Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

'ਆਪ' ਵੱਲੋਂ ਮਿਉਂਸਿਪਲ ਕਮੇਟੀ ਚੋਣਾਂ ਲਈ 22 ਜ਼ਿਲ੍ਹਿਆਂ ਵਿਚ ਕਮੇਟੀਆਂ ਦਾ ਗਠਨ

ਰਾਜਨੀਤਕ ਅਤੇ ਸ਼ਹਿਰ ਦੀ ਗੰਦਗੀ ਨੂੰ ਝਾੜੂ ਨਾਲ ਕਰਾਂਗੇ ਸਾਫ਼-'ਆਪ'

Web Admin

Web Admin

5 Dariya News

ਚੰਡੀਗੜ੍ਹ , 04 Jan 2021

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੋਣ ਵਾਲੀਆਂ ਨਗਰ ਨਿਗਮ ਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ ਕਰ ਦਿੱਤੀਆਂ ਹਨ। ਇਨ੍ਹਾਂ ਤਿਆਰੀਆਂ ਵਜੋਂ ਅੱਜ ਪਾਰਟੀ ਨੇ ਪੰਜਾਬ ਦੇ 22 ਜ਼ਿਲ੍ਹਿਆਂ 'ਚ ਚੋਣਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗਠਿਤ ਕੀਤੀਆਂ ਗਈਆਂ ਕਮੇਟੀਆਂ ਇਨ੍ਹਾਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ। ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਚੋਣ ਨਿਸ਼ਾਨ 'ਤੇ ਚੋਣ ਲੜਦੇ ਹੋਏ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਬਦਲ ਦਿੰਦੇ ਹੋਏ ਇਮਾਨਦਾਰ, ਪੜ੍ਹੇ ਲਿਖੇ ਤੇ ਯੋਗ ਉਮੀਦਵਾਰ ਦਿੱਤੇ ਜਾਣਗੇ ਜੋ ਆਮ ਲੋਕਾਂ ਵਿੱਚੋਂ ਹੋਣਗੇ ਅਤੇ ਲੋਕਾਂ ਲਈ ਕੰਮ ਕਰਨਗੇ।ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸ਼ਹਿਰੀ ਖੇਤਰ ਵਿੱਚ ਫੈਲੀ ਰਾਜਨੀਤਿਕ ਗੰਦਗੀ ਅਤੇ ਸਫਾਈ ਵਿਵਸਥਾ ਪੱਖੋਂ ਪਈ ਗੰਦਗੀ ਨੂੰ ਝਾੜੂ ਨਾਲ ਸਾਫ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ, ਅਕਾਲੀਆਂ ਤੇ ਭਾਜਪਾ ਦੇ ਆਗੂਆਂ ਨੇ ਜਿੱਤਣ ਤੋਂ ਬਾਅਦ ਸਿਰਫ ਆਪਣੀਆਂ ਤਿਜੌਰੀਆਂ ਭਰੀਆਂ ਹਨ। ਸ਼ਹਿਰਾਂ, ਮੁਹੱਲਿਆਂ ਅਤੇ ਗਲੀਆਂ ਟੁੱਟੀਆਂ ਹੋਈਆਂ ਹਨ ਅਤੇ ਗੰਦਗੀ ਦੇ ਢੇਰ ਲੱਗੇ ਹੋਏ। ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਖਜ਼ਾਨਿਆਂ ਦੀ ਲੁੱਟ ਕਰਕੇ ਆਪਣੀਆਂ ਤਿਜੌਰੀਆਂ ਭਰਨ ਵਾਲਿਆਂ ਅਤੇ ਲੋਕਾਂ ਵਿਰੁੱਧ ਭੁਗਤਣ ਵਾਲਿਆਂ ਨੂੰ ਮੂੰਹ ਨਾ ਲਗਾਉਣ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jarnail Singh , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD