Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਬੇਘਰ ਲੋਕਾਂ ਨੂੰ ਵੰਡੇ ਗਏ ਕੰਬਲ ਤੇ ਬੂਟ : ਵਰਿੰਦਰ ਕੁਮਾਰ ਸ਼ਰਮਾ

ਮੁੱਖ ਮੰਤਰੀ ਦਫ਼ਤਰ ਵੱਲੋਂ ਪ੍ਰਾਪਤ ਕੀਤੇ ਗਏ ਫੰਡ ਰਾਹੀਂ ਵੰਡੇ ਗਏ ਬੂਟ ਤੇ ਕੰਬਲ

Web Admin

Web Admin

5 Dariya News

ਲੁਧਿਆਣਾ , 10 Jan 2021

Last updated on: Jan 10, 2021, 00:00 IST

ਮਾਨਵਤਾ ਦੇ ਹਿੱਤ ਵਜੋਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੱਲ ਦੇਰ ਸ਼ਾਮ ਸਥਾਨਕ ਘੰਟਾ ਘਰ ਨੇੜੇ ਨਗਰ ਨਿਗਮ ਦੇ ਰਹਿਣ ਵਸੇਰਾ ਵਿਖੇ ਲੋੜਵੰਦਾਂ ਨੂੰ ਕੰਬਲ ਅਤੇ ਬੂਟ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਰਿਸ਼ੀ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੱਲ ਰਹੀ ਸ਼ੀਤ ਲਹਿਰ ਕਾਰਨ ਮੁੱਖ ਮੰਤਰੀ ਦਫ਼ਤਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਭੇਜੇ ਸਨ, ਜਿਸ ਤੋਂ ਬਾਅਦ ਕੰਬਲ ਅਤੇ ਬੂਟਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਬੇਘਰ ਵਿਅਕਤੀਆਂ ਦੇ ਓਟ ਆਸਰੇ ਲਈ ਨਿੱਘੇ ਰਹਿਣ ਬਸੇਰੇ ਦਾ ਪ੍ਰਬੰਧ ਕਰੇਗਾ ਤਾਂ ਜੋ ਸਰਦੀਆਂ ਦੇ ਚੱਲ ਰਹੇ ਮੌਸਮ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਬੇਘਰੇ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਕੋਈ ਵੀ ਮੰਗਤਾ ਜਾਂ ਬੇਘਰ ਵਿਅਕਤੀ ਇਸ ਸਰਦੀ ਦੇ ਮੌਸਮ ਵਿਚ ਆਪਣੇ ਸਿਰ ਉੱਤੇ ਛੱਤ ਬਗੈਰ ਜਾਂ ਕੰਬਲ ਤੋਂ ਬਗੈਰ ਰਾਤ ਨਾ ਗੁਜਾਰੇ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹਰ ਵਰਗ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਨੂੰ ਵੱਧ ਤੋਂ ਵੱਧ ਦਾਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਸਹਾਇਤਾ ਲੋੜਵੰਦ ਲੋਕਾਂ ਤੱਕ ਪਹੁੰਚ ਸਕੇ।

 

Tags: DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD