Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ

ਧੀਆਂ ਦੀ ਲੋਹੜੀ ਪ੍ਰੋਗਰਾਮ ਤਹਿਤ ਨਵ-ਜੰਮੀਆਂ ਧੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

Web Admin

Web Admin

5 Dariya News

ਫਿਰੋਜ਼ਪੁਰ , 07 Jan 2021

Last updated on: Jan 07, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ ਤਹਿਤ ਅੱਜ ਝੁੱਗੀ ਝੋਪੜੀਆਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਵਰਚੂਅਲ ਸਮਾਗਮ ਰਾਹੀਂ ਚੰਡੀਗੜ੍ਹ ਤੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ ਵੀ.ਸੀ. ਰਾਹੀਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ 1 ਲੱਖ ਤੋਂ ਵਧ ਝੁੱਗੀ-ਝੌਂਪੜੀ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਮਿਲਣਗੇ ਅਤੇ ਝੁੱਗੀ ਝੋਪੜੀਆਂ ਵਾਲਿਆਂ ਨੂੰ ਹੋਰ ਸਹੂਲਤਾ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਮੀਟਰ, ਧੀਆਂ ਦੀ ਲੋਹੜੀ, ਸਪੋਰਟਸ ਕਿੱਟਾਂ ਦੀ ਵੰਡ, ਈ-ਦਾਖਲ ਪੋਰਟਲ ਆਦਿ ਪ੍ਰੋਜੈਕਟਾਂ ਦੀ ਸ਼ੁਰੂਆਤ  ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾ ਸੂਬਾ ਹੈ ਜ਼ੋ ਕਿ ਫੋਰ-ਜੀ ਸਮਾਰਟ ਮੀਟਰ ਲਿਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਮੀਟਰ ਦੀ ਰੀਡਿੰਗ, ਲੋਡ ਅਪਗ੍ਰੇਡ ਕਰਨ, ਪ੍ਰੀਪੇਡ ਤੇ ਪੋਸਟਪੇਡ ਮੀਟਰ ਆਦਿ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ।ਇਸ ਤੋਂ ਇਲਾਵਾ ਮੁੱਖ ਮੰਤਰੀ ਈ-ਦਾਖਲ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਤੇ ਸੂਬਾ ਵਾਸੀ ਆਪਣੀ ਸ਼ਿਕਾਇਤ ਦਾਖਲ ਕਰਕੇ ਇਨਸਾਫ ਪ੍ਰਾਪਤ ਕਰ ਸਕਣਗੇ। 

ਉਨ੍ਹਾਂ ਕਿਹਾ ਕਿ ਹੁਣ 5 ਲੱਖ ਰੁਪਏ ਤੱਕ ਦੀ ਸ਼ਿਕਾਇਤ ਲਈ ਪੋਰਟਲ `ਤੇ ਮੁਫਤ ਦਾਖਲ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮੀਡੀਏਸ਼ਨ ਸੈਂਟਰ ਵੀ ਬਣਾਏ ਜਾਣਗੇ।ਕੈਪਟਨ ਅਮਰਿੰਦਰ ਸਿੰਘ  ਧੀਆਂ ਦੀ ਲੋਹੜੀ ਪ੍ਰੋਗਰਾਮ ਦੀ ਸ਼ੁਰਆਤ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਹੋਰ ਮਜਬੂਤੀ ਮਿਲੇਗੀ ਤੇ ਔਰਤਾਂ ਦਾ ਮਨੋਬਲ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੇ-ਲੜਕੀ ਦੇ ਅੰਤਰ ਨੂੰ ਖਤਮ ਕਰਨ ਲਈ ਇਹ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕ੍ਰਮਵਾਰ ਹਰੇਕ ਜ਼ਿਲ੍ਹੇ  ਵਿਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤੰਦਰੁਸਤ ਮਿਸ਼ਨ ਦੇ ਉਦੇਸ਼ ਨੂੰ ਬੁਰ ਪਾਉਂਦਿਆਂ ਨੋਜਵਾਨਾ ਨੂੰ ਖੇਡਾਂ ਨਾਲ ਜ਼ੋੜਨ ਲਈ ਸੂਬੇ ਵਿਚ 2500 ਕ੍ਰਿਕਟ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਦੀ ਸ਼ੁਰੂਆਤ ਅੱਜ ਉਨ੍ਹਾਂ ਨੇ 5 ਨੋਜਵਾਨਾਂ ਨੂੰ ਆਪਣੀ ਹੱਥੀਂ ਕ੍ਰਿਕਟ ਦੀਆਂ ਕਿੱਟਾਂ ਦੇ ਕੇ ਕੀਤੀ।ਵਰਚੂਅਲ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੁਸ਼ਣ ਆਸ਼ੂ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੈਡਮ ਅਰੁਨਾ ਚੌਧਰੀ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਵਰਚੂਅਲ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ, ਐਸ.ਈ. ਪੰਜਾਬ ਸਟੇਟ ਪਾਵਰ ਕਾਰੋਪਰੇਸ਼ਨ ਲਿਮਿਟਡ ਸ੍ਰੀ ਦਮਨਜੀਤ ਸਿੰਘ ਤੂਰ, ਐਕਸੀਅਨ ਸ੍ਰੀ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD