Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਟ ਹਾਊਸ ਲੁਧਿਆਣਾ ਵਿਖੇ ਕੀਤੀ ਸਮੀਖਿਆ ਮੀਟਿੰਗ

Web Admin

Web Admin

5 Dariya News

ਲੁਧਿਆਣਾ , 04 Jan 2021

Last updated on: Jan 04, 2021, 00:00 IST

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜ਼ਾ ਰਾਮ ਵਾਲਮੀਕੀ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਨਗਰ ਨਿਗਮ ਅਤੇ ਸਮੂਹ ਮਿਊਂਸੀਪਲ ਕਮੇਟੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਉਨ੍ਹਾਂ ਦੇ ਨਾਲ ਕਮਿਸ਼ਨ ਦੇ ਉਪ-ਚੇਅਰਮੈਨ ਸ੍ਰੀ ਰਾਮ ਸਿੰਘ ਸਰਦੂਲਗੜ੍ਹ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਪ੍ਰੇਮ ਮਸੀਹ ਅਤੇ ਐਡਵੋਕੇਟ ਰਾਹੁਲ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਅਮਿਤ ਬੈਂਭੀ ਵੀ ਮੀਟਿੰਗ ਵਿੱਚ ਮੌਜੂਦ ਸਨ।ਚੇਅਰਮੈਨ ਸ੍ਰੀ ਗੇਜ਼ਾ ਰਾਮ ਵੱਲੋਂ ਨਗਰ ਨਿਗਮ ਅਤੇ ਵੱਖ-ਵੱਖ ਮਿਊਂਸੀਪਲ ਕਮੇਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਜੋਂ ਇਹ ਪਤਾ ਲਗਾਇਆ ਜਾ ਸਕੇ ਕਿ ਸਬੰਧਤ ਵਿਭਾਗ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਬਾਰੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ? ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਠੇਕੇ 'ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ।ਚੇਅਰਮੈਨ ਸ੍ਰੀ ਗੇਜ਼ਾ ਰਾਮ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਸਫਾਈ ਕਰਮਚਾਰੀ/ਸੀਵਰਮੈਨਾਂ ਨਾਲ ਸਬੰਧਤ ਪਾਲਸੀਆਂ ਦੀ ਸਥਿਤੀ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ, ਕਿ ਕੀ ਇਹ ਸਹੀ ਢੰਗ ਨਾਲ ਲਾਗੂ ਕੀਤੀਆਂ ਗਈਆਂ ਹਨ ਜਾਂ ਨਹੀਂ?ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ ਜੋ ਸਫਾਈ ਸੇਵਕਾਂ ਨੂੰ ਘੱਟ ਤਨਖਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਇਹ ਯਕੀਨੀ ਬਣਾਉਣ ਕਿ ਸਰਕਾਰੀ ਕੰਮਾਂ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖ਼ਾਹ ਅਤੇ ਸਫਾਈ ਸੇਵਕਾਂ ਦੀ ਤਨਖ਼ਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਕਰਮਚਾਰੀ ਭਵਿੱਖ ਨਿਧੀ ਫੰਡ (ਈ.ਪੀ.ਐਫ.) ਅਤੇ ਕਰਮਚਾਰੀਆਂ ਦੀ ਸਟੇਟ ਇੰਸ਼ੋਰੈਂਸ (ਈ.ਐਸ.ਆਈ.) ਦੀ ਧੋਖਾਧੜੀ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੀ ਰਕਮ ਵਿਆਜ਼ ਸਮੇਤ ਵਸੂਲ ਕੀਤੀ ਜਾਵੇਗੀ।ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਚੇਅਰਮੈਨ ਨੇ ਕਿਹਾ ਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ।ਮੀਟਿੰਗ ਦੌਰਾਨ ਰੋਸ ਧਰਨੇ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਮਿੰਟ ਦਾ ਮੌਨ ਧਾਰਨ ਵੀ ਕੀਤਾ ਗਿਆ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD