Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧੀਆਂ ਦਾ ਜਨਮ ਹੋਣ 'ਤੇ ਮਾਪੇ ਮਨਾਉਣ ਲੋਹੜੀ : ਬੀ.ਸ੍ਰੀਨਿਵਾਸਨ

ਲੋਕਾਂ ਦੀ ਸਹੂਲਤ ਲਈ ਪੰਜ ਨਵੀਂਆਂ ਸਕੀਮਾਂ ਦੀ ਕੀਤੀ ਗਈ ਸ਼ੁਰੂਆਤ

Web Admin

Web Admin

5 Dariya News

ਬਠਿੰਡਾ , 07 Jan 2021

Last updated on: Jan 07, 2021, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਵਰਚੂਅਲ ਮੀਟਿੰਗ ਰਾਹੀਂ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ, ਖੇਡ ਕਲੱਬਾਂ ਨੂੰ ਸਪੋਰਟਸ ਕਿੱਟਾਂ ਦੀ ਵੰਡ ਕਰਨ ਅਤੇ ਸਮਾਰਟ ਅਨਰਜੀ ਮੀਟਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਵੀ ਐਲਾਨ ਕੀਤਾ, ਜੋ ਕਿ ਔਰਤਾਂ ਦੀ ਸਿਹਤਮੰਦ ਜ਼ਿੰਦਗੀ ਵਿੱਚ ਇੱਕ ਮੀਲਪੱਥਰ ਸਾਬਤ ਹੋਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਹੈ, ਜਿਸ ਸਦਕਾ ਲੋੜਵੰਦ ਤੇ ਬੇਘਰੇ ਲੋਕਾਂ ਨੂੰ ਘਰਾਂ ਦੇ ਮਾਲਕ ਬਣਾਇਆ ਹੈ। ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਲਾਭ ਜ਼ਿਲੇ ਦੇ ਹਰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਉਹ ਖੁਦ ਯਕੀਨੀ ਬਣਾ ਰਹੇ ਹਨ।ਵਰਚੂਅਲ ਪ੍ਰੋਗਰਾਮ ਦੌਰਾਨ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਲਈ ਪੰਜ ਨਵੀਂਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ,  ਜਿਨਾਂ ਵਿਚ ਝੁੱਗੀਆਂ ਵਾਲੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੇ ਨਾਲ-ਨਾਲ ਸਮਾਰਟ ਅਨਰਜੀ ਮੀਟਰ, ਧੀਆਂ ਦੀ ਲੋਹੜੀ ਮਨਾਉਣ ਦੀ ਸੂਬਾ ਪੱਧਰੀ ਸ਼ੁਰੂਆਤ ਤੋਂ ਇਲਾਵਾ ਈ-ਦਾਖ਼ਲ ਪੋਰਟਲ ਅਤੇ ਨੌਜਵਾਨਾਂ ਨੂੰ ਖੇਡ ਕਿਟਾਂ ਵੰਡਣ ਦੀ ਸ਼ੁਰੂਆਤ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਜਲੀ ਬਿੱਲਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਲਾਂਚ ਕੀਤੇ ਗਏ ਸਮਾਰਟ ਅਨਰਜੀ ਮੀਟਰ ਦੇ ਮਾਮਲੇ ਵਿਚ ਵੀ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ 4ਜੀ  ਮੀਟਰ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਨਾਂ ਮੀਟਰਾਂ ਨਾਲ ਜਿੱਥੇ ਬਿਜਲੀ ਦੀ ਸਪਲਾਈ ਤੇ ਖਪਤ ਵਿੱਚ ਹੋਰ ਪਾਰਦਰਸ਼ਤਾ ਆਵੇਗੀ, ਉੱਥੇ ਹੀ ਬਿਜਲੀ ਨਾਲ ਸਬੰਧਤ ਲਗਭਗ ਸਾਰੇ ਹੀ ਕੰਮ ਆਨਲਾਇਨ ਕੀਤੇ ਜਾ ਸਕਣਗੇ।ਇਸ ਦੌਰਾਨ ਈ-ਦਾਖਲ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਖੁਰਾਕ ਤੇ ਖਪਤਕਾਰ ਮਾਮਲਿਆਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਆਨਲਾਇਨ ਦਾਇਰ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਖੇਡ ਕਿੱਟਾਂ ਵੰਡਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਕੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਸਹਾਈ ਸਿੱਧ ਹੋਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਘਟ ਰਹੇ ਲਿੰਗ ਅਨੁਪਾਤ ਨੂੰ ਬਰਾਬਰ ਲਿਆਉਣ ਲਈ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਕੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ, ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਪੇ ਧੀਆਂ ਦਾ ਜਨਮ ਹੋਣ 'ਤੇ ਖੁਸ਼ੀ ਮਨਾਉਣ ਨਾ ਕਿ ਨਿਰਾਸ਼ ਹੋਣ।ਇਸ ਮੌਕੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸ. ਜਗਰੂਪ ਗਿੱਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ, ਪੀ.ਐਸ.ਪੀ.ਸੀ.ਐਲ ਦੇ ਕਾਰਜਕਾਰੀ ਇੰਜੀਨੀਅਰ ਸ. ਹਰਦੀਪ ਸਿੰਘ ਸਿੱਧੂ, ਚੇਅਰਮੈਨ ਖਪਤਕਾਰ ਫੋਰਮ ਸ. ਅਮਰਿੰਦਰ ਸਿੰਘ ਸਿੱਧੂ ਅਤੇ ਖੇਡ ਵਿਭਾਗ ਵੱਲੋਂ ਫੁੱਟਬਾਲ ਕੋਚ ਮਨਜਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।  

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD