Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵਿਸ਼ਵ ਪੱਧਰ 'ਤੇ ਦੇਸ਼ ਦਾ ਨਾਮ ਚਮਕਾਇਆ; ਖੇਡ ਜਗਤ 'ਚ ਜੁੜੀਆਂ ਅਹਿਮ ਪ੍ਰਾਪਤੀਆਂ

ਸਾਲ 2020 ਦੌਰਾਨ ਰਾਸ਼ਟਰੀ, ਅੰਤਰਰਾਸ਼ਟਰੀ, ਆਲ ਇੰਡੀਆ ਅੰਤਰ ਯੂਨੀਵਰਸਿਟੀ ਅਤੇ ਖੇਲੋ ਇੰਡੀਆ ਖੇਡਾਂ 'ਚ ਕੁਲ 133 ਤਮਗ਼ੇ ਝਟਕੇ

Web Admin

Web Admin

5 Dariya News

ਘੜੂੰਆਂ , 09 Jan 2021

Last updated on: Jan 09, 2021, 00:00 IST

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪਿਛਲੇ ਵਰ੍ਹੇ ਦੌਰਾਨ ਜਿੱਥੇ ਵੱਖ-ਵੱਖ ਖੇਤਰਾਂ 'ਚ ਕੀਰਤੀਮਾਨ ਸਥਾਪਿਤ ਕੀਤੇ ਉਥੇ ਹੀ ਖੇਡਾਂ ਦੇ ਖੇਤਰ 'ਚ ਵੀ ਸਾਲ-2020 ਪ੍ਰਾਪਤੀਆਂ ਭਰਪੂਰ ਰਿਹਾ। 'ਵਰਸਿਟੀ ਦੇ ਖਿਡਾਰੀਆਂ ਨੇ ਕੌਮੀ, ਕੌਮਾਤਰੀ, ਆਲ ਇੰਡੀਆ ਅੰਤਰ ਯੂਨੀਵਰਸਿਟੀ ਪੱਧਰ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਖੇਲੋ ਇੰਡੀਆ ਮਿਸ਼ਨ ਤਹਿਤ ਪਹਿਲੀ ਵਾਰ ਕਰਵਾਈਆਂ ਖੇਲੋ ਇੰਡੀਆ ਗੇਮਜ਼-2020 'ਚ ਸ਼ਲਾਘਾਯੋਗ ਪ੍ਰਦਰਸ਼ਨ ਰਿਹਾ ਹੈ। ਯੂਨੀਵਰਸਿਟੀ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਪੱਧਰ 'ਤੇ ਕੁੱਲ 9 ਮੈਡਲ, ਨੈਸ਼ਨਲ ਪੱਧਰ 'ਤੇ 25 ਅਤੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ 'ਚ ਕੁੱਲ 93 ਮੈਡਲ 'ਵਰਸਿਟੀ ਦੀ ਝੋਲੀ ਪਾਏ ਹਨ ਜਦਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਕੁੱਲ 6 ਤਮਗ਼ੇ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਸਾਲ 2021 ਦਾ ਆਗ਼ਾਜ਼ ਵੀ ਸੋਨ ਤਮਗ਼ੇ ਨਾਲ ਹੋਇਆ ਹੈ। 'ਵਰਸਿਟੀ ਦੇ ਖਿਡਾਰੀ ਆਸਿਫ਼ ਅਲੀ ਖ਼ਾਨ ਨੇ ਛੱਤੀਸਗੜ੍ਹ ਸੀਨੀਅਰ ਸਟੇਟ ਪਾਵਰ ਲਿਫ਼ਟਿੰਗ  ਚੈਂਪੀਅਨਸ਼ਿਪ 'ਚ ਕੁੱਲ 920 ਵਜ਼ਨ ਚੁੱਕਦਿਆਂ ਸੋਨ ਤਮਗ਼ਾ ਆਪਣੇ ਨਾਮ ਕੀਤਾ ਹੈ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।ਡਾ. ਬਾਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਦੇਸ਼ ਦੀ ਪ੍ਰਤੀਨਿਧਤਾ ਕਰਦਿਆਂ 'ਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 'ਵਰਸਿਟੀ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ 3 ਸੋਨ, 3 ਚਾਂਦੀ ਅਤੇ 3 ਕਾਂਸੀ ਸਮੇਤ ਕੁੱਲ 9 ਤਮਗ਼ੇ ਹਾਸਲ ਕੀਤੇ ਹਨ ਜਦਕਿ ਨੈਸ਼ਨਲ ਪੱਧਰੀ ਚੈਂਪੀਅਨਸ਼ਿਪਾਂ 'ਚ 16 ਸੋਨ, 4 ਚਾਂਦੀ ਅਤੇ 5 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 25 ਮੈਡਲ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਪੱਧਰ ਦੀਆਂ ਖੇਡਾਂ 'ਚ 'ਵਰਸਿਟੀ ਦੇ ਖਿਡਾਰੀਆਂ ਨੇ ਬਾ-ਕਮਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ 26 ਸੋਨ, 28 ਚਾਂਦੀ ਅਤੇ 39 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 93 ਮੈਡਲਾਂ 'ਤੇ ਕਬਜ਼ਾ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ।ਡਾ. ਬਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਭੁਵਨੇਸ਼ਵਰ ਵਿਖੇ ਕਰਵਾਈਆਂ 'ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼' 'ਚ 'ਵਰਸਿਟੀ ਦੇ ਖਿਡਾਰੀਆਂ ਨੇ ਚੰਗੀ ਖੇਡ ਪ੍ਰਤਿਭਾ ਦਾ ਸਬੂਤ ਦਿੰਦਿਆਂ ਵੱਖ-ਵੱਖ ਮੁਕਾਬਲਿਆਂ 'ਚ 1 ਗੋਲਡ, 3 ਸਿਲਵਰ ਅਤੇ 2 ਬ੍ਰਾਂਜ਼ ਮੈਡਲਾਂ ਸਮੇਤ ਕੁੱਲ 6 ਤਮਗ਼ੇ 'ਵਰਸਿਟੀ ਦੀ ਝੋਲੀ ਪਾਏ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ 'ਵਰਸਿਟੀ ਦੀ ਖਿਡਾਰਣ ਸੁਸ਼ਮਾ ਨੇ ਮੁੱਕੇਬਾਜ਼ੀ ਦੇ 81 ਕਿਲੋਗ੍ਰਾਮ ਭਾਰ ਵਰਗ 'ਚ ਸੋਨ ਤਮਗ਼ਾ ਆਪਣੇ ਨਾਮ ਕਰਿਆ ਜਦਕਿ 69 ਕਿਲੋਗ੍ਰਾਮ ਭਾਰ ਵਰਗ ਅਧੀਨ ਖਿਡਾਰਣ ਅੰਮ੍ਰਿਤ ਨੇ ਚਾਂਦੀ ਦਾ ਤਮਗ਼ਾ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਮੁੱਕੇਬਾਜ਼ੀ ਮੁਕਾਬਲਿਆਂ 'ਚ 49 ਕਿਲੋਗ੍ਰਾਮ ਭਾਰ ਵਰਗ ਅਧੀਨ ਹਰਵਿੰਦਰ ਸਿੰਘ ਨੇ ਸਿਲਵਰ ਮੈਡਲ ਹਾਸਲ ਕੀਤਾ ਜਦਕਿ 52 ਕਿਲੋ ਭਾਰ ਵਰਗ ਅਧੀਨ ਅਜੇ ਨੇ ਬ੍ਰਾਂਜ਼ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਦੱਸਿਆ ਕਿ ਰਗਬੀ 7ਸਾਈਡ 'ਚ 'ਵਰਸਿਟੀ ਦੀ ਟੀਮ ਨੇ ਦੂਜੇ ਸਥਾਨ 'ਤੇ ਰਹਿੰਦਿਆਂ ਚਾਂਦੀ ਦਾ ਤਮਗ਼ਾ ਹਾਸਲ ਕੀਤਾ।ਵੱਖ-ਵੱਖ ਚੈਂਪੀਅਨਸ਼ਿਪਾਂ ਦੀਆਂ ਓਵਰਆਲ ਟਰਾਫ਼ੀਆਂ ਸਬੰਧੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਾ. ਬਾਵਾ ਨੇ ਦੱਸਿਆ ਕਿ 'ਵਰਸਿਟੀ ਦੇ ਖਿਡਾਰੀਆਂ ਨੇ ਜਿਥੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਬੈਸਟ ਫ਼ਿਜ਼ੀਕ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ਉਥੇ ਹੀ ਮਿਸਟਰ ਏ.ਆਈ.ਯੂ ਐਵਾਰਡ ਵੀ 'ਵਰਸਿਟੀ ਦੇ ਖਿਡਾਰੀ ਹਿੱਸੇ ਆਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੋਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 'ਚ 'ਵਰਸਿਟੀ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਜਦਕਿ ਆਲ ਇੰਡੀਆ ਵੇਟਲਿਫ਼ਟਿੰਗ ਚੈਂਪੀਅਨਸ਼ਿਪ ਦੌਰਾਨ 'ਵਰਸਿਟੀ ਦੀ ਟੀਮ ਤੀਜੇ ਸਥਾਨ 'ਤੇ ਕਾਬਜ਼ ਹੋਣ 'ਚ ਕਾਮਯਾਬ ਰਹੀ। ਇਸੇ ਤਰ੍ਹਾਂ ਆਲ ਇੰਡੀਆ ਕਵਾਨ ਕੀ ਡੂ ਚੈਂਪੀਅਨਸ਼ਿਪ ਦੌਰਾਨ 'ਵਰਸਿਟੀ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੂਜਾ ਸਥਾਨ ਹਾਸਲ ਕਰਨ 'ਚ ਕਾਮਯਾਬ ਰਹੀਆਂ ਜਦਕਿ ਆਲ ਇੰਡੀਆ ਪਾਵਰਲਿਫ਼ਟਿੰਗ ਚਂੈਪੀਅਨਸ਼ਿਪ ਦੌਰਾਨ ਲੜਕਿਆਂ ਦੀ ਟੀਮ ਨੇ ਓਵਰਆਲ ਟਰਾਫ਼ੀ ਆਪਣੇ ਨਾਮ ਕੀਤੀ ਅਤੇ ਲੜਕੀਆਂ ਦੇ ਵਰਗ 'ਚ 'ਵਰਸਿਟੀ ਦੂਜੇ ਸਥਾਨ 'ਤੇ ਕਾਬਜ਼ ਰਹੀ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਅੰਤਰਯੂਨੀਵਰਸਿਟੀ ਵੁੱਡਬਾਲ ਅਤੇ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ ਵੀ ਆਪਣੇ ਨਾਮ ਕਰਦਿਆਂ 'ਵਰਸਿਟੀ ਦੇ ਖਿਡਾਰੀਆਂ ਨੇ ਖੇਡ ਜਗਤ 'ਚ ਵਿਲੱਖਣ ਮੀਲ ਪੱਥਰ ਸਥਾਪਿਤ ਕੀਤਾ ਹੈ।ਇਸ ਸਬੰਧੀ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 'ਵਰਸਿਟੀ ਦਾ ਉਦੇਸ਼ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮਿਆਰੀ ਪ੍ਰੋਫੈਸ਼ਨਲ ਐਜੂਕੇਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਅਤੇ ਹੋਰਨਾਂ ਸੱਭਿਆਚਾਰਕ ਗਤੀਵਿਧੀਆਂ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 'ਵਰਸਿਟੀ ਵੱਲੋਂ ਹਰ ਸਾਲ ਵਿਸ਼ੇਸ਼ ਬਜ਼ਟ ਰਾਖਵਾਂ ਰੱਖਿਆ ਜਾਂਦਾ ਹੈ ਅਤੇ ਮੇਜਰ ਧਿਆਨ ਚੰਦ ਸਕਾਲਰਸ਼ਿਪ ਸਕੀਮ ਅਧੀਨ 2.5 ਕਰੋੜ ਦੀ ਵਜ਼ੀਫ਼ਾ ਰਾਸ਼ੀ ਹੋਣਹਾਰ ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ। ਸ. ਸੰਧੂ ਨੇ ਦੱਸਿਆ ਕਿ ਵਜ਼ੀਫ਼ਾ ਸਕੀਮ ਦਾ ਲਾਭ 300 ਤੋਂ ਜ਼ਿਆਦਾ ਖਿਡਾਰੀ ਲੈ ਰਹੇ ਹਨ, ਜਿਸ ਅਧੀਨ ਉਨ੍ਹਾਂ ਨੂੰ 40 ਤੋਂ 100 ਫ਼ੀਸਦੀ ਫ਼ੀਸ ਰਿਆਇਤ, ਹੋਸਟਲ ਫ਼ੀਸ, ਡਾਇਟ ਫ਼ੀਸ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ ਦੇ ਕੋਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD