Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ ਪੀ.ਐਸ.ਆਰ.ਐਸ.ਸੀ.

Web Admin

Web Admin

5 Dariya News

ਚੰਡੀਗੜ੍ਹ , 05 Jan 2021

ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰਨ ਸਮੇਤ ਕੁਝ ਵੱਡੇ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਸੂਬੇ ਦੇ ਸਾਰੇ ਵੱਡੇ ਸੜਕ ਹਾਦਸਿਆਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ।ਜ਼ਿਆਦਾ ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ (2015-2018) ਦੌਰਾਨ ਪੰਜਾਬ ਵਿੱਚ ਅਵਾਰਾ ਪਸ਼ੂਆਂ ਨਾਲ 502 ਸੜਕ ਹਾਦਸੇ ਹੋਏ, ਜਿਹਨਾਂ ਵਿੱਚ 370 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ, 157 ਗੰਭੀਰ ਜ਼ਖਮੀ ਹੋਏ ਅਤੇ 59 ਮਾਮੂਲੀ ਸੱਟਾਂ ਲੱਗੀਆਂ। ਇਹ ਸਮੱਸਿਆ ਦਸੰਬਰ ਤੋਂ ਫਰਵਰੀ ਦੇ ਮਹੀਨਿਆਂ ਦੌਰਾਨ ਧੁੰਦ ਕਾਰਨ ਵਧੇਰੇ ਗੰਭੀਰ ਹੋ ਜਾਂਦੀ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿੱਚ ਧੁੰਦ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਅਵਾਰਾ ਪਸ਼ੂਆਂ ਉੱਤੇ ਰਿਫਲੈਕਟਰ ਲਗਾਉਣ ਦੀ ਜ਼ਰੂਰਤ ਹੈ ਅਤੇ ਇਸ ਮੰਤਵ ਲਈ ਕੌਂਸਲ ਵਲੋਂ ਸੂਬੇ ਵਿਚ ਲਗਭਗ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਲਗਭਗ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇ ਜਾਣਗੇ। ਵੱਧ ਹਾਦਸਿਆਂ ਵਾਲੀਆਂ ਥਾਂਵਾਂ (ਬਲੈਕ ਸਪਾਟਸ) ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜਮਾਰਗਾਂ ਉੱਤੇ 391 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ। 

ਜ਼ਿਕਰਯੋਗ ਹੈ ਕਿ ਬਲੈਕ ਸਪਾਟ 500 ਮੀਟਰ ਸੜਕੀ ਲਾਂਘੇ ਦੇ ਉਸ ਹਿੱਸੇ ਨੂੰ ਕਿਹਾ ਜਾਂਦਾ ਹੈ ਜਿਸ ਉੱਤੇ ਪਿਛਲੇ 3 ਸਾਲਾਂ ਦੌਰਾਨ 5 ਸੜਕ ਹਾਦਸੇ (ਮੌਤਾਂ ਤੇ ਗੰਭੀਰ ਸੱਟਾਂ ਵਾਲੇ ) ਹੋਏ ਹੋਣ ਜਾਂ ਪਿਛਲੇ 3 ਸਾਲਾਂ ਦੌਰਾਨ ਜਿੱਥੇ 10 ਮੌਤਾਂ ਹੋਈਆਂ ਹੋਣ। ਕੌਂਸਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ(ਐਨ.ਐਚ.ਏ.ਆਈ.) ਅਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ 31 ਮਾਰਚ,2021 ਤੱਕ ਸਾਰੇ ਬਲੈਕ ਸਪਾਟਸ ਨੂੰ ਦਰੁਸਤ ਕੀਤਾ ਜਾਵੇ।ਰਾਜ ਵਿਚ ਪ੍ਰਤੀ ਦਿਨ ਹੋਣ ਵਾਲੀਆਂ ਸੜਕੀ ਹਾਦਸਿਆਂ ਦੀਆ ਮੌਤਾਂ ਨੂੰ 14 ਤੋਂ ਘਟਾ ਕੇ 7 (ਰਾਸ਼ਟਰੀ ਔਸਤ) ਕਰਨ ਲਈ ਸੂਬੇ ਵਿਚ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਵਾਪਰ ਰਹੇ ਹਾਦਸਿਆਂ ਦੇ ਅਸਲ ਕਾਰਨਾਂ ਜਿਵੇਂ ਇੰਜੀਨੀਅਰਿੰਗ ਨੁਕਸ, ਨੀਤੀਆਂ ਲਾਗੂ ਕਰਨ ਦੀ ਘਾਟ, ਵਾਹਨ ਵਿੱਚ ਨੁਕਸ ਆਦਿ ਦਾ ਪਤਾ ਲਗਾਇਆ ਜਾ ਸਕੇ। ਇਸ ਨਾਲ  ਉਪਾਅ ਆਰੰਭਣ ਲਈ ਵੀ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਪੀ.ਐਸ.ਆਰ.ਐਸ.ਸੀ. ਵਲੋਂ ਸੂਬੇ ਵਿਚ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੜਕਾਂ ਦਾ ਨਿਰਪੱਖ ਏਜੰਸੀ ਪਾਸੋਂ  ਥਰਡ ਪਾਰਟੀ ਆਡਿਟ ਕਰਵਾਉਣ ਸਬੰਧੀ ਵੀ ਫੈਸਲਾ ਲਿਆ ਗਿਆ।ਸੜਕ ਸੁਰੱਖਿਆ ਦੇ ਮੱਦੇਨਜ਼ਰ ਆਧੁਨਿਕ ਉਪਕਰਣ ਜਿਵੇਂ ਸਪੀਡ ਗਨ, ਬਰੀਥ ਐਨਾਲਾਈਜ਼ਰ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਮੁੱਖ ਏਜੰਸੀਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਸੁਪਰੀਮ ਕੋਰਟ ਦੀ ਸੜਕ ਸੁਰੱਖਿਆ ਕਮੇਟੀ ਦੁਆਰਾ ਜਾਰੀ ਦਿਸ਼ਾ ਨਿਰਦੇਸਾਂ ਨੂੰ ਲਾਗੂ ਕਰਨ ਸਬੰਧੀ ਵੀ ਫੈਸਲਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਏਜੰਸੀਆਂ ਨੂੰ ਜ਼ਜਬੇ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਈਆਂ ਜਾ ਸਕਣ। ਇਸ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡੀ.ਜੀ. (ਲੀਡ ਏਜੰਸੀ) ਵੈਂਕਟਰਤਨਮ ਅਤੇ ਏ.ਡੀ.ਜੀ.ਪੀ.(ਟ੍ਰੈਫਿਕ) ਸ਼ਰਦ ਚੌਹਾਨ ਵੀ  ਵਿੱਚ ਸ਼ਾਮਲ ਹੋਏ।

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD