Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ : ਅਰੁਨਾ ਚੌਧਰੀ

ਵੱਖ ਵੱਖ ਵਿਭਾਗਾਂ ਵਿੱਚ ਔਰਤਾਂ ਦੇ 33 ਫੀਸਦ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਨਿਯੁਕਤ

Web Admin

Web Admin

5 Dariya News

ਚੰਡੀਗੜ੍ਹ , 09 Jan 2021

Last updated on: Jan 09, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਤਹਿਤ ਸ਼ੁਰੂ ਹੋਏ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵਿਭਾਗ ਵਿੱਚ ਵੱਖ-ਵੱਖ ਖਾਲੀ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।ਵਿਭਾਗ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਸਾਲ 2019 ਅਤੇ 2020 ਵਿੱਚ ਕ੍ਰਮਵਾਰ 88 ਕਲਰਕਾਂ ਅਤੇ 78 ਸੁਪਰਵਾਈਜ਼ਰਾਂ ਦੀ ਭਰਤੀ ਕੀਤੀ ਹੈ। ਇਸੇ ਤਰਾਂ ਸਾਲ 2019 ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ 2 ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀ (ਡੀ.ਐਸ.ਐਸ.ਓ), 1 ਸੁਪਰਡੰਟ ਹੋਮ ਅਤੇ 1 ਮੈਨੇਜਰ (ਬ੍ਰੇਲ ਪ੍ਰੈੱਸ) ਵਿੱਚ ਭਰਤੀ ਕੀਤੇ ਗਏ। 316 ਆਂਗਨਵਾੜੀ ਵਰਕਰਾਂ ਨੂੰ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਗਈ ਅਤੇ 20 ਕਲਰਕਾਂ ਨੂੰ ਸੀਨੀਅਰ ਸਹਾਇਕ ਬਣਾਇਆ ਗਿਆ। ਇਨਾਂ ਤੋਂ ਇਲਾਵਾ 4 ਡੀ.ਡੀ.ਐਸ.ਓ., 2 ਸੁਪਰਡੈਂਟ ਗਰੇਡ-1 ਅਤੇ 23 ਸੁਪਰਡੈਂਟ ਗਰੇਡ-2 ਨੂੰ ਆਪਣੇ ਹੇਠਲੇ ਕਾਡਰ ਤੋਂ ਤਰੱਕੀ ਦਿੱਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦਾ ਪੁਨਰ-ਗਠਨ ਕੀਤਾ ਜਾ ਰਿਹਾ ਹੈ। ਪੁਨਰ-ਗਠਨ  ਤਹਿਤ ਸਬੰਧਤ ਅਸਾਮੀਆਂ ਜਿਵੇਂ ਤਕਨੀਕੀ, ਕਾਨੂੰਨੀ ਆਦਿ ਆਸਾਮੀਆਂ ਲੋੜ ਮੁਤਾਬਕ ਸਿਰਜੀਆਂ ਜਾਣਗੀਆਂ। ਉਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਅੰਗਹੀਣਾਂ ਲਈ ਖਾਲੀ ਅਸਾਮੀਆਂ ਦਾ ਬੈਕਲਾਗ ਭਰਿਆ ਜਾਵੇਗਾ ਅਤੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ ਸਾਰੇ ਗਰੁੱਪਾਂ ਦੀਆਂ 899 ਬੈਕਲਾਗ ਅਸਾਮੀਆਂ ਵਿੱਚੋਂ 686 ਅਸਾਮੀਆਂ ਭਰੀਆਂ ਗਈਆਂ ਹਨ ਅਤੇ ਸਬੰਧਤ ਵਿਭਾਗਾਂ ਨੂੰ ਬਕਾਇਆ ਰਹਿੰਦੀਆਂ 213 ਅਸਾਮੀਆਂ ਭਰਨ ਸਬੰਧੀ ਹਦਾਇਤ ਕੀਤੀ ਗਈ ਹੈ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਨੌਕਰੀਆਂ ਵਿੱਚ ਚਾਰ ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ ਕਿਉਂ ਜੋ ਹੁਣ ਸਰਕਾਰ ਨੇ ਇਕ ਲੱਖ ਸਰਕਾਰੀ ਨੌਕਰੀਆਂ ਕੱਢਣ ਦਾ ਫੈਸਲਾ ਕੀਤਾ ਹੈ। ਇਨਾਂ ਵਿੱਚ ਤਕਰੀਬਨ ਚਾਰ ਹਜ਼ਾਰ ਨੌਕਰੀਆਂ ਦਿਵਿਆਂਗ ਵਿਅਕਤੀਆਂ ਨੂੰ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਆਤਮ ਨਿਰਭਰ ਕਰਨ ਲਈ ਸਬਸਿਡੀ ਆਧਾਰਤ ਕਰਜ਼ ਵੀ ਮੁਹੱਈਆ ਕਰਵਾ ਰਹੀ ਹੈ।ਸ੍ਰੀਮਤੀ ਚੌਧਰੀ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਅਤੇ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ 50% ਰਾਖਵਾਂਕਰਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਜਨਤਕ ਖੇਤਰ ਵਿੱਚ ਇਕ ਲੱਖ ਨੌਕਰੀਆਂ ਮੁਹੱਈਆ ਕਰਵਾਏਗੀ, ਜਿੱਥੇ ਔਰਤਾਂ ਲਈ 33 ਫੀਸਦ ਰਾਖਵਾਂਕਰਨ ਪੂਰੀ ਤਰਾਂ ਯਕੀਨੀ ਬਣਾਇਆ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33% ਰਾਖਵਾਂਕਰਨ ਦੇਣ ਲਈ ਰੋਸਟਰ ਨੁਕਤੇ ਫਿਕਸ ਕੀਤੇ ਹਨ ਅਤੇ ਵਿਭਾਗ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰੋਸਟਰ ਨੁਕਤਤਿਆਂ ਨੂੰ ਵੈਰੀਫਾਈ/ਵੈੱਟ ਕਰਨ ਲਈ ਸੰਯੁਕਤ ਡਾਇਰੈਕਟਰ ਪੱਧਰ ਦਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।  

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD