Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਚਾਇਤਾਂ, ਸ਼ਹਿਰੀ ਸਥਾਨਕ ਸਰਕਾਰਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਮਹਿਲਾ ਸਸ਼ਕਤੀਕਰਨ ਪ੍ਰਤੀ ਕੈਪਟਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

ਘੁੜਕਾ ਵਿਖੇ ਧੀਆਂ ਦੀ ਲੋਹੜੀ ਮਨਾਈ

Web Admin

Web Admin

5 Dariya News

ਜਲੰਧਰ , 09 Jan 2021

Last updated on: Jan 09, 2021, 00:00 IST

ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਸ਼੍ਰੀ ਰਜਿੰਦਰ ਬੇਰੀ ਅਤੇ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਲੋਕਾਂ ਨੂੰ ਬੱਚੀਆਂ ਨੂੰ ਬਚਾਉਣ ਲਈ ਅੱਗੇ ਆ ਕੇ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਬਰਾਬਰ ਦੀਆਂ ਹਿੱਸੇਦਾਰ ਬਣ ਸਕਣ।ਐਨਜੀਓ ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਵੱਲੋਂ ਘੁੜਕਾ ਵਿਖੇ ਆਯੋਜਿਤ ‘ਧੀਆਂ ਦੀ ਲੋਹੜੀ’ ਦੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਨੇ ਕਿਹਾ ਕਿ ਭਾਰਤ ਨੂੰ ਵਿਸ਼ਵ ਵਿੱਚ ਮੋਹਰੀ ਦੇਸ਼ ਬਣਾਉਣ ਲਈ ਲੜਕੀਆਂ ਨੂੰ ਸਿੱਖਿਅਤ ਅਤੇ ਸਸ਼ਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਔਰਤਾਂ ਲਈ ਸੀਟਾਂ ਰਾਖਵੀਆਂ ਕਰਨਾ ਕੈਪਟਨ ਸਰਕਾਰ ਦੀ ਨਿਵੇਕਲੀ ਪਹਿਲੀਕਦਮੀ ਹੈ।ਉਨ੍ਹਾਂ ਕਿਹਾ ਕਿ ‘ਧੀਆਂ ਦੀ ਲੋਹੜੀ’ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜੋ ਸਮਾਜ ਵਿੱਚ ਲੜਕੀ ਦੀ ਸਥਿਤੀ ਨੂੰ ਬਦਲਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ । ਉਨ੍ਹਾਂ ਇਸਦੇ ਸੰਦੇਸ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਾਰਿਤ ਕਰਨ ਲਈ ਸਾਲ ਭਰ ਸਥਾਈ ਯਤਨਾਂ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਵੀ ਸਾਨੂੰ ਔਰਤਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਹੈ।ਸੰਸਦ ਮੈਂਬਰ ਅਤੇ ਵਿਧਾਇਕਾਂ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਭਾਵੇਂ ਉਹ ਸਿੱਖਿਆ ਹੋਵੇ, ਖੇਡਾਂ ਹੋਣ ਅਤੇ ਜਾਂ ਕੋਈ ਹੋਰ, ਵਿੱਚ ਮੋਹਰੀ ਹਨ। ਉਨ੍ਹਾਂ ਇਸ ਉੱਦਮ ਲਈ ਪ੍ਰਬੰਧਕਾਂ ਅਤੇ ਹੋਰਨਾਂ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਸੰਸਦ ਮੈਂਬਰ ਅਤੇ ਵਿਧਾਇਕਾਂ ਨੇ ਬੱਚੀਆਂ ਦੀਆਂ ਮਾਵਾਂ ਨੂੰ ਮਠਿਆਈ ਅਤੇ ਤੋਹਫੇ ਵੀ ਵੰਡੇ।ਇਸ ਮੌਕੇ ਡੀਐਸਪੀ ਸ਼੍ਰੀ ਸਰਬਜੀਤ ਸਿੰਘ ਰਾਏ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD