Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਰਾਸ਼ਟਰੀ ਸੰਮੇਲਨ 'ਈਵੋਕ-2021' ਦਾ ਆਯੋਜਨ

ਸਾਹਿਤ, ਮਨੋਰੰਜਨ, ਸਮਾਜ ਸੇਵਾ ਅਤੇ ਰਾਜਨੀਤਿਕ ਖੇਤਰ ਨਾਲ ਸਬੰਧਿਤ ਨੌਜਵਾਨ ਸਖ਼ਸ਼ੀਅਤਾਂ ਨੇ 'ਜੈਨ ਜ਼ੀ: ਦਿ ਚੇਂਜ਼ਮੇਕਰ ਆਫ਼ ਨਿਊ ਇੰਡੀਆ' ਵਿਸ਼ੇ 'ਤੇ ਕੀਤੀ ਅਹਿਮ ਵਿਚਾਰ ਚਰਚਾ

Web Admin

Web Admin

5 Dariya News

ਘੜੂੰਆਂ , 11 Jan 2021

Last updated on: Jan 11, 2021, 00:00 IST

ਦੇਸ਼ ਦੇ ਮਹਾਨ ਚਿੰਤਕ ਅਤੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਸਵਾਮੀ ਵਿਵੇਕਾਨੰਦ ਜੀ ਦੀ 158ਵੀਂ ਜਨਮ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਮਨਾਏ ਜਾਣ ਵਾਲੇ ਭਾਰਤੀ ਯੁਵਾ ਦਿਵਸ ਦੇ ਸੰਦਰਭ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 9ਵੇਂ ਰਾਸ਼ਟਰੀ ਯੁਵਾ ਸੰਮੇਲਨ 'ਈਵੋਕ-2021' ਦਾ ਆਯੋਜਨ ਕਰਵਾਇਆ ਗਿਆ। ਇਸ ਵਰ੍ਹੇ ਰਾਸ਼ਟਰੀ ਯੁਵਾ ਸੰਮੇਲਨ ਦਾ ਵਿਸ਼ਾ 'ਜੈਨ-ਜ਼ੀ- ਦਿ ਚੇਂਜ਼ਮੇਕਰ ਆਫ਼ ਨਿਊ ਇੰਡੀਆ' 'ਤੇ ਆਧਾਰਿਤ ਸੀ। ਇਸ ਦੌਰਾਨ ਸਾਹਿਤ, ਮਨੋਰੰਜਨ, ਰਾਜਨੀਤਿਕ ਅਤੇ ਸਮਾਜ ਸੇਵਾ ਆਦਿ ਖੇਤਰਾਂ ਨਾਲ ਸਬੰਧਿਤ ਨੌਜਵਾਨਾਂ ਸਖ਼ਸ਼ੀਅਤਾਂ ਨੇ ਪ੍ਰਭਾਵਸ਼ਾਲੀ ਵਿਸ਼ੇ ਬਾਬਤ ਆਪਣੇ ਅਹਿਮ ਵਿਚਾਰ ਵਟਾਂਦਰੇ ਵਿਦਿਆਰਥੀਆਂ ਸਨਮੁੱਖ ਪੇਸ਼ ਕੀਤੇ। ਇਸ ਦੌਰਾਨ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚਾਰਟਡ ਅਕਾਊਂਟੈਂਟ ਰਾਘਵ ਚੱਢਾ, ਅੰਤਰਰਾਸ਼ਟਰੀ ਮੋਟੀਵੇਸ਼ਨਲ ਸਪੀਕਰ ਅਤੇ ਪ੍ਰਸਿੱਧ ਲੇਖਿਕਾ ਪ੍ਰੀਆ ਕੁਮਾਰ, ਉੱਘੇ ਸਮਾਜ ਸੇਵੀ ਅਤੇ ਹਿਊਮਨ ਫ਼ਾਰ ਹਿਊਮੈਨਟੀ ਦੇ ਸੰਸਥਾਪਕ ਅਨੁਰਾਗ ਚੌਹਾਨ, ਸੁਪਰ ਮਾਡਲ ਅਤੇ ਇੰਟਰਪ੍ਰਨਿਊਰ ਮੀਆ ਲਾਕਰਾ, ਪ੍ਰਸਿੱਧ ਭਾਰਤੀ ਨਿਰਦੇਸ਼ਕ ਹੈਰੀ ਭੱਟੀ ਅਤੇ ਪ੍ਰਸਿੱਧ ਅਦਾਕਾਰਾ ਅਤੇ ਮਾਡਲ ਨਿਕੀਤ ਢਿੱਲੋਂ ਉਚੇਚੇ ਤੌਰ 'ਤੇ ਵਿਚਾਰ ਚਰਚਾ ਦਾ ਹਿੱਸਾ ਬਣੇ।ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।ਇਸ ਮੌਕੇ ਵਿਚਾਰ ਚਰਚਾ ਨੂੰ ਸੰਬੋਧਨ ਕਰਦਿਆਂ ਰਾਜਨੀਤਿਕ ਆਗੂ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਇੱਕ ਵੱਡੀ ਨੌਜਵਾਨ ਸ਼ਕਤੀ ਵਾਲਾ ਦੇਸ਼ ਹੈ ਅਤੇ ਨੌਜਵਾਨ ਹੀ ਆਪਣੇ ਹੁਨਰ ਅਤੇ ਕਾਬਲੀਅਤ ਨਾਲ ਨਵੇਂ ਰਾਸ਼ਟਰ ਨਿਰਮਾਣ 'ਚ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ, ਚੀਨ, ਜਪਾਨ ਅਤੇ ਯਰੂਪ ਵਰਗੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਭਾਰਤ ਕੋਲ ਵੱਡੀ ਨੌਜਵਾਨ ਸ਼ਕਤੀ ਮੌਜੂਦ ਹੈ।ਉਨ੍ਹਾਂ ਦੱਸਿਆ ਕਿ ਦੇਸ਼ ਦੀ 50 ਫ਼ੀਸਦੀ ਆਬਾਦੀ ਔਸਤਨ 25 ਸਾਲ ਨਾਲ ਸਬੰਧਿਤ ਹੈ ਜਦਕਿ 65 ਫ਼ੀਸਦੀ ਆਬਾਦੀ 35 ਸਾਲ ਉਮਰ ਤੋਂ ਘੱਟ ਹੈ, ਜਿਸ ਤੋਂ ਸਿੱਧ ਹੁੰਦਾ ਹੈ ਭਾਰਤ ਇੱਕ ਯੁਵਾ ਦੇਸ਼ ਹੈ। ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਹੁਨਰ, ਸ਼ਕਤੀ ਅਤੇ ਮਿਹਨਤ ਨਾਲ ਚੰਗੇ ਰਾਸ਼ਟਰ ਨਿਰਮਾਣ 'ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੋਸ਼ਲ ਮੀਡੀਆ ਸਾਡੇ ਲਈ ਲਾਹੇਵੰਦ ਸਿੱਧ ਹੋ ਸਕਦਾ, ਪਰ ਉਸਦੇ ਸਕਰਾਤਮਕ ਅਤੇ ਨਕਰਾਤਮਕ ਪਹਿਲੂਆਂ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ।ਇਸ ਮੌਕੇ ਪ੍ਰਸਿੱਧ ਲੇਖਿਕਾ ਪ੍ਰਿਆ ਕੁਮਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਭਾਰਤ ਵਿਚ ਤਬਦੀਲੀ ਲਿਆਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਚੇਂਜਮੇਕਰ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਪੇਂਡੂ ਖੇਤਰਾਂ ਦੇ ਨੌਜਵਾਨ ਮਾਰਗ ਦਰਸ਼ਨ ਜਾਂ ਸਹੂਲਤਾਂ ਦੀ ਘਾਟ ਕਾਰਨ ਪਛੜ ਜਾਂਦੇ ਹਨ। ਇਸ ਲਈ ਸਾਨੂੰ ਆਪਣੇ ਆਪ 'ਚ ਤਬਦੀਲੀ ਦੀ ਸ਼ੁਰੂਆਤ ਕਰਦਿਆਂ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਨਾਲ ਲੈਣਾ ਪਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਹੁਨਰ ਹੈ ਤਾਂ ਤੁਹਾਨੂੰ ਨਿਸ਼ਚਤ ਤੌਰ 'ਤੇ ਸਫ਼ਲਤਾ ਮਿਲੇਗੀ।ਮਨੁੱਖੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਸਮਾਜ ਸੇਵੀ ਅਨੁਰਾਗ ਚੌਹਾਨ ਨੇ ਕਿਹਾ ਕਿ ਵਾਤਾਵਰਣ ਦਾ ਸਾਡੇ ਚਰਿੱਤਰ ਨਿਰਮਾਣ 'ਤੇ ਡੂੰਘਾ ਅਸਰ ਪੈਂਦਾ ਹੈ ਅਤੇ ਸਾਰੀ ਵਿਚਾਰਧਾਰਾ ਉਹੀ ਬਣ ਜਾਂਦੀ ਹੈ ਜਿਵੇਂ ਦੇ ਮਹੌਲ 'ਚ ਅਸੀਂ ਜ਼ਿੰਦਗੀ ਬਸਰ ਕਰਦੇ ਹਾਂ।ਇਸ ਲਈ ਅਜਿਹੀ ਸਥਿਤੀ 'ਚ ਬੱਚਿਆਂ ਦੇ ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਮੇਂ ਰਹਿੰਦਿਆਂ ਹੀ ਬੱਚਿਆਂ ਨੂੰ ਸਹੀ ਸਿਖਲਾਈ ਅਤੇ ਪ੍ਰੇਰਨਾ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸ਼੍ਰੀ ਅਨੁਰਾਗ ਨੇ ਕਿਹਾ ਕਿ ਨੌਜਵਾਨ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਕੇ ਇੱਕ ਪਰਉਪਕਾਰੀ ਅਤੇ ਨਿਰੋਏ ਸਮਾਜ ਦਾ ਨਿਰਮਾਣ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਅਜੋਕੇ ਸਮੇਂ 'ਚ ਸਾਡਾ ਅਹਿਮ ਅੰਗ ਬਣ ਗਈ ਹੈ, ਪਰ ਤਕਨਾਲੋਜੀ ਦੀ ਵਰਤੋਂ ਵਿਚ ਸਾਡੀ ਜ਼ੁੰਮੇਵਾਰੀ ਬਣਦੀ ਹੈ ਕਿ ਆਪਣੇ ਬੱਚਿਆਂ ਨੂੰ ਸਹੀ ਅਤੇ ਗ਼ਲਤ ਦੀ ਚੋਣ ਕਰਨ ਸਬੰਧੀ ਢੁੱਕਵਾਂ ਮਾਰਗ ਦਰਸ਼ਨ ਕੀਤਾ ਜਾਵੇ।ਇਸ ਮੌਕੇ ਪ੍ਰਸਿੱਧ ਇੰਟਰਪ੍ਰਨਿਊਰ ਅਤੇ ਮਾਡਲ ਮੀਆਂ ਲਾਕਰਾ ਨੇ ਕਿਹਾ ਕਿ ਸਾਨੂੰ ਬੱਚਿਆਂ 'ਤੇ ਕੋਈ ਦਬਾਅ ਪਾਏ ਬਿਨਾਂ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਦਾ ਸਮਰਥਨ ਕਰਨ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਅਤੇ ਟੀਚਿਆਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਸੁਪਨਿਆਂ ਦੀ ਪ੍ਰਾਪਤੀ ਲਈ ਮਿਹਨਤ ਅਤੇ ਜੋਸ਼ ਨਾਲ ਉਪਰਾਲੇ ਕਰਨੇ ਚਾਹੀਦੇ ਹਨ, ਪਰ ਆਪਣੇ ਨਿਯਮਾਂ ਅਤੇ ਕਦਰਾਂ ਕੀਮਤਾਂ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ।ਸੋਸ਼ਲ ਮੀਡੀਆ ਦੇ ਸੰਦਰਭ 'ਚ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਇਸਤੇਮਾਲ ਵੀ ਬੜੀ ਸਹਿਜਤਾ ਅਤੇ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ ਅਤੇ ਸਮਾਜ ਤੁਹਾਡੇ ਬਾਰੇ ਕੀ ਸੋਚਦਾ ਹੈ ਬਾਰੇ ਚਿੰਤਾ ਤੋਂ ਪ੍ਰਹੇਜ਼ ਕਰਦਿਆਂ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਵਿਦਿਆਰਥੀਆਂ ਨੂੰ ਉਤਸ਼ਾਹਿਤ ਅਤੇ ਪ੍ਰੇਰਦਿਆਂ ਅਦਾਕਾਰਾ ਨਿਕੀਤ ਕੌਰ ਢਿੱਲੋਂ ਨੇ ਕਿਹਾ ਕਿ ਸਮਾਜ 'ਚ ਰਹਿੰਦਿਆਂ ਅਸੀਂ ਅਕਸਰ ਇਹ ਕਹਿ ਕੇ ਨਿਰਾਸ਼ ਹੁੰਦੇ ਹਾਂ ਕਿ ਅਸੀਂ ਆਪਣੇ ਟੀਚਿਆਂ ਤੱਕ ਨਹੀਂ ਪਹੁੰਚ ਸਕਦੇ।ਉਨ੍ਹਾਂ ਕਿਹਾ ਕਿ ਅਜਿਹੇ ਨਕਰਾਤਮਕ ਵਤੀਰੇ ਬਾਰੇ ਚਿੰਤਾ ਕਰਨ ਦੀ ਬਜਾਏ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਹਾਇਤਾ ਨਾਲ ਵਿਦਿਆਰਥੀ ਆਪਣੇ ਟੀਚਿਆਂ ਨੂੰ ਪੂਰਾ ਕਰਨ 'ਚ ਸਫ਼ਲ ਹੋ ਸਕਦੇ ਹਨ ਅਤੇ ਮਾਪਿਆਂ ਨੂੰ ਬੱਚਿਆਂ ਦਾ ਮਾਰਗ ਦਰਸ਼ਕ ਬਣ ਕੇ ਚੰਗਾ ਭਵਿੱਖ ਬਣਾਉਣ ਸਬੰਧੀ ਸਹਾਇਤਾ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਸਿੱਧ ਨਿਰਦੇਸ਼ਕ ਹੈਰੀ ਢਿੱਲੋਂ ਨੇ ਕਿਹਾ ਕਿ ਜ਼ਿੰਮੇਵਾਰੀਆਂ ਨੂੰ ਕਦੇ ਵੀ ਦਬਾਅ ਵਜੋਂ ਨਹੀਂ ਲੈਣਾ ਚਾਹੀਦਾ ਸਗੋਂ ਇਸ ਦੇ ਅਸਲ ਅਰਥਾਂ ਨੂੰ ਸਮਝਦਿਆਂ ਆਪਣੇ ਕਰੀਅਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਦੂਜਿਆਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦਿਆਂ ਸੋਸ਼ਲ ਮੀਡੀਆ ਦੀ ਸਕਰਾਤਮਕ ਵਰਤੋਂ ਨੂੰ ਯਕੀਨੀ ਬਣਾਉਣਾ ਅਹਿਮੀਅਤ ਰੱਖਦਾ ਹੈ ਜਦਕਿ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਸਾਨੂੰ ਜ਼ਿਆਦਾ ਜ਼ੁੰਮੇਵਾਰੀ ਹੋਣਾ ਪਵੇਗਾ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਾ ਸਿਰਫ਼ ਆਪਣੇ ਆਪ ਤੱਕ ਸੀਮਤ ਰੱਖਣਾ ਚਾਹੀਦਾ ਹੈ ਬਲਕਿ ਸਮਾਜ ਨੂੰ ਵੀ ਸਮਝਦਿਆਂ ਰਾਸ਼ਟਰ ਨਿਰਮਾਣ 'ਚ ਯੋਗਦਾਨ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 'ਵਰਸਿਟੀ ਦਾ ਉਦੇਸ਼ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਸਮੇਂ ਸਮੇਂ 'ਤੇ ਵਿਚਾਰ ਚਰਚਾਵਾਂ, ਗੋਸ਼ਟੀਆਂ, ਵਰਕਸ਼ਾਪਾਂ ਦੇ ਮਾਧਿਅਮ ਰਾਹੀਂ ਚੰਗੇ ਰਾਸ਼ਟਰੀ ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਚੇਤੰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਯੁਵਾ ਸੰਮੇਲਨ ਰਾਹੀਂ ਵਿਦਿਆਰਥੀਆਂ ਨੂੰ ਨੌਜਵਾਨ ਸਖ਼ਸ਼ੀਅਤਾਂ ਦੇ ਰੂਬਰੂ ਕਰਵਾ ਕੇ ਉਨ੍ਹਾਂ ਦੇ ਨਿੱਜੀ ਅਤੇ ਪੇਸ਼ੇਵਰ ਤਜ਼ਰਬਿਆਂ ਤੋਂ ਜਾਣੂ ਕਰਵਾਇਆ ਜਾਂਦਾ ਹੈ।

 

Tags: Raghav Chadha , AAP , Aam Aadmi Party , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD