Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਵਾਂਸ਼ਹਿਰ ਵਿਖੇ ਵਿਸ਼ਾਲ ਖੇਡ ਕੰਪਲੈਕਸ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

ਕਿਹਾ, ਦੁਆਬਾ ਖੇਤਰ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋਵੇਗਾ ਵਿਸ਼ਵ ਪੱਧਰੀ ਖੇਡ ਕੰਪਲੈਕਸ

Web Admin

Web Admin

5 Dariya News

ਨਵਾਂਸ਼ਹਿਰ , 07 Jan 2021

Last updated on: Jan 07, 2021, 00:00 IST

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ‘ਖੇਲੋ ਇੰਡੀਆ’ ਤਹਿਤ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਿਸ਼ਾਲ ‘ਸਟੇਟ ਆਫ ਦ ਆਰਟ ਸਪੋਰਟਸ ਕੰਪਲੈਕਸ’ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਐਮ. ਪੀ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐਸ. ਐਸ. ਪੀ ਅਲਕਾ ਮੀਨਾ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦੁਆਬਾ ਖੇਤਰ ਦੇ ਨੌਜਵਾਨਾਂ ਲਈ ਇਹ ਵਿਸ਼ਵ ਪੱਧਰੀ ਖੇਡ ਕੰਪਲੈਕਸ ਵਰਦਾਨ ਸਿੱਧ ਹੋਵੇਗਾ। ਇਹ ਸਾਲ ਪੰਜਾਬ ਦੇ ਖੇਡਾਂ ਦੇ ਖੇਤਰ ਵਿਚ ਇਕ ਲਾਮਿਸਾਲ ਵਰਾ ਹੋਵੇਗਾ। ਉਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਵੱਡੇ ਪ੍ਰਾਜੈਕਟ ਉਲੀਕੇ ਗਏ ਹਨ। ਇਸੇ ਤਹਿਤ ਸੂਬੇ ਵਿਚ ਅੱਜ 2500 ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੱਖਾਂ ਨੌਜਵਾਨ ਖੇਡਾਂ ਨਾਲ ਜੁੜਨਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਤਹਿਤ ਇਥੇ 500 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਯੂਨੀਵਰਸਿਟੀ ਬਣਾਈ ਜਾ ਰਹੀ ਹੈ। ਇਸੇ ਤਰਾਂ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਤਗਮਾ ਜੇਤੂਆਂ ਨੂੰ ਵੱਡੇ ਇਨਾਮ ਅਤੇ ਸਰਕਾਰੀ ਨੌਕਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੌਰਾਨ ਉਨਾਂ ਨਵਾਂਸ਼ਹਿਰ ਅਤੇ ਬਲਾਚੌਰ ਵਿਚ ਨਵੇਂ ਖੇਡ ਪ੍ਰਾਜੈਕਟ ਲਿਆਉਣ ਦਾ ਵੀ ਐਲਾਨ ਕੀਤਾ, ਜਿਸ ਵਿਚ ਨਵਾਂਸ਼ਹਿਰ ਲਈ ਫੁੱਟਬਾਲ ਟਰਫ ਵੀ ਸ਼ਾਮਿਲ ਹੈ।ਐਮ. ਪੀ ਮੰਤਰੀ ਮਨੀਸ਼ ਤਿਵਾੜੀ ਨੇ ਇਸ ਮੌਕੇ ਕਿਹਾ ਕਿ ਇਹ ਖੇਡ ਕੰਪਲੈਕਸ ਨੌਜਵਾਨ ਪੀੜੀ ਦੀ ਸਿਹਤ ਲਈ ਵੱਡੀ ਉਪਲਬੱਧੀ ਹੈ। ਉਨਾਂ ਕਿਹਾ ਕਿ ਖੇਡ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਥੇ ਖੇਡ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਅੱਜ ਉਨਾਂ ਵੱਲੋਂ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਨਾਲ ਨੌਜਵਾਨ ਜਿਥੇ ਨਸਿਆਂ ਤੋਂ ਦੂਰ ਰਹਿਣਗੇ, ਉਥੇ ਖੇਡਾਂ ਦੇ ਖੇਤਰ ਵਿਚ ਵਿਸ਼ਵ ਪੱਧਰ ’ਤੇ ਮੱਲਾਂ ਮਾਰਨਗੇ। ਉਨਾਂ ਦੱਸਿਆ ਕਿ ਇਸ ਵਿਸ਼ਾਲ ਖੇਡ ਕੰਪਲੈਕਸ ਵਿਚ ਬਹੁਮੰਤਵੀ ਇਨਡੋਰ ਹਾਲ, ਸਿੰਥੈਟਿਕ ਟਰੈਕ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਜਿਮਨੇਜ਼ੀਅਮ ਤੋਂ ਇਲਾਵਾ ਬੈਡਮਿੰਟਨ, ਸਕੂਐਸ਼, ਬਾਕਸਿੰਗ, ਜਿਮਨਾਸਟਿਕ, ਵਾਲੀਬਾਲ, ਬਾਸਕਿਟਬਾਲ, ਜੂਡੋ, ਬਿਲੀਅਰਡਜ਼, ਟੇਬਲ ਟੈਨਿਸ, ਸਕੇਟਿੰਗ ਆਦਿ ਦਰਜਨ ਦੇ ਕਰੀਬ ਇਨਡੋਰ ਖੇਡਾਂ ਦੀ ਸਹੂਲਤ ਉਪਲਬੱਧ ਹੋਵੇਗੀ।

ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਇਸ ਵੱਕਾਰੀ ਪ੍ਰਾਜੈਕਟ ਨਾਲ ਨਵਾਂਸ਼ਹਿਰ ਇਕ ਖੇਡ ਹੱਬ ਵਜੋਂ ਉੱਭਰੇਗਾ ਅਤੇ ਇਹ ਵਿਸ਼ਵ ਪੱਧਰੀ ਖੇਡ ਕੰਪਲੈਕਸ ਖਿੱਤੇ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋਵੇਗਾ। ਉਨਾਂ ਦੱਸਿਆ ਕਿ ਇਸ ਖੇਡ ਕੰਪਲੈਕਸ ਲਈ ਭਾਰਤ ਸਰਕਾਰ ਕੋਲੋਂ 4.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਧਰਤੀ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਅਤੇ ਊਰਜਾ ਹੈ, ਪਰੰਤੂ ਖੇਡ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਉਨਾਂ ਨੂੰ ਆਪਣੀ ਪ੍ਰਤਿਭਾ ਉਜਾਗਰ ਕਰਨ ਦਾ ਮੌਕਾ ਨਹੀਂ ਸੀ ਮਿਲਦਾ ਅਤੇ ਹੁਣ ਉਨਾਂ ਨੂੰ ਇਕ ਵਿਸ਼ਾਲ ਮੰਚ ਮੁਹੱਈਆ ਹੋਵੇਗਾ। ਉਨਾਂ ਕਿਹਾ ਕਿ ਜ਼ਿਲੇ ਦੇ ਨੌਜਵਾਨਾਂ ਦੀ ਬਿਹਤਰੀ ਲਈ ਉਨਾਂ ਵੱਲੋਂ ਉਲੀਕੇ ਗਏ ਪ੍ਰਾਜੈਕਟਾਂ ਵਿਚੋਂ ਇਹ ਉਨਾਂ ਦਾ ‘ਡਰੀਮ ਪ੍ਰਾਜੈਕਟ’ ਹੈ, ਜੋ ਜਲਦ ਹੀ ਮੁਕੰਮਲ ਕਰ ਕੇ ਜ਼ਿਲਾ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇਸ ਮੌਕੇ ਕਿਹਾ ਕਿ ਨਵਾਂਸ਼ਹਿਰ ਵਿਚ ਬਣਨ ਵਾਲਾ ਖੇਡ ਕੰਪਲੈਕਸ ਜ਼ਿਲੇ ਦੇ ਨੌਜਵਾਨਾਂ ਲਈ ਹੀ ਨਹੀਂ ਬਲਕਿ ਲਾਗਲੇ ਜ਼ਿਲਿਆਂ ਦੇ ਨੌਜਵਾਨਾਂ ਲਈ ਵੀ ਚਾਨਣ ਮੁਨਾਰਾ ਬਣੇਗਾ। ਉਨਾਂ ਇਸ ਉਪਲਬੱਧੀ ਲਈ ਨੌਜਵਾਨ ਵਿਧਾਇਕ ਅੰਗਦ ਸਿੰਘ ਨੂੰ ਵਧਾਈ ਦਿੰਦਿਆਂ ਖੇਡ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਪੰਜਾਬ ਲਾਰਜ ਸਕੇਲ ਇੰਡਸਟਰੀ ਦੇ ਚੇਅਰਮੈਨ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਮਨਜੀਤ ਸਿੰਘ ਨਿੱਝਰ, ਮੈਂਬਰ ਯੂਥ ਵਿਕਾਸ ਬੋਰਡ ਆਂਚਲ ਅਰੋੜਾ, ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿਘ ਜੌਹਲ, ਤਹਿਸੀਲਦਾਰ ਕੁਲਵੰਤ ਸਿੰਘ, ਜ਼ਿਲਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਐਕਸੀਅਨ ਖੇਡ ਵਿਭਾਗ ਸੰਜੇ ਮਹਾਜਨ, ਐਸ. ਡੀ. ਓ ਖੇਡ ਵਿਭਾਗ ਅਮਰਦੀਪ ਸਿੰਘ ਰੰਧਾਵਾ, ਈ. ਓ ਰਾਮ ਪ੍ਰਕਾਸ਼, ਬੀ. ਡੀ. ਪੀ. ਓ ਰਾਜੇਸ਼ ਚੱਢਾ, ਰਾਣਾ ਕੁਲਦੀਪ, ਚੌਧਰੀ ਹਰਬੰਸ ਲਾਲ, ਤਜਿੰਦਰ ਕੌਰ ਜ਼ਿਲਾ ਮਹਿਲਾ ਪ੍ਰਧਾਨ, ਸਾਬਕਾ ਕੌਂਸਲਰ ਗੁਰਦੇਵ ਕੌਰ, ਰਚਨਾ ਛਾਬੜਾ ਤੇ ਕੁਲਵੰਤ ਕੌਰ, ਜੋਗਿੰਦਰ ਸਿੰਘ ਭਗੌਰਾਂ, ਜੋਗਿੰਦਰ ਛੋਕਰ, ਵਿਕਾਸ ਸੋਨੀ, ਸਚਿਨ ਦੀਵਾਨ, ਕਲਾਧਾਰ, ਪਰਵੀਨ ਭਾਟੀਆ, ਬਿੱਟੂ ਬਜਾਜ, ਰਘੁਬੀਰ ਪਾਬਲਾ, ਲਲਿਤ ਸ਼ਰਮਾ, ਸਾਬਕਾ ਕੌਂਸਲਰ ਬਲਵੀਰ ਸਿੰਘ ਸੈਣੀ, ਰਾਜੇਸ਼ ਗਾਬਾ, ਜਤਿੰਦਰ ਬਾਲੀ, ਯਾਦਵਿੰਦਰ ਸਿੰਘ ਲਾਦੀਆਂ ਅਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।  

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD