੰਘ, ਅਰਜਿੰਦਰ ਸਿੰਘ, ਮਨਜੀਤ ਕੌਰ ਖੁਸੂਪੁਰ, ਰਾਜਵਿੰਦਰ ਕੌਰ, ਬਲਦੇਵ ਸਿੰਘ, ਆਧਰਸ਼ ਕੌਰ ਸ਼ਰਨਜੀਤ ਕੌਰ, ਸੁਰੇਸ਼ ਖੁੱਲਰ ਆਦਿ ਹਾਜਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD