Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ : ਮਨੋਜ ਅਰੋੜਾ

ਸੰਸਦ ਮੈਂਬਰ, ਮੇਅਰ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਨੇ ਸੰਭਾਲਿਆ ਅਹੁਦਾ

Web Admin

Web Admin

5 Dariya News

ਜਲੰਧਰ , 09 Jan 2021

Last updated on: Jan 09, 2021, 00:00 IST

ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਮਨੋਜ ਅਰੋੜਾ ਨੇ ਅੱਜ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕਾਂ ਸੁਸ਼ੀਲ ਰਿੰਕੂ, ਰਾਜਿੰਦਰ ਬੇਰੀ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ ਸ਼੍ਰੀ ਜਗਬੀਰ ਸਿੰਘ ਬਰਾੜ ਅਤੇ ਹੋਰਨਾਂ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਇਸ ਦਫ਼ਤਰ ਦੀਆਂ ਸੇਵਾਵਾਂ ਦਾ ਬਾਕਾਇਦਾ ਇਸਤੇਮਾਲ ਕੀਤਾ ਜਾਵੇਗਾ। ਇਸ ਅਹੁਦੇ ਲਈ ਚੁਣੇ ਜਾਣ 'ਤੇ ਸ਼੍ਰੀ ਅਰੋੜਾ ਨੇ ਕਾਂਗਰਸ ਹਾਈਕਮਾਨ ਵਿਸ਼ੇਸ਼ ਕਰ ਕੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੂਰੀ ਇਮਾਨਦਾਰੀ ਤੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਰਿੰਕੂ ਤੇ ਰਜਿੰਦਰ ਬੇਰੀ, ਮੇਅਰ ਨਗਰ ਨਿਗਮ, ਜਲੰਧਰ ਜਗਦੀਸ਼ ਰਾਜ ਰਾਜਾ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਅਤੇ ਹੋਰਨਾਂ ਨੇ ਸ਼੍ਰੀ ਅਰੋੜਾ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਰੋੜਾ ਕੋਲ ਯੂਥ ਕਾਂਗਰਸ ਅਤੇ ਕਾਂਗਰਸ ਪਾਰਟੀ ਦਾ ਆਗੂ ਹੋਣ ਤੋਂ ਇਲਾਵਾ ਲੰਬੇ ਸਮੇਂ ਲਈ ਨਗਰ ਕੌਂਸਲਰ ਹੋਣ ਦਾ ਤਜ਼ੁਰਬਾ ਵੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਪਣੇ ਪ੍ਰਸ਼ਾਸਕੀ ਅਤੇ ਸਿਆਸੀ ਤਜ਼ਰਬੇ ਨਾਲ ਸ਼੍ਰੀ ਅਰੋੜਾ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਦਰਮਿਆਨ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਬੰਧਕੀ ਕੰਮਾਂ ਲਈ ਇੱਕ ਪੁਲ ਵਜੋਂ ਕੰਮ ਕਰਨ ਵਿੱਚ ਸਹਾਇਕ ਸਾਬਤ ਹੋਣਗੇ ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD