Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਭਰ ਵਿੱਚ ਮਹੀਨਾ ਭਰ ਮਨਾਈ ਜਾਵੇਗੀ “ਧੀਆਂ ਦੀ ਲੋਹੜੀ”: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਨਵਜੰਮੀਆਂ ਧੀਆਂ ਨੂੰ ਵੰਡੇ ਪ੍ਰਮਾਣ ਪੱਤਰ

Web Admin

Web Admin

5 Dariya News

ਐਸ.ਏ.ਐਸ. ਨਗਰ , 07 Jan 2021

Last updated on: Jan 07, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ “ਧੀਆਂ ਦੀ ਲੋਹੜੀ” ਸਬੰਧੀ ਪੰਜਾਬ ਭਰ ਵਿੱਚ ਮਹੀਨਾ ਭਰ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਬਾਕਰਪੁਰ ਤੋਂ ਕੀਤੀ। ਇਸ ਲੜੀ ਦਾ ਆਖ਼ਰੀ ਸਮਾਗਮ ਜ਼ਿਲ੍ਹਾ ਫਿ਼ਰੋਜ਼ਪੁਰ ਵਿੱਚ ਹੋਵੇਗਾ।ਅੱਜ ਆਨਲਾਈਨ ਮਾਧਿਅਮ ਰਾਹੀਂ ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਜਿੱਥੇ ਪ੍ਰੋਗਰਾਮਾਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ, ਉਥੇ ਉਨ੍ਹਾਂ ਪ੍ਰੋਗਰਾਮਾਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਤੌਰ `ਤੇ ਲੜਕਿਆਂ ਦੀ ਲੋਹੜੀ ਮਨਾਉਣ ਦਾ ਹੀ ਰਿਵਾਜ਼ ਸੀ ਪਰ ਇਸ ਰੂੜ੍ਹੀਵਾਦੀ ਵਿਚਾਰਧਾਰਾ ਨੂੰ ਤੋੜਨ ਵਾਸਤੇ ਰੀਤੀ ਨੂੰ ਤੋੜਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਮੁੰਡੇ ਕੁੜੀ ਬਾਰੇ ਪੈਦਾ ਹੋਏ ਮਾਨਸਿਕ ਵਖਰੇਵਿਆਂ ਨੂੰ ਤੋੜਨ ਵਿੱਚ ਮਦਦ ਮਿਲੇਗੀ।ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਅੱਜ ਤੋਂ ਪੂਰਾ ਮਹੀਨਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ ਵੱਖ ਸਥਾਨਾਂ `ਤੇ ਕਰਵਾਏ ਜਾਣਗੇ, ਜਿਸ ਦੌਰਾਨ ਸੂਬੇ ਦੀਆਂ 1.5 ਲੱਖ ਦੇ ਕਰੀਬ ਨਵ-ਜਨਮੀਆਂ ਲੜਕੀਆਂ ਦੀ ਪਹਿਲੀ ਲੋਹੜੀ ਮਨਾਈ ਜਾਵੇਗੀ ਅਤੇ ਇਨ੍ਹਾਂ ਲੜਕੀਆਂ ਦੇ ਮਾਪਿਆਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖਿਆ ਅਤੇ ਉਨ੍ਹਾਂ ਦੇ ਹਸਤਾਖਰ ਵਾਲਾ ਪ੍ਰਮਾਣ ਪੱਤਰ ਸੌਂਪਿਆ ਜਾਵੇਗਾ। ਇਹ ਸਮਾਗਮ ਅੱਜ ਮੋਹਾਲੀ ਜ਼ਿਲ੍ਹੇ ਤੋਂ ਆਰੰਭ ਹੋ ਕੇ ਫਿ਼ਰੋਜ਼ਪੁਰ ਵਿਖੇ ਰਾਜ ਪੱਧਰੀ ਸਮਾਗਮਾਂ ਨਾਲ ਸਮਾਪਤ ਹੋਵੇਗਾ। ਜਿੱਥੇ ਨਵ ਜਨਮੀਆਂ ਬੱਚਿਆਂ ਦੇ ਮਾਪਿਆਂ ਅਤੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਵੀ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ।ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਪ੍ਰਮਾਣ ਪੱਤਰ, ਸ਼ਾਲ, ਕੰਬਲ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ ਅਤੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਹਾਜ਼ਰ ਸਨ। ਅੱਜ ਮੁਹਾਲੀ ਵਿੱਚ ਪਿੰਡ ਬਾਕਰਪੁਰ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸਿ਼ਆਰਪੁਰ ਬਲਾਕ ਮਾਜਰੀ ਵਿੱਚ ਵੀ ਸਮਾਗਮ ਕਰਵਾਏ ਗਏ।  

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD