Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਪਟਨ ਦੇ ਬੌਸ ਮੋਦੀ ਸਾਹਮਣੇ ਭਗਵੰਤ ਮਾਨ ਵੱਲੋਂ ਕਾਲੇ ਕਾਨੂੰਨਾਂ ਵਿਰੁੱਧ ਲੋਕ ਸਭਾ ਚ‘ ਕੀਤੀ ਨਾਅਰੇਬਾਜ਼ੀ ਕਰਨ ਕਰਕੇ ਕੈਪਟਨ ਹੋਇਆ ਦੁੱਖੀ : ਹਰਪਾਲ ਚੀਮਾ

ਭਗਵੰਤ ਮਾਨ ਵਰਗੇ ਆਮ ਘਰਾਂ ਦੇ ਲੋਕਾ ਨੂੰ ਰਾਜਨੀਤੀ ਵਿੱਚ ਵੇਖ ਕੇ ਕੈਪਟਨ ਵਰਗੇ ਰਾਜਸ਼ਾਹੀ ਪਰਿਵਾਰ ਦੁਖੀ ਹੁੰਦੇ ਹਨ

Web Admin

Web Admin

5 Dariya News

ਚੰਡੀਗੜ੍ਹ , 10 Jan 2021

Last updated on: Jan 10, 2021, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਸਬੰਧੀ ਕੀਤੀ ਗਈ ਬਿਆਨਬਾਜ਼ੀ ਉੱਤੇ ਟਿੱਪਣੀ ਕਰਦਿਆ ਕਿਹਾ ਕਿ ਕੈਪਟਨ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਗਵੰਤ ਮਾਨ ਨੇ ਸੰਸਦ ਭਵਨ ਵਿੱਚ ਉਨਾਂ ਦੇ ਬੋਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕਿਸਾਨਾਂ ਦੇ ਹੱਕ ’ਚ ਕਾਲੇ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਜਦੋਂ ਕਾਂਗਰਸ ਦੇ ਐਮਪੀ ਇਸ ਗੱਲ ਉੱਤੇ ਚੁੱਪੀ ਧਾਰ ਸਕਦੇ ਹਨ ਤਾਂ ਭਗਵੰਤ ਮਾਨ ਨੂੰ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕਰਨ ਦੀ ਦੀ ਜ਼ਰੂਰਤ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਤਾਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹਨ,, ਪ੍ਰੰਤੂ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਉਨਾਂ ਕਿਹਾ ਕਿ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ, ਜਦੋਂ ਕਿ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੇ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਡਟਦੇ ਹੋਏ ਹਾਈਪਾਵਰ ਕਮੇਟੀ ਵਿਚ ਸਹਿਮਤੀ ਦਿੱਤੀ ਸੀ। ਇਸੇ ਕਰਕੇ ਹੀ ਹੁਣ ਉਹ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ।ਉਨਾਂ ਕਿਹਾ ਕਿ ਭਗਵੰਤ ਮਾਨ ਨੂੰ ਝੂਠਾ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਖੁਦ ਦੱਸਣ ਕਿ ਉਨਾਂ ਕਾਲੇ ਕਾਨੂੰਨਾਂ ਦੇ ਨਾਤੇ ਪੰਜਾਬ ਦੇ ਕਿਸਾਨਾਂ ਨੂੰ 3 ਮਹੀਨੇ ਤੱਕ ਇਹ ਕਿਉਂ ਧੋਖਾ ਵਿੱਚ ਰੱਖਿਆ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਨਹੀਂ ਹੋਣਗੇ। ਕੈਪਟਨ ਸਾਹਿਬ ਅਜੇ ਵੀ ਇਹ ਝੂਠ ਬੋਲ ਰਹੇ ਹਨ, ਜਦੋਂ ਕਿ ਉਨਾਂ ਦੀ ਸਰਕਾਰ ਦੇ ਖੁਦ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਨ ਚੁੱਕੇ ਹਨ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਹੋ ਚੁੱਕੇ ਹਨ। ਮੰਤਰੀ ਆਸ਼ੂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਝੋਨੇ ਦੀ ਫਸਲ ਇਨਾਂ ਕਾਨੂੰਨਾਂ ਦੇ ਤਹਿਤ ਹੀ ਖਰੀਦੀ ਗਈ ਹੈ ਅਤੇ ਆਉਣ ਵਾਲੀ ਕਣਕ ਦੀ ਫਸਲ ਵੀ ਇਨਾਂ ਕਾਨੂੰਨਾਂ ਦੇ ਤਹਿਤ ਹੀ ਖਰੀਦੀ ਜਾਵੇਗੀ।

ਉਨਾਂ ਕਿਹਾ ਕਿ ਦਿੱਲੀ ਦੀ ਸਰਹੱਦ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਬੜੀਆਂ ਉਮੀਦਾਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਮੁੱਦੇ ਉੱਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਨ, ਜਦੋਂ ਕਿ ਬਾਅਦ ਵਿੱਚ ਕੈਪਟਨ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਿਸਾਨਾਂ ਦੇ ਮਸਲੇ ਉੱਤੇ ਸ਼ਾਹ ਨੂੰ ਨਹੀਂ ਮਿਲੇ ਸਨ, ਉਹ ਤਾਂ ਅੰਦਰੂਨੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਮਿਲੇ ਸਨ। ‘ਆਪ’ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨੂੰ ਇਹ ਵੀ ਦੱਸ ਦਿੰਦੇ ਕਿ ਉਹ ਆਪਣੇ ਪੁੱਤ ਮੋਹ ਵਿੱਚ ਈਡੀ ਦੇ ਕੇਸਾਂ ਨੂੰ ਲੈ ਕੇ ਸੌਦੇਬਾਜ਼ੀ ਕਰਕੇ ਆਏ ਸਨ। ਉਨਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਨੇ ਆਪਣੇ ਪੁੱਤਰ ਮੋਹ ਵਿੱਚ ਆਪਣੇ ਕਿਸਾਨਾਂ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਕੋਲ ਵੇਚ ਦਿੱਤਾ ਹੈ। ਉਨਾਂ ਕਿਹਾ ਕਿ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਢੰਗ ਨਾਲ ਲੋਕ ਸਭਾ ਵਿੱਚ ਉਠਾਏ ਗਏ ਮਸਲਿਆਂ ਸਬੰਧੀ ਭਾਸ਼ਣ ਸੁਣਕੇ ਦੇਸ਼ ਦਾ ਬੱਚਾ ਬੱਚਾ ਪਸੰਦ ਕਰਦਾ ਹੈ, ਕੀ ਕੈਪਟਨ ਸਾਹਿਬ ਆਪਣੇ ਕਿਸੇ ਵੀ ਐਮਪੀ ਦਾ ਨਾਮ ਦੱਸਣਗੇ ਜਿਨਾਂ ਨੇ ਲੋਕ ਸਭਾ ਵਿੱਚ ਲੋਕ ਮੁੱਦਿਆਂ ਉੱਤੇ ਗੱਲ ਕੀਤੀ ਹੋਵੇ। ਉਨਾਂ ਕਿਹਾ ਕਿ ਕੈਪਟਨ ਸਾਹਿਬ ਨੂੰ ਇਹ ਵੀ ਦੁੱਖ ਇਹ ਵੀ ਕਿ ਹੁਣ ਭਗਵੰਤ ਮਾਨ ਵਰਗੇ ਆਮ ਘਰਾਂ ਦੇ ਬੱਚੇ ਲੋਕ ਆਗੂ ਬਣਕੇ ਲੋਕਾਂ ਦੇ ਹੱਕ ਦੀ ਗੱਲ ਕਰਦੇ ਹਨ। ਕੈਪਟਨ ਨੂੰ ਆਪਣੀ ਰਾਜਾਸ਼ਾਹੀ ਦਾ ਵੀ ਖਤਰਾ ਹੈ ਕਿ ਹੌਲੀ ਹੌਲੀ ਆਮ ਲੋਕਾਂ ਦੇ ਹੱਥ ਵਿੱਚ ਸਰਕਾਰਾਂ ਚੱਲੀਆਂ ਜਾਣਗੀਆਂ ਅਤੇ ਰਾਜਵਾੜਿਆਂ ਦੀ ਕਾਇਮ ਕੀਤੀ ਗਈ ਰਾਜਾਸ਼ਾਹੀ ਖਤਮ ਹੋ ਜਾਵੇਗੀ।ਉਨਾਂ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਦਾ ਕਿਸਾਨ ਦਿੱਲੀ ਦੀ ਸਰਹੱਦ ਉੱਤੇ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰ ਰਿਹਾ ਹੈ 50 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਅਜੇ ਕਹਿ ਰਹੇ ਹਨ ਕਿ ਸਹੀ ਸਮਾਂ ਆਉਣ ਉੱਤੇ ਉਹ ਕੇਂਦਰੀ ਕਾਨੂੰਨਾਂ ਖਿਲਾਫ ਕਾਨੂੰਨੀ ਰਾਏ ਲੈਣਗੇ, ਕੀ ਕੈਪਟਨ ਸਾਹਿਬ ਇਹ ਦੱਸਣਗੇ ਕਿ ਉਹ ਸਮਾਂ ਕਦੋ ਆਵੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਦਿੱਲੀ ਦੀ ਸਰਹੱਦ ਉੱਤੋਂ ਕਿਸਾਨਾਂ ਦੀਆਂ ਲਾਸ਼ਾ ਆ ਰਹੀਆਂ ਹਨ, ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਕੈਪਟਨ ਕਿਹੜੇ ਸਮੇਂ ਦੀ ਉਡੀਕ ਕਰ ਰਹੇ ਹਨ।ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਾਲ ਕੈਪਟਨ ਸਰਕਾਰ ਦੇ ਗਠਜੋੜ ਦੇ ਅਨੇਕਾਂ ਸਬੂਤ ਸਾਹਮਣੇ ਆ ਚੁੱਕੇ ਹਨ, ਪ੍ਰੰਤੂ ਫਿਰ ਵੀ ਕੈਪਟਨ ਆਪਣੀ ਗਲਤੀ ਮੰਨਣ ਦੀ ਬਜਾਏ ਮੋਦੀ-ਸ਼ਾਹ ਵੱਲੋਂ ਜਾਰੀ ਕੀਤੀ ਗਾਈਡਲਾਈਨ ਉੱਤੇ ਕੰਮ ਕਰ ਰਹੇ ਹਨ।    

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Anmol Gagan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD