Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ 'ਆਕੜਾਂ' ਕੀਤਾ ਰਿਲੀਜ਼

Web Admin

Web Admin

5 Dariya News

ਚੰਡੀਗੜ੍ਹ , 11 Jan 2021

Last updated on: Jan 11, 2021, 00:00 IST

ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ।  ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ ਸੇਜ ' ਆਪਣਾ ਨਵਾਂ ਗੀਤ  ਲੈਕੇ ਆਏ ਹਨ 'ਆਕੜਾਂ', ਜਿਸ ਵਿੱਚ ਬੀਟ ਦਾ ਤੜਕਾ ਹੈ।ਗੀਤ ‘ਆਕੜਾਂ’ ਖੁਦ ਕੇਵੀ ਸੇਜ  ਨੇ ਲਿਖਿਆ ਹੈ ਜਿਸਨੇ ਇਸ ਗੀਤ ਨੂੰ ਕੰਪੋਜ਼ ਵੀ ਕੀਤਾ ਹੈ। ਗਾਣੇ ਦਾ ਸੰਗੀਤ ਦਿ ਬੌਸ ਨੇ ਦਿੱਤਾ ਹੈ।ਯਾਦੂ ਬਰਾੜ ਵੀਡੀਓ ਡਾਇਰੈਕਟਰ ਹੈ ਜਿਸ ਨੇ ਵੀਡੀਓ ਨੂੰ ਬਹੁਤ ਹੀ ਖੂਬਸੂਰਤੀ ਨਾਲ ਬਣਾਇਆ ਹੈ। ਇਹ ਗਾਣਾ 'ਆਕੜਾਂ', ਕੇਵੀ ਸੇਜ  ਦੇ ਔਫ਼ਿਸ਼ਲ ਯੂਟਿਊਬ ਚੈਨਲ ‘ਤੇ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ।ਗਾਣੇ ਬਾਰੇ ਗੱਲ ਕਰਦਿਆਂ ਕੇਵੀ ਸੇਜ  ਨੇ ਕਿਹਾ, “ਮੇਰੀ ਮਨਪਸੰਦ ਸ਼ੈਲੀ ਰੋਮਾਂਸ ਹੈ। ਹਾਲਾਂਕਿ, ਮੈਂਨੂੰ ਆਪਣੇ ਸੰਗੀਤ ਨਾਲ ਅਲੱਗ ਅਲੱਗ ਪ੍ਰਯੋਗ ਕਰਨਾ ਬਹੁਤ ਪਸੰਦ ਹੈ ਅਤੇ ਇੱਕ ਬੀਟ ਰੋਮਾਂਟਿਕ ਨੰਬਰ ਉਹ ਚੀਜ਼ ਹੈ ਜੋ ਇੰਨੇ ਲੰਮੇ ਸਮੇਂ ਲਈ ਕਰਨਾ ਚਾਹੁੰਦਾ ਸੀ। ਮੈਂ ਸਰੋਤਿਆਂ ਦੇ ਇਸ ਗੀਤ ਨੂੰ ਸੁਣਨ ਲਈ ਉਤਸ਼ਾਹਤ ਸੀ। ਜਦੋਂ ਤੋਂ ਮੈਂ ਰਿਕਾਰਡ ਕੀਤਾ ਹੈ ਮੈਂ ਇਸ ਨੂੰ ਗੁਣਗੁਣਾਉਂਦਾ ਰਿਹਾ। ਮੈਂ ਬਹੁਤ ਉਮੀਦ ਕਰਦਾ ਹਾਂ ਕਿ ਦਰਸ਼ਕ ਇਸ ਗੀਤ ਨੂੰ ਬਹੁਤ ਪਿਆਰ ਦੇਣ।”ਗਾਣੇ ਦੇ ਨਿਰਦੇਸ਼ਕ ਯਾਦੂ ਬਰਾੜ ਨੇ ਕਿਹਾ, “ਮੇਰਾ ਇਕੋ ਇਕ ਧਿਆਨ ਹਮੇਸ਼ਾ ਰਿਹਾ ਹੈ ਕਿ ਵੀਡੀਓ ਨੂੰ ਉਜਾਗਰ ਕਰਦਿਆਂ, ਗਾਣੇ ਦੇ ਬੋਲਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਅਤੇ 'ਆਕੜਾਂ' ਵਿਚ ਵੀ, ਮੈਂ ਦੋਵਾਂ ਵਿਚਕਾਰ ਸੰਤੁਲਨ ਕਾਇਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਮੈਂ ਬੱਸ ਉਮੀਦ ਕਰਦਾ ਹਾਂ ਕਿ ਦਰਸ਼ਕ ਸਾਡੀ ਇਸ ਕੋਸ਼ਿਸ਼ ਨੂੰ ਬਹੁਤ ਪਿਆਰ ਦੇਣਗੇ।"ਗਾਣਾ ‘ਆਕੜਾਂ’ ਪਹਿਲਾਂ ਹੀ 10 ਜਨਵਰੀ 2021 ਨੂੰ ਕੇਵੀ ਸੇਜ ਦੇ ਔਫ਼ਿਸ਼ਲ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ।

 

Tags: Music , Entertainment , Mumbai , Singar , Song , Mumbai News , Kevvy Saage , Aakdaan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD