Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯਕਮੁਸ਼ਤ ਨਿਪਟਾਰਾ ਸਕੀਮ ਪੰਜਾਬ ਦੇ ਵਪਾਰ ਤੇ ਉਦਯੋਗਾਂ ਲਈ ਇਤਿਹਾਸਕ ਕਦਮ : ਬਿਕਰਮ ਸਿੰਘ ਮੋਫਰ

Web Admin

Web Admin

5 Dariya News

ਮਾਨਸਾ , 12 Jan 2021

Last updated on: Jan 12, 2021, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਉਦਯੋਗਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਲਾਗੂ ਕੀਤੀ ਗਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ ਸੂਬੇ ਅੰਦਰ ਉਦਯੋਗਾਂ ਅਤੇ ਵਪਾਰੀਆਂ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ੍ਰੀ ਬਿਕਰਮ ਸਿੰਘ ਮੋਫ਼ਰ ਨੇ ਕੀਤਾ। ਉਹ ਅੱਜ ਪੰਜਾਬ ਸਰਕਾਰ ਵੱਲੋਂ ਵੈਟ ਦੇ ਲਮਕਦੇ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਨ ਲਈ ਲਾਗੂ ਕੀਤੀ ਗਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021 ਦੀ ਸ਼ੁਰੂਆਤ ਲਈ ਕਰਵਾਏ ਗਏ ਆਨ ਲਾਈਨ ਸਮਾਗਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਸਾ ਦੇ ਵਪਾਰੀਆਂ ਨਾਲ ਸ਼ਮੂਲੀਅਤ ਕਰ ਰਹੇ ਸਨ।ਸ੍ਰੀ ਮੋਫ਼ਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਇਸ ਤਹਿਤ ਵਪਾਰੀ ਤੇ ਕਾਰੋਬਾਰੀ ਆਪਣੇ ਖੜ੍ਹੇ ਬਕਾਇਆਂ ਦਾ ਭੁਗਤਾਨ ਅਤੇ ਨਿਪਟਾਰਾ ਕਰ ਸਕਣਗੇ।ਚੇਅਰਮੈਨ ਨੇ ਦੱਸਿਆ ਕਿ 1 ਜੁਲਾਈ, 2017 ਤੋਂ ਲਾਗੂ ਕੀਤੇ ਗਏ ਜੀਐਸਟੀ ਦੇ ਦੌਰ ਵਿੱਚ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਇਹ ਜ਼ਰੂਰੀ ਤੇ ਉਚਿਤ ਸੀ ਕਿ ਪੰਜਾਬ ਵੈਟ ਐਕਟ, 2005 ਅਤੇ ਸੀ.ਐਸ.ਟੀ. ਐਕਟ -1956 ਅਧੀਨ ਖੜ੍ਹੇ ਬਕਾਏ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਤਹਿਤ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਿਆਜ ਤੇ ਜੁਰਮਾਨਿਆਂ 'ਚ ਵੱਡੀ ਰਾਹਤ ਮਿਲੇਗੀ।ਇਸ ਮੌਕੇ ਪੁੱਜੇ ਵਪਾਰੀਆਂ ਤੇ ਕਾਰੋਬਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ -19 ਕਰਕੇ ਪੈਦਾ ਹੋਏ ਅਣਕਿਆਸੇ ਹਾਲਾਤ ਕਰਕੇ ਕਾਰੋਬਾਰੀ ਭਾਈਚਾਰੇ, ਖ਼ਾਸਕਰ, ਛੋਟੇ ਕਾਰੋਬਾਰੀਆਂ ਨੇ ਤਾਲਾਬੰਦੀ ਅਤੇ ਇਸਦੇ ਬਾਅਦ ਕਾਰੋਬਾਰੀ ਗਤੀਵਿਧੀਆਂ ਵਿਚ ਨਿਘਾਰ ਦੇ ਕਾਰਨ ਬਹੁਤ ਨੁਕਸਾਨ ਝੱਲਿਆ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨਾ ਅਹਿਮ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਕਾਂਗਰਸੀ ਆਗੂ ਡਾ. ਮਨੋਜ ਬਾਲਾ ਮੰਜੂ ਬਾਂਸਲ ਅਤੇ ਕਾਂਗਰਸੀ ਆਗੂ ਸ਼੍ਰੀ ਚੁਸ਼ਪਿੰਦਰ ਸਿੰਘ ਭੁਪਾਲ ਤੋਂ ਇਲਾਵਾ ਵਪਾਰੀ ਤੇ ਕਾਰੋਬਾਰੀ ਵੀ ਮੌਜੂਦ ਸਨ।

 

Tags: Punjab Congress , One Time Settlement , OTS , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD