Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬੀਨਟ ਮੰਤਰੀ ਬਲਬੀਰ ਸਿੰਘ ਨੇ 14ਵੇ ਵਿੱਤ ਕਮਿਸ਼ਨ ਤਹਿਤ 11 ਕਰੋੜ 82 ਲੱਖ 60 ਹਜ਼ਾਰ 153 ਰੁਪਏ ਦੇ ਚੈੱਕ ਵੰਡੇ

ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਪੂਰੇ : ਸਿਹਤ ਮੰਤਰੀ ਪੰਜਾਬ

Web Admin

Web Admin

5 Dariya News

ਐਸ.ਏ.ਐਸ ਨਗਰ , 11 Jan 2021

Last updated on: Jan 11, 2021, 00:00 IST

ਪੰਜਾਬ ਸਰਕਾਰ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ਼ਾਂ ਲਈ ਪੈਸੇ ਦੀ ਕੋਈ ਘਾਟ ਨਹੀ ਆਉਣ ਦਵੇਗੀ। ਪਿੰਡਾਂ ਵਿੱਚ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਨਤਾ ਲਈ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੋਹਾਲੀ ਜਿਲ੍ਹੇ ਦੇ ਪਿੰਡਾਂ ਲਈ  ਵਿਕਾਸ ਕਾਰਜ਼ਾ ਦੇ ਚੈੱਕ ਵੰਡਣ ਮੌਕੇ ਪੰਜਾਬ ਦੇ ਕੈਬੀਨਟ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡ ਬਨਾਉਣਾ ਚਾਹੁੰਦੀ ਹੈ ਅਤੇ ਚਾਹੇ ਗਲੀ ਨਾਲੀਆਂ ਪੱਕੀਆਂ ਕਰਨ ਦਾ ਕੰਮ ਹੋਵੇ ਜਾਂ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇ ਸਾਰੇ ਕੰਮ ਪਹਿਲ ਦੇ ਅਧਾਰ ਤੇ ਪੂਰੇ ਕੀਤੇ ਜਾ ਰਹੇ ਹਨ।  ਇਸ ਮੌਕੇ ਉਨ੍ਹਾਂ 14ਵੇਂ ਵਿੱਤ ਕਮਿਸ਼ਨ ਅਧੀਨ ਮੋਹਾਲੀ ਜ਼ਿਲ੍ਹੇ ਦੇ ਖਰੜ ਬਲਾਕ ਦੇ ਵਿੱਚ ਪੈਂਦੇ 66 ਗ੍ਰਾਂਮ ਪੰਚਾਇਤਾਂ ਨੂੰ  10 ਕਰੋੜ 89 ਲੱਖ 91 ਹਜ਼ਾਰ 646 ਰੁਪਏ ਦੇ ਵਿਕਾਸ ਕਾਰਜ਼ਾਂ ਦੇ ਚੈੱਕ ਪੰਚਾਂ ਸਰਪੰਚਾਂ ਨੂੰ ਦਿੱਤੇ ਅਤੇ ਇਸ ਸਕੀਮ ਅਧੀਨ ਮਾਜਰੀ ਬਲਾਕ ਦੇ 7 ਪਿੰਡਾਂ ਨੂੰ 92 ਲੱਖ 68 ਹਜ਼ਾਰ 507 ਰੁਪਏ ਦੇ ਵਿਕਾਸ ਕਾਰਜ਼ਾਂ ਦੇ ਚੈੱਕ, ਕੁਲ ਮਿਲਾਂ ਕੇ 11 ਕਰੋੜ 82 ਲੱਖ 60 ਹਜ਼ਾਰ 153 ਰੁਪਏ ਦੇ ਚੈੱਕ ਸਬੰਧਤ ਪੰਚਾਇਤਾਂ ਨੂੰ ਦਿੱਤੇ। ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋ ਖੇਤੀ ਕਾਨੂੰਨ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ। ਇਸ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿਧਾਨ ਸਭਾ ਵਿੱਚ ਇਨ੍ਹਾਂ ਵਿਰੁੱਧ ਮਤਾ ਲਿਆਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਿਨਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸਰਮਾ ਮੱਛਲੀ ਕਲਾਂ ਵੱਲੋਂ ਮੋਹਾਲੀ ਜ਼ਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋੜ ਮੁਤਾਬਿਕ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀਮਤੀ ਜਸਵਿੰਦਰ ਕੌਰ ਚੈਅਰਪਰਸਨ ਜ਼ਿਲ੍ਹਾ ਪ੍ਰੀਸ਼ਦ , ਸ਼੍ਰੀ ਹਿਤੇਨ ਕਪਿਲਾ ਬੀ.ਡੀ.ਪੀ.ਓ ਖਰੜ, ਸ੍ਰੀਮਤੀ ਜਸਪ੍ਰੀਤ ਕੌਰ ਬੀ.ਡੀ.ਪੀ.ਓ. ਮਾਜਰੀ , ਸ੍ਰੀ ਕੰਵਰਬੀਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ , ਸ਼੍ਰੀ ਮਨਜੀਤ ਸਿੰਘ ਤੰਗੋਰੀ ਵਾਇਸ ਚੈਅਰਮੈਨ ਬਲਾਕ ਸੰਮਤੀ ਖਰੜ, ਮੋਹਨ ਸਿੰਘ ਬਠਲਾਣਾ, ਗੁਰਵਿੰਦਰ ਸਿੰਘ ਬੜੀ ,ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ , ਛੱਜਾ ਸਿੰਘ ਸਰਪੰਚਾ ਕੁਰੜੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਮਨਜੀਤ ਸਿੰਘ ਰਾਣਾ ਪਿੰਡ ਬਹਿਲੋਲਪੁਰ, ਜੱਸੀ ਸਰਪੰਚ ਬੱਲੋਮਾਜਰਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ ,  ਹਰਿੰਦਰ ਸਿੰਘ ਜੋਨੀ ਸਰਪੰਚ ਗਡਾਣਾ, ਗੁਰਵਿੰਦਰ ਸਰਪੰਚ ਨਡਿਆਲੀ, ਭੁਪਿੰਦਰ ਸਿੰਘ ਸਰਪੰਚ ਨਗਾਰੀ ਅਤੇ  ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਜਿਲ੍ਹਾ ਪ੍ਰੀਸਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਪੰਚਾਇਤ ਸਕੱਤਰਾਂ ਅਤੇ ਹੋਰ ਪਤਵੰਤਿਆਂ ਨੇ ਹਿੱਸਾ ਲਿਆ|

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD