Sunday, 12 May 2024

 

 

ਖ਼ਾਸ ਖਬਰਾਂ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ

 

ਸਰਹਿੰਦ ਅਤੇ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਦੋ ਸਾਲਾਂ ਵਿੱਚ ਹੋਵੇਗੀ ਮੁਕੰਮਲ

ਕੋਵਿਡ ਸੰਕਟ ਦੇ ਬਾਵਜੂਦ, ਸਾਲ 2020 ਦੌਰਾਨ 7000 ਕਿਲੋਮੀਟਰ ਡਿਸਟ੍ਰੀਬਿਊਟਰੀਜ਼/ ਮਾਈਨਰਜ਼ ਦੀ ਸਫ਼ਾਈ ਕਰਾਈ

Web Admin

Web Admin

5 Dariya News

ਚੰਡੀਗੜ੍ਹ , 05 Jan 2021

ਸੇਮ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ ਅਤੇ ਨਹਿਰੀ ਪਾਣੀ ਦੀ ਸਮੁੱਚੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਪ੍ਰਾਜੈਕਟ ਦੋ ਸਾਲਾਂ ਵਿੱਚ ਮੁਕੰਮਲ ਹੋ ਜਾਵੇਗਾ। ਪੰਜਾਬ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਿਰੋਜ਼ਪੁਰ ਵਿਖੇ 80.51 ਕਰੋੜ ਰੁਪਏ ਦੀ ਲਾਗਤ ਨਾਲ ਸਰਹਿੰਦ ਫੀਡਰ ਦੇ 17 ਕਿਲੋਮੀਟਰ ਲੰਬੇ ਹਿੱਸੇ ਦੀ ਰੀਲਾਈਨਿੰਗ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ 18 ਜਨਵਰੀ ਤੋਂ 22 ਫਰਵਰੀ, 2021 ਤੱਕ ਨਹਿਰ ਦੀ ਬੰਦੀ ਦੌਰਾਨ ਰੀਲਾਈਨਿੰਗ ਦਾ ਬਾਕੀ ਕੰਮ ਮੁਕੰਮਲ ਕਰ ਲਿਆ ਜਾਵੇਗਾ। ਇਸ ਪ੍ਰਾਜੈਕਟ 'ਤੇ ਕੁੱਲ ਲਾਗਤ 671.478 ਕਰੋੜ ਰੁਪਏ ਆਵੇਗੀ।ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਦਾ ਕੰਮ ਕ੍ਰਮਵਾਰ ਦੋ ਨਹਿਰੀ ਬੰਦੀਆਂ ਦੌਰਾਨ ਕੀਤਾ ਜਾਵੇਗਾ, ਭਾਵ  2021-22 ਅਤੇ 2022-23 ਵਿੱਚ ਪ੍ਰਸਤਾਵਿਤ ਲੰਬਾਈ 47 ਕਿਲੋਮੀਟਰ ਅਤੇ 49 ਕਿਲੋਮੀਟਰ ਦੀ ਰੀਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਪਾਣੀ ਰਿਸਣ ਨੂੰ ਰੋਕਣਗੇ ਜਿਸ ਨਾਲ ਸੂਬੇ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਸੇਮ ਦੀ ਸਮੱਸਿਆ ਦਾ ਹੱਲ ਹੋਣ ਦੇ ਨਾਲ-ਨਾਲ ਨਹਿਰੀ ਸਿੰਜਾਈ ਦੀ ਕਾਰਜਕੁਸ਼ਲਤਾ ਵਧੇਗੀ।

ਇਸ ਤੋਂ ਇਲਾਵਾ, ਜਲ ਸਰੋਤ ਵਿਭਾਗ ਵੱਲੋਂ 2020 ਦੌਰਾਨ 7000 ਕਿਲੋਮੀਟਰ ਡਿਸਟ੍ਰੀਬਿਊਟਰੀਜ਼/ਮਾਈਨਰਜ਼ ਦੀ ਸਫਾਈ ਲਈ 30 ਕਰੋੜ ਰੁਪਏ ਖਰਚ ਕੀਤੇ ਗਏ ਤਾਂ ਜੋ ਟੇਲ 'ਤੇ ਪੈਂਦੇ ਇਲਾਕੇ ਵਾਲੇ ਕਿਸਾਨਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਸਾਲ 2020 ਵਿੱਚ 2020 ਕਿਲੋਮੀਟਰ ਲੰਬੇ ਸੇਮ ਨਾਲਿਆਂ ਨੂੰ ਕੁੱਲ 8136 ਕਰੋੜ ਰੁਪਏ ਦੀ ਲਾਗਤ ਨਾਲ ਸਾਫ਼ ਕੀਤਾ ਗਿਆ ਅਤੇ 48 ਹੜ੍ਹ ਰੋਕੂ ਕਾਰਜਾਂ ਨੂੰ 24 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ।ਦੋਆਬਾ ਖੇਤਰ ਨੂੰ ਲਾਭ ਦੇਣ ਲਈ, 462.57 ਕਰੋੜ ਰੁਪਏ ਦੀ ਲਾਗਤ ਨਾਲ ਬਿਸਤ ਦੋਆਬ ਕੈਨਾਲ ਸਿਸਟਮ ਦੇ ਰੀਹੈਬਲੀਟੇਸ਼ਨ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ 2021 ਵਿੱਚ ਇਹ ਕੰਮ ਪੂਰਾ ਹੋਣ ਦੀ ਸੰਭਾਵਨਾ ਹੈ। ਮੰਤਰੀ ਨੇ ਕਿਹਾ ਕਿ ਕੰਢੀ ਨਹਿਰ ਪੜਾਅ -2 (ਹੁਸ਼ਿਆਰਪੁਰ ਤੋਂ ਬਲਾਚੌਰ) ਦਾ ਕੰਮ 90.53 ਫ਼ੀਸਦ ਪੂਰਾ ਹੋ ਗਿਆ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਇਹ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਐਸ.ਬੀ.ਐੱਸ ਨਗਰ. ਦੇ 218 ਪਿੰਡਾਂ ਦੇ 29527 ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਏਗਾ। ਸ. ਸਰਕਾਰੀਆ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਲਈ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ 24.52 ਕਰੋੜ ਰੁਪਏ ਦੀ ਲਾਗਤ ਵਾਲੀਆਂ ਦੋ ਲਿਫਟ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਵਿੱਤੀ ਵਰ੍ਹੇ 2020-21 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਲਾਹੌਰ ਬ੍ਰਾਂਚ ਸਿਸਟਮ ਅਤੇ ਇਸ ਨਾਲ ਸਬੰਧਤ ਕਾਰਜਾਂ 'ਤੇ 327 ਕਰੋੜ ਰੁਪਏ ਨਾਲ ਰੀਹੈਬਲੀਟੇਸ਼ਨ, ਨਵੀਨੀਕਰਣ ਅਤੇ ਆਧੁਨਿਕੀਕਰਨ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲਗਭਗ 150 ਪਿੰਡਾਂ ਨੂੰ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀਡਬਲਯੂਆਰਡੀਏ) ਦਾ ਗਠਨ ਕੀਤਾ ਹੈ।

ਬਿਹਤਰ ਸਿੰਜਾਈ ਸਹੂਲਤਾਂ ਲਈ ਵਿਸ਼ੇਸ਼ ਪ੍ਰਾਜੈਕਟ

ਸ. ਸਰਕਾਰੀਆ ਨੇ ਦੱਸਿਆ ਕਿ ਕੋਟਲਾ ਬ੍ਰਾਂਚ ਪਾਰਟ -2 ਸਿਸਟਮ ਉੱਤੇ ਫੀਲਡ ਚੈਨਲਾਂ ਦੀ ਉਸਾਰੀ ਲਈ 477.19 ਕਰੋੜ ਰੁਪਏ ਦੀ ਲਾਗਤ ਵਾਲੇ ਇੱਕ ਪ੍ਰਾਜੈਕਟ ‘ਤੇ ਕੰਮ ਜਾਰੀ ਹੈ ਅਤੇ ਇਸ ਦੀ 31-03-2022 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 142658 ਹੈਕਟੇਅਰ ਰਕਬੇ ਨੂੰ ਬਿਹਤਰ ਸਿੰਜਾਈ ਸਹੂਲਤਾਂ ਅਧੀਨ ਲਿਆਂਦਾ ਜਾਵੇਗਾ।ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ 4 ਜ਼ਿਲ੍ਹਿਆਂ ਦੇ 6 ਬਲਾਕਾਂ ਵਿੱਚ 30.21 ਕਰੋੜ ਰੁਪਏ ਦੀ ਲਾਗਤ ਨਾਲ 72 ਹੋਰ ਡੂੰਘੇ ਟਿਊਬਵੈੱਲ ਲਗਾਉਣ ਲਈ ਇੱਕ ਪ੍ਰਾਜੈਕਟ ਪ੍ਰਕਿਰਿਆ ਅਧੀਨ ਹੈ। ਇਹ ਪ੍ਰਾਜੈਕਟ 31-03-2021 ਤੱਕ ਪੂਰਾ ਹੋ ਜਾਵੇਗਾ ਅਤੇ ਇਸ ਨਾਲ  3600 ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਬਲਾਕਾਂ ਵਿੱਚ ਸਿੰਜਾਈ ਦੇ ਮਕਸਦ ਲਈ  ਐਸ.ਏ.ਐਸ. ਨਗਰ, ਰੂਪਨਗਰ, ਐਸ.ਬੀ.ਐੱਸ. ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੰਢੀ ਖੇਤਰ ਨੂੰ 195.91 ਕਰੋੜ ਰੁਪਏ ਦੀ ਲਾਗਤ ਨਾਲ 502 ਨਵੇਂ ਡੂੰਘੇ ਟਿਊਬਵੈਲ ਲਗਾਉਣ ਲਈ ਇਕ ਹੋਰ ਪ੍ਰੋਜੈਕਟ ਲਿਆਂਦਾ ਹੈ। ਇਹ ਪ੍ਰਾਜੈਕਟ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਲਗਾਇਆ ਜਾਵੇਗਾ ਅਤੇ ਇਸ ਦੇ ਦੋ ਸਾਲਾਂ ਵਿੱਚ ਪੂਰਾ ਹੋਣ ਦੀ ਸੰਭਾਵਨਾ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ 21028 ਹੈਕਟੇਅਰ ਰਕਬੇ ਨੂੰ ਸਿੰਜਾਈ ਹੇਠ ਲਿਆਂਦਾ ਜਾ ਸਕੇਗਾ।

ਸ਼ਾਹਪੁਰਕੰਢੀ ਮੇਨ ਡੈਮ ਦਾ 60 ਫ਼ੀਸਦ ਕੰਮ ਮੁਕੰਮਲ

ਸ. ਸਰਕਾਰੀਆ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੇ 2020 ਵਰ੍ਹੇ ਦੌਰਾਨ ਕੋਵਿਡ ਸੰਕਟ ਦੇ ਬਾਵਜੂਦ ਸ਼ਾਹਪੁਰਕੰਢੀ ਮੇਨ ਡੈਮ ਦਾ 60 ਫ਼ੀਸਦ ਕੰਮ ਮੁਕੰਮਲ ਕਰ ਲਿਆ ਹੈ। ਉਮੀਦ ਹੈ ਕਿ ਇਸ ਪ੍ਰੋਜੈਕਟ ਤੋਂ ਸਾਲ 2023 ਵਿੱਚ ਬਿਜਲੀ ਉਤਪਾਦਨ ਸ਼ੁਰੂ ਹੋ ਜਾਵੇਗਾ, ਉਹਨਾਂ ਕਿਹਾ ਕਿ ਇਹ ਪੂਰਾ ਹੋਣ ‘ਤੇ ਇਹ ਪ੍ਰਾਜੈਕਟ 208 ਮੈਗਾਵਾਟ ਬਿਜਲੀ ਪੈਦਾ ਕਰੇਗਾ ਅਤੇ ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਵੀ ਪੀਕਿੰਗ ਸਟੇਸ਼ਨ ਦੇ ਤੌਰ 'ਤੇ ਚਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਅਤੇ ਜੰਮੂ ਕਸ਼ਮੀਰ ਦੇ 37,000 ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤ ਮਿਲੇਗੀ। ਪਾਵਰ ਹਾਊਸ ਦਾ ਕੰਮ ਜਨਵਰੀ 2021 ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤੋਂ 800 ਕਰੋੜ ਰੁਪਏ (ਸ਼ਾਹਪੁਰਕੰਢੀ ਦਾ ਬਿਜਲੀ ਉਤਪਾਦਨ ਅਤੇ ਆਰਐਸਡੀ ਦੇ ਪੀਕਿੰਗ ਤੋਂ 475 ਕਰੋੜ ਰੁਪਏ, ਯੂਬੀਡੀਸੀ ਤੋਂ 144 ਕਰੋੜ ਰੁਪਏ ਦਾ ਵਾਧੂ ਬਿਜਲੀ ਲਾਭ ਅਤੇ ਯੂਬੀਡੀਸੀ ਸਿਸਟਮ ਵਿੱਚ ਸਿੰਜਾਈ ਲਈ 228 ਕਰੋੜ ਰੁਪਏ) ਦਾ ਲਾਭ ਹੋਵੇਗਾ।

ਖਣਨ ਵਿਭਾਗ ਸ਼ੁਰੂ ਕਰੇਗਾ ਵੈੱਬ ਪੋਰਟਲ, ਲੋਕ ਆਨਲਾਈਨ ਖਰੀਦ ਸਕਣਗੇ ਰੇਤ/ ਬਜਰੀ 

ਮਾਈਨਿੰਗ ਦੀਆਂ ਗਤੀਵਿਧੀਆਂ ਦੀ ਬਿਹਤਰ ਨਿਗਰਾਨੀ ਲਈ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਸਰਕਾਰੀਆ ਨੇ ਕਿਹਾ ਕਿ ਵਿਭਾਗ ਇਕ ਵੈੱਬ ਪੋਰਟਲ ਤਿਆਰ ਕਰ ਰਿਹਾ ਹੈ ਜਿਸ ਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ।ਇਸ ਪੋਰਟਲ ਰਾਹੀਂ ਖਪਤਕਾਰ ਆਪਣੀ ਪਸੰਦ ਦੀਆਂ ਮਾਈਨਿੰਗ ਸਾਈਟਾਂ ਤੋਂ 9/ ਸੀ.ਐਫ.ਟੀ. ਦੀ ਨੋਟੀਫਾਈ ਦਰ 'ਤੇ ਆਨਲਾਈਨ ਰੇਤ/ ਬਜਰੀ ਖਰੀਦ ਸਕਣਗੇ। ਕਾਰੋਬਾਰ ਨੂੰ ਸੁਖਾਲਾ ਬਣਾਉਣ ਦੀ ਪਹਿਲਕਦਮੀ ਤਹਿਤ ਵਿਭਾਗ ਨੇ ਵੱਖ ਵੱਖ ਪ੍ਰਵਾਨਗੀਆਂ (ਜਿਵੇਂ ਮਿੱਟੀ ਦੀ ਖੁਦਾਈ ਦੇ ਨਾਲ ਨਾਲ ਬੀ.ਕੇ.ਓ. ਲਈ ਆਗਿਆ, ਕਰੱਸ਼ਰਜ਼ ਦੀ ਰਜਿਸਟ੍ਰੇਸ਼ਨ ਆਦਿ) ਵੀ ਆਨਲਾਈਨ ਜਾਰੀ ਕਰਨ ਦੀ ਵਿਵਸਥਾ ਕੀਤੀ ਹੈ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਖਣਨ ਦੇ ਖੇਤਰ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੰਜਾਬ ਰੇਤ ਅਤੇ ਬੱਜਰੀ ਨੀਤੀ, 2018 ਤਿਆਰ ਕੀਤੀ ਹੈ। ਇਸ ਨੀਤੀ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਗਤੀਸ਼ੀਲ ਬੋਲੀ ਰਾਹੀਂ ਰਣਨੀਤਕ ਢੰਗ ਨਾਲ ਸਥਾਪਤ ਸਮੂਹਾਂ ਵਿੱਚ ਮਾਈਨਿੰਗ ਬਲਾਕਾਂ ਦੀ ਨਿਲਾਮੀ ਕਰਕੇ ਠੇਕਾ ਦਿੰਦੀ ਹੈ।ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮਈ-ਜੂਨ 2019 ਵਿੱਚ ਮਾਈਨਿੰਗ ਬਲਾਕਾਂ ਦੀ ਨਿਲਾਮੀ ਕੀਤੀ ਸੀ ਅਤੇ ਈ-ਆਕਸ਼ਨ ਰਾਹੀਂ ਸੱਤ ਮਾਈਨਿੰਗ ਬਲਾਕਾਂ ਵਿੱਚ 350 ਲੱਖ ਮੀਟ੍ਰਿਕ ਟਨ ਸਾਲਾਨਾ ਖਣਨ ਵਾਲੀਆਂ 196 ਮਾਈਨਿੰਗ ਸਾਈਟਾਂ ਅਲਾਟ ਕੀਤੀਆਂ ਸਨ। ਇਸ ਸਮਝੌਤੇ ਨਾਲ ਸਾਲ 2019-20 ਅਤੇ 2020-21 (31 ਦਸੰਬਰ, 2020 ਤੱਕ) ਤੱਕ ਕ੍ਰਮਵਾਰ 110 ਕਰੋੜ ਰੁਪਏ ਅਤੇ 105 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਸ ਸਾਲ ਮਾਰਚ ਤੱਕ ਖਣਨ ਤੋਂ 80 ਕਰੋੜ ਰੁਪਏ ਹੋਰ ਆਉਣ ਦੀ ਸੰਭਾਵਨਾ ਹੈ।ਪੰਜਾਬ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਵੱਡੇ ਦਰਿਆਵਾਂ ਦੀ ਨਿਰੰਤਰ ਸਾਫ-ਸਫਾਈ (ਡੀਸਿਲਟਿੰਗ)  ਲਈ ਸਬੰਧਤ ਮਾਈਨਿੰਗ ਬਲਾਕਾਂ ਦੇ ਮੌਜੂਦਾ ਠੇਕੇਦਾਰਾਂ ਨੂੰ ਇਹ ਕੰਮ ਅਲਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਡਰੇਨੇਜ ਵਿੰਗ ਨੇ 6 ਬਲਾਕਾਂ ਵਿੱਚ 78 ਡੀਸਿਲਟਿੰਗ ਸਾਈਟਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਵਿੱਚ 274.22 ਲੱਖ ਮੀਟ੍ਰਿਕ ਟਨ ਖਣਨ / ਖਣਿਜ ਪਦਾਰਥ ਹਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD