Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਅਕਾਲੀ ਕੋਰ ਕਮੇਟੀ ਦੇ ਮੈਂਬਰ ਤਰਸ਼ੇਮ ਭਿੰਡਰ ਵੱਡੀ ਗਿਣਤੀ ਸਾਥੀਆਂ ਸਮੇਤ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ ਪੰਜਾਬ ਦੇ ਲੋਕ-ਜਰਨੈਲ ਸਿੰਘ/ਹਰਪਾਲ ਚੀਮਾ

Web Admin

Web Admin

5 Dariya News

ਚੰਡੀਗੜ੍ਹ , 04 Jan 2021

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਸਮੇਤ ਹਰ ਤਬਕੇ ਦੇ ਹੱਕ ਵਿੱਚ ਸਿੱਧੇ ਤੌਰ 'ਤੇ ਖੜ੍ਹਨ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਕੁਨਬਾਂ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਅੱਜ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਦੇ ਆਗੂਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਦਰਜਨਾਂ ਲੋਕਾਂ ਨੇ 'ਆਪ' ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਬੁੱਧ ਰਾਮ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਖਜ਼ਾਨਚੀ ਨੀਨਾ ਮਿੱਤਲ ਹਾਜ਼ਰ ਸਨ। ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਯੂਥ ਅਕਾਲੀ ਦਲ ਮਾਲਵਾ ਜੋਨ 3 ਦੇ ਸਾਬਕਾ ਪ੍ਰਧਾਨ ਤਰਸ਼ੇਮ ਸਿੰਘ ਭਿੰਡਰ ਵੱਡੀ ਗਿਣਤੀ ਸਾਥੀਆਂ ਸਮੇਤ ਅੱਜ 'ਆਪ' ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਸੰਧੂ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ, ਜੱਥੇਦਾਰ ਮਲੂਕ ਸਿੰਘ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ, ਸਤਨਾਮ ਸਿੰਘ ਖਾਲਸਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ, ਨੰਬਰਦਾਰ ਜੁਝਾਰ ਸਿੰਘ ਪ੍ਰਧਾਨ ਨੰਬਰਦਾਰ ਐਸੋਸੀਏਸ਼ਨ, ਭਰਪੂਰ ਸਿੰਘ ਵਾਰਡ ਇੰਚਾਰਜ ਅਕਾਲੀ ਦਲ ਵਾਰਡ ਨੰਬਰ 14, ਹਰਦੀਪ ਸਿੰਘ ਪਲਾਹਾ ਸਾਬਕਾ ਪ੍ਰਧਾਨ ਬੀਸੀ ਵਿੰਗ ਯੂਥ ਅਕਾਲੀ ਦਲ ਲੁਧਿਆਣਾ, ਹਰਿੰਦਰਜੀਤ ਸਿੰਘ ਬੰਟੀ ਪ੍ਰਧਾਨ ਸੋਪਕੀਪਰ ਐਸੋਸੀਏਸ਼ਨ ਲੁਧਿਆਣਾ, ਚਰਨਜੀਤ ਸਿੰਘ ਸਿੱਧੂ ਸੇਵਾ ਮੁਕਤ ਐਸ ਐਚ ਓ, ਪਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਮਾਲਵਾ ਜੋਨ ਯੂਥ ਅਕਾਲੀ ਦਲ, ਹੈਰੀ ਸੰਧੂ ਸੀਨੀਅਰ ਮੀਤ ਪ੍ਰਧਾਨ ਮਾਲਵਾ ਜੋਨ ਯੂਥ ਅਕਾਲੀ ਦਲ, ਸਾਬਕਾ ਪ੍ਰਧਾਨ ਸਪੋਰਟਸ ਯੂਥ ਵਿੰਗ, ਸੰਨੀ ਬੇਦੀ ਸੀਨੀਅਰ ਮੀਤ ਪ੍ਰਧਾਨ ਮਾਲਵਾ ਜੋਨ ਯੂਥ ਅਕਾਲੀ ਦਲ, ਰਾਜਵੰਤ ਸਿੰਘ ਕਟਾਰੀਆ ਸੀਨੀਅਰ ਮੀਤ ਪ੍ਰਧਾਨ ਮਾਲਵਾ ਜੋਨ ਯੂਥ ਅਕਾਲੀ ਦਲ ਅਤੇ ਵਾਰਡ ਨੰਬਰ 7 ਅਕਾਲੀ ਦਲ, ਗਗਨ ਸੰਧੂ ਮੀਤ ਪ੍ਰਧਾਨ ਲੁਧਿਆਣਾ, ਨਵਦੀਪ ਸ਼ਰਮਾ ਜਨਰਲ ਸਕੱਤਰ ਅਕਾਲੀ ਦਲ ਲੁਧਿਆਣਾ ਦਰਜਨਾਂ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਹਲਕੇ ਦੇ ਰਜੇਸ਼ ਕੁਮਾਰ ਚਰਨਾਥਲ ਠੇਕੇਦਾਰ ਅਤੇ ਕਾਰੋਬਾਰੀ, ਓਪੀ ਇੰਦਲ ਇੰਡੀਆ ਪੰਜਾਬ ਰੀਪਬਲਿਕਨ ਪਾਰਟੀ, ਪ੍ਰਧਾਨ ਡਾ. ਅੰਬੇਦਕਰ ਐਜੁਕੇਸ਼ਨ ਸੁਸਾਇਟੀ ਚੰਡੀਗੜ੍ਹ, ਕਾਨੂੰਨੀ ਸਲਾਹਕਾਰ ਚੰਡੀਗੜ੍ਹ ਮਹਾਰਿਸ਼ੀ ਵਾਲਮਿਕੀ ਚੰਡੀਗੜ੍ਹ, ਜਸਵੰਤ ਸਿੰਘ ਸੰਧੂ ਪ੍ਰਧਾਨ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਲਿਮਟਿਡ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ ਮਲਕੀਅਤ ਸਿੰਘ ਮੀਤ ਪ੍ਰਧਾਨ ਲੋਕ ਇਨਸਾਫ ਪਾਰਟੀ ਮਾਲਵਾ ਜੋਨ, ਗੁਰਮੇਲ ਸਿੰਘ ਸਿੱਧੂ ਸਾਬਕਾ ਸਟੇਟ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਤੇ ਜਨਰਲ ਸਕੱਤਰ ਜੁਆਇੰਟ ਐਸੋਸੀਏਸ਼ਨ ਕਮੇਟੀ ਪੰਜਾਬ ਐਂਡ ਯੂਟੀ ਮੁਲਾਜ਼ਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਨਰਿੰਦਰ ਸਿੰਘ ਸੰਧਾ ਸਾਬਕਾ ਜ਼ਿਲ੍ਹਾ ਪ੍ਰਸਿਦ ਚੇਅਰਮੈਨ ਨੇ ਅਕਾਲੀ ਦਲ ਛੱਡ ਮੁੜ 'ਆਪ' ਸ਼ਾਮਲ ਹੋਣ ਦਾ ਐਲਾਨ ਕੀਤਾ। 'ਆਪ' ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਤਰਸ਼ੇਮ ਸਿੰਘ ਭਿੰਡਰ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jarnail Singh , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD