Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ : ਅਰੁਨਾ ਚੌਧਰੀ

Web Admin

Web Admin

5 Dariya News

ਚੰਡੀਗੜ੍ਹ , 09 Jan 2021

Last updated on: Jan 09, 2021, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕਿਹਾ ਕਿ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਸਾਂਝੇ ਯਤਨਾਂ ਸਦਕਾ ਜਨਮ ਸਮੇਂ ਲਿੰਗ ਅਨੁਪਾਤ (ਐਸ.ਆਰ.ਬੀ.) ਵਿੱਚ ਨਿਰੰਤਰ ਸੁਧਾਰ ਦਰਜ ਕੀਤਾ ਗਿਆ ਹੈ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਐਚਐਮਆਈਐਸ ਦੇ ਅੰਕੜਿਆਂ ਅਨੁਸਾਰ ਜਨਮ ਸਮੇਂ ਲਿੰਗ ਅਨੁਪਾਤ ਵਿੱਚ 19 ਅੰਕ ਦਾ ਸੁਧਾਰ ਦਰਜ ਕੀਤਾ ਗਿਆ ਹੈ, ਜੋ ਸਾਲ 2018-19 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ 901 ਲੜਕੀਆਂ ਤੋਂ ਸੁਧਰ ਕੇ ਸਾਲ 2019-20 ਵਿੱਚ ਇਕ ਹਜ਼ਾਰ ਲੜਕਿਆਂ ਦੀ ਤੁਲਨਾ ਵਿੱਚ 920 ਲੜਕੀਆਂ ਹੋ ਗਿਆ। ਇਹ ਵਾਧਾ ਸਾਲ 2013-14 ਤੋਂ ਦੇਖਿਆ ਗਿਆ। ਵਿੱਤੀ ਵਰੇ 2013-14 ਦੌਰਾਨ ਜਨਮ ਸਮੇਂ ਲਿੰਗ ਅਨੁਪਾਤ ਇਕ ਹਜ਼ਾਰ ਲੜਕਿਆਂ ਪਿੱਛੇ 890 ਲੜਕੀਆਂ ਸੀ, ਜੋ ਵਿੱਤੀ ਵਰੇ 2018-19 ਵਿੱਚ ਸੁਧਰ ਕੇ 901 ਲੜਕੀਆਂ ਹੋ ਗਿਆ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨਾਂ ਦਾ ਉਦੇਸ਼ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣਾ ਹੈ। ਇਨਾਂ ਗਤੀਵਿਧੀਆਂ ਵਿੱਚ ਕੌਮਾਂਤਰੀ ਬਾਲੜੀ ਦਿਵਸ ਮਨਾਉਣਾ, ਰੋਡ ਸ਼ੋਅ, ਆਊਟਰੀਚ ਅਧੀਨ ਮੈਰਾਥਨ ਅਤੇ ਰੈਲੀਆਂ, ਵਾਲ ਪੇਂਟਿੰਗਜ਼, ਕੰਬਲ ਵੰਡਣ ਦੇ ਨਾਲ-ਨਾਲ ਲੜਕੀ ਦੇ ਜਨਮ ਸਮੇਂ ਲੋਹੜੀ ਦਾ ਵਿਸ਼ੇਸ਼ ਜਸ਼ਨ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਸ਼ਾਮਲ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜਨਵਰੀ, 2019 ਤੋਂ 7 ਜਨਵਰੀ, 2021 ਦਰਮਿਆਨ ਜਨਮੀਆਂ ਲੜਕੀਆਂ ਨੂੰ ਲੋਹੜੀ ਦੇ ਤਿਉਹਾਰ ’ਤੇ ਸਨਮਾਨਿਤ ਕੀਤਾ ਅਤੇ ਲੜਕੀਆਂ ਦੇ ਜਨਮ ਸਬੰਧੀ ਜਸ਼ਨਾਂ ਲਈ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉਤੇ ਸਮਾਗਮ ਵੀ ਕਰਵਾਏ ਜਾਣਗੇ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਲਾਕੇ ਦੇ ਲਿੰਗ ਅਨੁਪਾਤ ਨੂੰ ਦਰਸਾਉਣ ਲਈ ਪੈਂਫਲੈਟਾਂ ਦੀ ਵੰਡ, ਮੋਬਾਈਲ ਪ੍ਰਦਰਸ਼ਨੀ ਵੈਨਾਂ ਚਲਾਉਣ ਅਤੇ ਗੁੱਡਾ-ਗੁੱਡੀ ਬੋਰਡ ਲਗਾਉਣ ਦੇ ਰੂਪ ਵਿੱਚ ਪਿੰਡ, ਬਲਾਕ ਅਤੇ ਜ਼ਿਲਾ ਪੱਧਰ ’ਤੇ ਵਿਆਪਕ ਮੀਡੀਆ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕੋਵਿਡ-19 ਦੌਰਾਨ ਜ਼ਿਲਿਆਂ ਵਿੱਚ ਵਿਆਪਕ ਤੌਰ ’ਤੇ ਮਾਸਕਾਂ ਦੇ ਨਾਲ ਨਾਲ ਸੈਨੇਟਰੀ ਪੈਡ ਵੀ ਵੰਡੇ ਗਏ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲਿਆਂ ਵਿੱਚ ਮਾਸਕਾਂ ਦੇ ਨਾਲ ਨਾਲ ਵੱਡੇ ਪੱਧਰ ਉਤੇ ਸੈਨੇਟਰੀ ਨੈਪਕਿਨਾਂ ਦੀ ਵੰਡ ਕੀਤੀ ਗਈ। ਉਨਾਂ ਦੱਸਿਆ ਕਿ ਵਿਭਾਗ ਦੇ ਮੈਸਕਟ ‘ਸੁੱਖੀ ਭੈਣਜੀ’ (ਮਦਦਗਾਰ ਆਂਗਨਵਾੜੀ ਵਰਕਰ) ਰਾਹੀਂ ਚੰਗੇ ਪੋਸ਼ਣ, ਸਾਂਭ-ਸੰਭਾਲ, ਬਾਲ ਸੁਰੱਖਿਆ ਅਤੇ ਬਿਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਬਾਕਾਇਦਾ ਆਧਾਰ ਉਤੇ ਆਨਲਾਈਨ ਸੁਨੇਹੇ ਜਾਰੀ ਕੀਤੇ ਜਾਂਦੇ ਹਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD