Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀਆਂ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ

ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਮਿਲੇਗਾ ਲਾਭ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Jan 2021

Last updated on: Jan 07, 2021, 00:00 IST

ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਵਸਨੀਕਾਂ ਨੂੰ ਵਧੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਆਨ ਲਾਇਨ ਪ੍ਰੋਗਰਾਮ ਦੇਖਣ ਉਪਰੰਤ ਕੀਤਾ।ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਭੱਟੀ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਜੋੜਣ ਅਤੇ ਸਿਹਤ ਪ੍ਰਤੀ ਉਹਨਾਂ ਨੂੰ ਤੰਦਰੁਸਤ ਰੱਖਣ ਲਈ ਖੇਡ ਵਿਭਾਗ ਵਲੋਂ ਪੰਜਾਬ ਵਿੱਚ 2500 ਖੇਡ ਕਿੱਟਾਂ ਵੰਡੀਆਂ ਜਾ ਰਹੀ ਹਨ।ਇਸ ਮੌਕੇ ਤੇ ਉਹਨਾਂ ਅੱਗੇ ਕਿਹਾ ਕਿ ਪੰਜਾਬ ਰਾਜ ਖਪਤਕਾਰ ਝਗੜਾ ਨਿਵਾਰਣ  ਕਮਿਸ਼ਨ ਅਤੇ ਜਿ਼ਲ੍ਹਾ ਖਪਤਕਾਰ ਕਮਿਸ਼ਨ ਦਫਤਰਾਂ ਵਿੱਚ ਈ ਫਾਈਲਿੰਗ  ਰਾਹੀਂ ਸਿਕਾਇਤਾਂ ਭੇਜਣ ਸਬੰਧੀ ਈ ਦਾਖਿਲ ਪੋਰਟਲ ਦਾ ਵੀ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਖਪਤਕਾਰ ਨੂੰ ਜਲਦੀ ਇਨਸਾਫ ਮਿਲ ਸਕੇ। ਇਸ ਪੋਰਟਲ ਦੇ ਚਾਲੂ ਹੋਣ ਨਾਲ ਸਮਾਂ, ਵਕੀਲ ਦਾ ਖਰਚਾ ਵਗੈਰਾ ਅਤੇ ਖੱਜਲ ਖੁਆਰੀ ਤੋਂ ਮੁਕਤੀ ਮਿਲੇਗੀ।ਇਸ ਮੌਕੇ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆ ਉਹਨਾ ਕਿਹਾ ਕਿ ਸਾਨੂੰ ਧੀਆਂ ਅਤੇ ਮੰੁਡਿਆਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਧੀਆਂ ਅੱਜ ਹਰ ਖੇਤਰ ਵਿੱਚ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ ਅਤੇ ਉਚ ਆਹੁਦਿਆਂ ਤੇ ਪਹੁੰਚ ਕੇ ਸਮਾਜ ਦੀਆਂ ਸੇਵਾ ਕਰ ਰਹੀਆਂ ਹਨ।ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਲੱਮ ਬਸਤੀਆਂ ਦੇ ਵਸਨੀਕਾਂ ਲਈ ਜਾਇਦਾਦ ਦੇ ਮਾਲਕਾਨਾ ਹੱਕ ਦਿਵਾਉਣ ਲਈ ਜੋ ਸ਼ੁਰੂਆਤ ਕੀਤੀ ਗਈ ਹੈ, ਇਹ ਇੱਕ ਸਲਾਘਾਯੋਗ ਕਦਮ ਹੈ, ਇਸ ਨਾਲ ਬੇਘਰਿਆਂ ਨੂੰ ਸਿਰ ਢੱਕਣ ਲਈ ਘਰ ਦੀ ਵਿਵਸਥਾ ਪ੍ਰਦਾਨ ਹੋਵੇਗੀ।ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ ਅਤੇ  ਸਮਾਰਟ ਮੀਟਰ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿੱਚ ਹੋਰ ਪਾਰਦਰਸਤਾ ਆਵੇਗੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਸ੍ਰੀ ਹਰਚਰਨ ਸਿੰਘ ਸੋਥਾ ਜਿ਼ਲ੍ਹਾ  ਪ੍ਰਧਾਨ ਕਾਂਗਰਸ ਕਮੇਟੀ, ਸ੍ਰੀ ਪ੍ਰਭਜੋਤ ਸਿੰਘ ਜਿ਼ਲ੍ਹਾ ਯੁਥ ਪ੍ਰਧਾਨ ਵੀ ਹਾਜ਼ਰ ਸਨ।ਇਸ ਮੌਕੇ ਤੇ ਸ.ਭੱਟੀ ਨੇ ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਧੀਆਂ ਦੀ ਲੋਹੜੀ ਮਨਾਉਣ ਲਈ ਸਮਗਰੀ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Ajaib Singh Bhatti , Congress , Punjab Congress , Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD